ਰੇਲ ਰੋਕੋ ਅੰਦੋਲਨ: ਦਿੱਲੀ ਮੈਟਰੋ ਨੇ ਟਿਕਰੀ ਬਾਰਡਰ ਸਣੇ ਚਾਰ ਸਟੇਸ਼ਨ ਕੀਤੇ ਬੰਦ
Published : Feb 18, 2021, 6:29 pm IST
Updated : Feb 18, 2021, 6:29 pm IST
SHARE ARTICLE
Kissan
Kissan

ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਜਾਰੀ ਕਿਸਾਨ ਅੰਦੋਲਨ...

ਨਵੀਂ ਦਿੱਲੀ: ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਜਾਰੀ ਕਿਸਾਨ ਅੰਦੋਲਨ ਦਾ ਅੱਜ 85ਵਾਂ ਦਿਨ ਹੈ ਅਤੇ ਆਪਣੀ ਮੰਗਾਂ ਨੂੰ ਲੈ ਕੇ ਫਸੇ ਕਿਸਾਨ ਅੱਜ ਟਰੇਨਾਂ ਦਾ ਚੱਕਾ ਜਾਮ ਕੀਤਾ ਹੋਇਆ ਹੈ। ਇਸ ਨੂੰ ਲੈ ਕੇ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਸੁਰੱਖਿਆ ਦੀ ਸਥਿਤੀ ਲਈ ਟਿਕਰੀ ਬਾਰਡਰ ਲਈ ਪਰਵੇਸ਼/ਨਿਕਾਸ, ਪੰਡਿਤ ਸ਼੍ਰੀ ਰਾਮ ਸ਼ਰਮਾ ਬਹਾਦੁਰਗੜ ਸਿਟੀ ਅਤੇ ਬਰੀਗੇਡੀਅਰ ਹੁਸ਼ਿਆਰ ਸਿੰਘ ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਹਨ। 

TrainTrain

ਰੇਲ ਦੀਆਂ ਪਟਰੀਆਂ ਦੇ ਨੇੜੇ ਸੁਰੱਖਿਆ ਦੇ ਸਖਤ ਇੰਤਜਾਮ

ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ‘ਰੇਲ ਰੋਕੋ’ ਅੰਦੋਲਨ ਦੇ ਐਲਾ ਤੋਂ ਬਾਅਦ ਦਿੱਲੀ ਪੁਲਿਸ ਨੇ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਵੱਖਰੇ ਖੇਤਰਾਂ, ਵਿਸ਼ੇਸ਼ ਤੌਰ ਤੋਂ ਟ੍ਰੇਨ ਦੀਆਂ ਪਟੜੀਆਂ ਦੇ ਨੇੜੇ ਸੁਰੱਖਿਆ ਦੇ ਸਖਤ ਇੰਤਜਾਮ ਕਰ ਦਿੱਤੇ ਹਨ। ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਰੇਲ ਦੀਆਂ ਪਟੜੀਆਂ ਦੇ ਕੋਲ ਕਈਂ ਥਾਵਾਂ ਉੱਤੇ ਸੁਰੱਖਿਆ ਬਲਾਂ ਨੂੰ ਤੈਨਾਤ ਕੀਤਾ ਗਿਆ ਹੈ ਅਤੇ ਗਸ਼ਤ ਵੀ ਵਧਾ ਦਿੱਤੀ ਗਈ ਹੈ।

TrainTrain

ਪ੍ਰਦਰਸ਼ਨ ਕਰ ਰਹੇ ਕਿਸਾਨ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚਾ ਨੇ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਆਪਣੀ ਮੰਗ ਨੂੰ ਲੈ ਕੇ ਸਰਕਾਰ ‘ਤੇ ਦਬਾਅ ਬਣਾਉਣ ਲਈ ਪਿਛਲੇ ਹਫ਼ਤੇ‘ਰੇਲ ਰੋਕੋ’ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ। ਮੋਰਚੇ ਨੇ ਕਿਹਾ ਸੀ ਕਿ ਪੂਰੇ ਦੇਸ਼ ਵਿੱਚ ਦੁਪਹਿਰ 12 ਵਜੇ ਤੋਂ ਸ਼ਾਮ ਚਾਰ ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM
Advertisement