ਨਰਿੰਦਰ ਪਾਲ ਵਰਮਾ ਲਾਲੀ ਨੇ ਪਨਸਪ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ
Published : Feb 18, 2021, 6:02 pm IST
Updated : Feb 18, 2021, 6:02 pm IST
SHARE ARTICLE
Narinder Pal Verma Lali
Narinder Pal Verma Lali

''ਪੰਜਾਬ ਰਾਜ ਖੇਤੀ ਅਧਾਰਤ ਆਰਥਿਕਤਾ ਵਾਲਾ ਸੂਬਾ ਹੈ''

ਚੰਡੀਗੜ੍ਹ : ਪਨਸਪ ਦੇ ਨਵਨਿਯੁਕਤ  ਸੀਨੀਅਰ ਵਾਈਸ ਚੇਅਰਮੈਨ ਨਰਿੰਦਰ ਪਾਲ ਵਰਮਾ ਲਾਲੀ  ਨੇ ਅੱਜ ਆਪਣਾ ਅਹੁਦਾ ਪੰਜਾਬ ਦੇ ਕੈਬਨਿਟ ਮੰਤਰੀ  ਸ਼੍ਰੀ ਭਰਤ ਭੂਸ਼ਨ ਆਸ਼ੂ, ਸ. ਭਰਤ ਇੰਦਰ ਸਿੰਘ ਚਾਹਲ, ਸਲਾਹਕਾਰ, ਮੁੱਖ ਮੰਤਰੀ ਪੰਜਾਬ ਦੀ ਹਾਜਰੀ ਵਿੱਚ ਸੰਭਾਲ ਲਿਆ। ਇਸ ਮੌਕੇ ਸ਼੍ਰੀ ਨਰਿੰਦਰ ਪਾਲ ਵਰਮਾ ਲਾਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਨੂੰ ਬਹੁਤ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਇਸ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣ ਦਾ ਯਤਨ ਕਰਨਗੇ।

Narinder Pal Verma Lali Narinder Pal Verma Lali

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਖੇਤੀ ਅਧਾਰਤ ਆਰਥਿਕਤਾ ਵਾਲਾ ਸੂਬਾ ਹੈ ਅਤੇ ਪਨਸਪ ਵਿਭਾਗ ਦੀ ਇਸ ਵਿੱਚ ਬਹੁਤ ਅਹਿਮ ਭੂਮਿਕਾ ਹੈ ਕਿਉਕਿ ਇਹ ਸਿੱਧਾ ਕਿਸਾਨੀ ਨਾਲ ਜੁੜਿਆ ਹੋਇਆ ਹੈ।

Narinder Pal Verma Lali Narinder Pal Verma Lali

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਜੀਵ ਸ਼ਰਮਾ ਬਿੱਟੂ ਮੇਅਰ ਪਟਿਆਲਾ, ਸ੍ਰੀ ਦਿਲਰਾਜ ਸਿੰਘ ਆਈ.ਏ.ਐੱਸ., ਐਮ ਡੀ ਪਨਸੁਪ, ਸ੍ਰੀ ਕੇ.ਕੇ. ਸ਼ਰਮਾ ਚੇਅਰਮੈਨ ਪੀ.ਆਰ.ਟੀ.ਸੀ., ਸੰਜੀਵ ਗਰਗ ਕਮਿਸ਼ਨਰ ਆਰ.ਟੀ.ਆਈ, ਬਿਮਲਾ ਦੇਵੀ, ਸੀਨੀਅਰ ਵਾਈਸ ਚੇਅਰਪਰਸਨ ਪੰਜਾਬ ਸਟੇਟ ਵੂਮੈਨ ਕਮਿਸ਼ਨ, ਅਨਿਲ ਮਹਿਤਾ ਸੀਨੀਅਰ ਵਾਈਸ ਚੇਅਰਮੈਨ ਪੰਜਾਬ ਖਾਦੀ ਬੋਰਡ, ਜਗਜੀਤ ਸਿੰਘ ਸੱਗੂ ਸੀਨੀਅਰ  ਵਾਈਸ ਚੇਅਰਮੈਨ ਰਮਗੜ੍ਹੀਆ ਵੈਲਫੇਅਰ ਬੋਰਡ ਦੇ , ਵੇਦ ਕਪੂਰ ਵਾਈਸ ਚੇਅਰਮੈਨ ਪਬਲਿਕ ਹੈਲਥ, ਸ੍ਰੀ ਕੇ.ਕੇ. ਮਲਹੋਤਰਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ੍ਰੀ ਨਿੰਪੀ ਐਮ.ਸੀ., ਐਡਵੋਕੇਟ ਐਚ ਪੀ ਐਸ ਵਰਮਾ, ਸ੍ਰੀ ਹੋਬੀ ਧਾਲੀਵਾਲ, ਸ੍ਰੀ ਅਜਨੀਸ਼ ਚੇਅਰਮੈਨ  ਕੋਅ ਅਪ੍ਰੇਟਿਵ , ਅਨਿਲ ਕੁਮਾਰ, ਅਮਿਤ ਕੰਬੋਜ, ਅਸ਼ਵਨੀ  ਕੁਮਾਰ, ਡੈਬੀ  ਸੋਢੀ, ਚੌਧਰੀ ਰਣਧੀਰ ਸਿੰਘ ਚੇਅਰਮੈਨ ਡੇਅਰੀ ਫਾਰਮਾ ਹਰਿਆਣਾ,   ਨਰੇਸ਼ ਦਿੜ੍ਹਬਾ ਐਮ.ਸੀ., ਸ੍ਰੀ ਇੰਦਰਜੀਤ ਦੂਆ ਅਨੁਜ ਖੋਸਲਾ ਚੇਅਰਮੈਨ ਏ.ਉ.ਆਈ.ਸੀ.ਡੀ.ਹਰਿਆਣਾ, ਸੁਰਿੰਦਰ ਕੰਬੋਜ, ਰਮਨੀਕ ਬਾਂਸਲ  ਸਮੇਤ ਪਟਿਆਲਾ ਨਾਲ ਸਬੰਧਤ ਕੲੀ ਪਤਵੰਤੇ ਸ਼ਾਮਲ ਸਨ।

Narinder Pal Verma Lali Narinder Pal Verma Lali

SHARE ARTICLE

ਏਜੰਸੀ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement