ਕਾਂਗਰਸ ਦੀ ਅਮਿਤਾਭ ਤੇ ਅਕਸ਼ੈ ਨੂੰ ਚੁਣੌਤੀ, ਮਹਾਰਾਸ਼ਟਰ 'ਚ ਨਹੀਂ ਹੋਣ ਦਿੱਤੀ ਜਾਵੇਗੀ ਸ਼ੂਟਿੰਗ
Published : Feb 18, 2021, 3:20 pm IST
Updated : Feb 18, 2021, 3:40 pm IST
SHARE ARTICLE
Maharashtra congress warns amitabh bachchan and akshay kumar
Maharashtra congress warns amitabh bachchan and akshay kumar

ਮਹਿੰਗਾਈ ਦੇ ਦੌਰ ਵਿਚ ਅਦਾਕਾਰਾਂ ਦੀ ਚੁੱਪੀ ’ਤੇ ਕਾਂਗਰਸ ਨੇ ਚੁੱਕੇ ਸਵਾਲ

ਮੁੰਬਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਿਚ ਵਧ ਰਹੀਆਂ ਪੈਟਰੌਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ‘ਤੇ ਬਾਲੀਵੁੱਡ ਅਦਾਕਾਰਾਂ ਦੀ ਚੁੱਪੀ ਨੂੰ ਲੈ ਕੇ ਕਾਂਗਰਸ ਨੇ ਸਵਾਲ ਚੁੱਕੇ ਹਨ। ਇਸ ਦੌਰਾਨ ਮਹਾਰਾਸ਼ਟਰ ਕਾਂਗਰਸ ਨੇ ਸੂਬੇ ਵਿਚ ਅਮਿਤਾਭ ਬਚਨ ਅਤੇ ਅਕਸ਼ੈ ਕੁਮਾਰ ਦੀਆਂ ਫਿਲਮਾਂ ਦੀ ਸ਼ੂਟਿੰਗ ਨਾ ਹੋਣ ਦੀ ਚੇਤਾਵਨੀ ਦਿੱਤੀ ਹੈ।

Nana PatoleNana Patole

ਮਹਾਰਾਸ਼ਟਰ ਪ੍ਰਦੇਸ਼ ਕਾਂਗਰਸ ਪ੍ਰਧਾਨ ਨਾਨਾ ਪਟੋਲੇ ਨੇ ਕਿਹਾ ਕਿ ਜਦੋਂ ਕੇਂਦਰ ਵਿਚ ਡਾ. ਮਨਮੋਹਨ ਸਿੰਘ ਦੀ ਸਰਕਾਰ ਸੀ ਤਾਂ ਉਸ ਸਮੇਂ ਇਹ ਅਦਾਕਾਰ ਬਹੁਤ ਟਵੀਟ ਕਰਦੇ ਸਨ ਪਰ ਹੁਣ ਨਰਿੰਦਰ ਮੋਦੀ ਦੀ ਸਰਕਾਰ ਵਿਚ ਮਹਿੰਗਾਈ ਇੰਨੀ ਵਧ ਗਈ ਹੈ ਅਤੇ ਪੈਟਰੌਲ-ਡੀਜਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ, ਇਹਨਾਂ ਦੋਵਾਂ ਨੇ ਚੁੱਪੀ ਧਾਰੀ ਹੋਈ ਹੈ।

Amitabh BachchanAmitabh Bachchan

ਕਾਂਗਰਸ ਦੀ ਚੇਤਾਵਨੀ ਤੇ ਭਾਜਪਾ ਦੀ ਪ੍ਰਤੀਕਿਰਿਆ

ਕਾਂਗਰਸ ਨੇਤਾ ਦੀ ਇਸ ਚੇਤਵਨੀ ’ਤੇ ਭਾਜਪਾ ਦੇ ਬੁਲਾਰੇ ਰਾਮ ਕਦਮ ਨੇ ਸਖ਼ਤ ਸ਼ਬਦਾਂ ਵਿਚ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਮਸ਼ਹੂਰ ਅਦਾਕਾਰ ਅਮਿਤਾਭ ਬਚਨ ਅਤੇ ਅਕਸ਼ੈ ਕੁਮਾਰ ਨੂੰ ਕਾਂਗਰਸ ਦੇ ਨੇਤਾ ਦਿਨ-ਦਿਹਾੜੇ ਧਮਕੀ ਦੇ ਰਹੇ ਹਨ। ਉਹਨਾਂ ਨੇ ਕਿਹਾ ਕੀ ਦੇਸ਼ਹਿੱਤ ਵਿਚ ਟਵੀਟ ਕਰਨਾ ਅਪਰਾਧ ਹੋ ਸਕਦਾ ਹੈ?

Akshay Kumar  Akshay Kumar

ਭਾਜਪਾ ਬੁਲਾਰੇ ਨੇ ਕਿਹਾ ਕਿ ਵਿਦੇਸ਼ ਵਿਚ ਬੈਠੇ ਲੋਕ ਸਾਜ਼ਿਸ਼ ਦੇ ਤਹਿਤ ਦੇਸ਼ ਨੂੰ ਬਦਨਾਮ ਕਰ ਰਹੇ ਹਨ, ਕਾਂਗਰਸ ਇਹਨਾਂ ਦੇ ਸਮਰਥਨ ਵਿਚ ਉਤਰੀ ਹੈ। ਕਾਂਗਰਸ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਇਹ ਉਹਨਾਂ ਕਲਾਕਾਰਾਂ ਨੂੰ ਰੋਕਣਗੇ ਜੋ ਭਾਰਤ ਦੇ ਨਾਲ ਖੜ੍ਹੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement