ਮਹਾਰਾਸ਼ਟਰ ਦੇ ਦੋ ਜ਼ਿਲ੍ਹਿਆਂ ’ਚ ਕਲ ਰਾਤ 8 ਵਜੇ ਤੋਂ ਨਾਈਟ ਕਰਫ਼ਿਊ
Published : Feb 18, 2021, 10:01 pm IST
Updated : Feb 18, 2021, 10:01 pm IST
SHARE ARTICLE
Maharastra
Maharastra

ਕੋਰੋਨਾ ਲਾਗ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਮਹਾਰਾਸ਼ਟਰ ਸਰਕਾਰ ਨੇ ਅਮਰਾਵਤੀ ਜ਼ਿਲ੍ਹੇ ਵਿਚ ਇਕ ਵਾਰ ਮੁੜ ਲਾਕਡਾਊਨ ਲਗਾ ਦਿਤਾ ਹੈ।

ਮੁੰਬਈ,: ਕੋਰੋਨਾ ਲਾਗ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਮਹਾਰਾਸ਼ਟਰ ਸਰਕਾਰ ਨੇ ਅਮਰਾਵਤੀ ਜ਼ਿਲ੍ਹੇ ਵਿਚ ਇਕ ਵਾਰ ਮੁੜ ਲਾਕਡਾਊਨ ਲਗਾ ਦਿਤਾ ਹੈ, ਉਥੇ ਹੀ ਯਵਤਮਾਲ ਵਿਚ ਨਾਈਟ ਕਰਫ਼ਿਊ ਦਾ ਐਲਾਨ ਕੀਤਾ ਹੈ। ਅਕੋਲਾ ਵਿੱਚ ਵੀ ਸਰਕਾਰ ਕਦੇ ਵੀ ਲਾਕਡਾਊਨ ਦਾ ਐਲਾਨ ਕਰ ਸਕਦੀ ਹੈ। ਮੁੱਖ ਮੰਤਰੀ ਉਧਵ ਠਾਕਰੇ ਅਤੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਇਸ ਮੁੱਦੇ ’ਤੇ ਵੀਰਵਾਰ ਸਵੇਰੇ ਬੈਠਕ ਕੀਤੀ ਸੀ ਅਤੇ ਉਸ ਦੇ ਆਧਾਰ ’ਤੇ ਇਹ ਕਦਮ ਚੁਕਿਆ ਹੈ।

Corona virusCorona virusਅਮਰਾਵਤੀ ਦੇ ਜ਼ਿਲ੍ਹਾ ਅਧਿਕਾਰੀ ਸ਼ੀਲੇਸ਼ ਨਵਲ ਨੇ ਦਸਿਆ ਕਿ ਜ਼ਿਲ੍ਹੇ ਵਿਚ ਸਨਿਚਰਵਾਰ ਸ਼ਾਮ 8 ਵਜੇ ਤੋਂ ਸੋਮਵਾਰ ਸਵੇਰੇ 7 ਵਜੇ ਤਕ ਲਾਕਡਾਊਨ ਲੱਗਾ ਰਹੇਗਾ। ਇਸ ਦੌਰਾਨ ਰਾਤ ਦੇ ਅੱਠ ਵਜੇ ਤਕ ਸਾਰੀਆਂ ਦੁਕਾਨਾਂ ਖੁਲ੍ਹੀਆਂ ਰਹਿਣਗੀਆਂ। ਉਥੇ ਹੀ ਯਵਤਮਾਲ ਦੀ ਗੱਲ ਕਰੀਏ ਤਾਂ ਇਥੇ ਨਾਈਟ ਕਰਫ਼ਿਊ ਦਾ ਐਲਾਨ ਕੀਤਾ ਗਿਆ ਹੈ।

CoronaCoronaਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੌਰਾਨ ਸੂਬੇ ਵਿਚ ਪਿਛਲੇ 24 ਘੰਟੇ ਵਿਚ 4,787 ਨਵੇਂ ਪੀੜਤ ਮਿਲੇ ਹਨ। ਪੰਜ ਦਸੰਬਰ ਤੋਂ ਬਾਅਦ ਇਹ ਗਿਣਤੀ ਸੱਭ ਤੋਂ ਜ਼ਿਆਦਾ ਹੈ। ਰਾਜ ਵਿਚ ਬੀਤੇ ਸੱਤ ਦਿਨਾਂ ਤੋਂ 3000 ਤੋਂ ਜ਼ਿਆਦਾ ਮਾਮਲੇ ਦਰਜ ਕੀਤੇ ਜਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement