ਸਰਕਾਰ ਨੂੰ ਸਮਾਂ ਬਰਬਾਦ ਕਰਨ ਦੀ ਥਾਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ : ਰਾਹੁਲ
Published : Feb 18, 2021, 10:17 pm IST
Updated : Feb 18, 2021, 10:17 pm IST
SHARE ARTICLE
Rahul Gandhi
Rahul Gandhi

ਕਿਹਾ, ਕਾਲੇ ਕਾਨੂੰਨ ਖ਼ਤਮ ਹੋਣ ਤਕ ਕਿਸਾਨ ਨਹੀਂ ਜਾਣਗੇ ।

ਨਵੀਂ ਦਿੱਲੀ : ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਿਸਾਨਾਂ ਦੀ ਰੇਲ ਰੋਕੋ ਅੰਦੋਲਨ ਦੇ ਪਿਛੋਕੜ ਵਿਚ ਕਿਹਾ ਕਿ ਸਰਕਾਰ ਨੂੰ ਸਮਾਂ ਬਰਬਾਦ ਕਰਨ ਦੀ ਥਾਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਟਵੀਟ ਕੀਤਾ, ‘‘ਸਿੱਧੀ ਜਿਹੀ ਗੱਲ ਹੈ- ਤਿੰਨੋਂ ਖੇਤੀ ਵਿਰੋਧੀ ਕਾਨੂੰਨ ਰੱਦ ਕਰੋ! ਸਮਾਂ ਬਰਬਾਦ ਕਰ ਕੇ ਮੋਦੀ ਸਰਕਾਰ ਅੰਨਦਾਤਾ ਨੂੰ ਤੋੜਨਾ ਚਾਹੁੰਦੀ ਹੈ ਪਰ ਅਜਿਹਾ ਹੋਵੇਗਾ ਨਹੀਂ। ਸਰਕਾਰ ਦੇ ਹਰ ਬੇਇਨਸਾਫੀ ਵਿਰੁਧ, ਇਸ ਵਾਰ ਕਿਸਾਨ ਅਤੇ ਦੇਸ਼ ਤਿਆਰ! ”

photophotoਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਇਹ ਆਜ਼ਾਦ ਭਾਰਤ ਦਾ ਸੱਭ ਤੋਂ ਵੱਡਾ ਜਨ ਅੰਦੋਲਨ ਹੈ। 85 ਦਿਨ, 230 ਤੋਂ ਵੱਧ ਕਿਸਾਨਾਂ ਦੀ ਕੁਰਬਾਨੀ ਹੋ ਗਈ। ਜਦੋਂ ਤਕ ਦਿੱਲੀ ਦੇ ਹੰਕਾਰੀ ਰਾਜਾ ਨੂੰ ਤਿੰਨ ਕਾਲੇ ਕਾਨੂੰਨ ਖ਼ਤਮ ਕਰਨ ਲਈ ਨਹੀਂ ਮਨਾ ਲੈਂਦੇ, ਉਦੋਂ ਤਕ ਕਿਸਾਨ ਨਹੀਂ ਜਾਣਗੇ। ਦਸਣਯੋਗ ਹੈ ਕਿ ਖੇਤੀ ਕਾਨੂੰਨਾਂ ਵਿਰੁਧ ਅੰਦੋਲਨ ਕਰ ਰਹੀਆਂ ਜਥੇਬੰਦੀਆਂ ਦੇ ਸਮੂਹ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਸੀ ਕਿ ਕਿਸਾਨ 18 ਫ਼ਰਵਰੀ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤਕ ਪੂਰੇ ਦੇਸ਼ ’ਚ ਰੇਲ ਰੋਕਣਗੇ ।

Rahul GandhiRahul Gandhiਉਨ੍ਹਾਂ ਸਰਕਾਰ ’ਤੇ ਕਿਸਾਨਾਂ ਦੀ ਰੋਜ਼ੀ ਰੋਟੀ ਨੂੰ ਬਰਬਾਦ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਹ ਸਪਸ਼ਟ ਹੈ ਕਿ ਕਿਸਾਨ ਅੰਦੋਲਨ ਕਿਉਂ ਕਰ ਰਹੇ ਹਨ । ਉਨ੍ਹਾਂ ਕਿਹਾ, “ਕਾਨੂੰਨ ਮੱਧ ਵਰਗ ਨੂੰ ਝਟਕਾ ਦੇਣ ਜਾ ਰਹੇ ਹਨ ਕਿਉਂਕਿ ਖਾਣ ਦੀਆਂ ਕੀਮਤਾਂ ਵਧਣ ਜਾ ਰਹੀਆਂ ਹਨ,” ਉਨ੍ਹਾਂ ਨੇ ਕਿਹਾ ਕਿ ਜੋ ਕੁਝ ਕਿਸਾਨਾਂ ਨਾਲ ਕੀਤਾ ਜਾ ਰਿਹਾ ਹੈ ਉਹ ਬਿਲਕੁਲ ਗਲਤ ਹੈ ਕਿਉਂਕਿ ਉਨ੍ਹਾਂ ਨੂੰ ਕੁੱਟਿਆ ਜਾ ਰਿਹਾ ਹੈ, ਧਮਕੀ ਦਿੱਤੀ ਜਾ ਰਹੀ ਹੈ ਅਤੇ ਬਦਨਾਮ ਕੀਤਾ ਜਾ ਰਿਹਾ ਹੈ। 

photophotoਕਾਂਗਰਸੀ ਆਗੂ ਨੇ ਅੱਗੇ ਕਿਹਾ ਕਿ ਕਾਨੂੰਨਾਂ ਨੂੰ ਰੱਦ ਕਰਨਾ ਹੀ ਇਕੋ ਰਸਤਾ ਹੈ । “ਇਕੋ ਇਕ ਹੱਲ ਹੈ ਕਾਨੂੰਨਾਂ ਨੂੰ ਰੱਦ ਕਰਨਾ ਅਤੇ ਉਨ੍ਹਾਂ ਨੂੰ ਕੂੜੇਦਾਨ ਦੀ ਟੋਕਰੀ ਵਿਚ ਪਾਉਣਾ । ਸਰਕਾਰ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਕਿਸਾਨ ਘਰਾਂ ਨੂੰ ਜਾ ਰਹੇ ਹਨ ਕਿਉਂਕਿ ਉਹ ਨਹੀਂ ਹਨ । ਇਹ ਸਥਿਤੀ ਫੈਲਣ ਵਾਲੀ ਹੈ । ਸਾਨੂੰ ਕਿਸਾਨਾਂ ਨਾਲ ਗੱਲਬਾਤ ਦੀ ਲੋੜ ਹੈ ਅਤੇ ਸਾਨੂੰ ਇੱਕ ਹੱਲ ਚਾਹੀਦਾ ਹੈ, 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement