
6 ਜੁਲਾਈ 2008 ਨੂੰ 21 ਥਾਵਾਂ 'ਤੇ ਹੋਏ ਬੰਬ ਧਮਾਕਿਆਂ 'ਚ 56 ਮਾਰੇ ਗਏ ਸਨ ਅਤੇ 260 ਦੇ ਕਰੀਬ ਲੋਕ ਜ਼ਖ਼ਮੀ ਹੋਏ ਸਨ।
ਅਹਿਮਦਾਬਾਦ : 2008 ਦੇ ਅਹਿਮਦਾਬਾਦ ਲੜੀਵਾਰ ਧਮਾਕਿਆਂ ਵਿੱਚ ਦੋਸ਼ੀ ਪਾਏ ਗਏ 49 ਲੋਕਾਂ ਵਿਚੋਂ 38 ਨੂੰ ਫਾਂਸੀ ਅਤੇ 11 ਨੂੰ ਅਹਿਮਦਾਬਾਦ ਦੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਦੱਸ ਦੇਈਏ ਕਿ 26 ਜੁਲਾਈ 2008 ਨੂੰ 21 ਥਾਵਾਂ 'ਤੇ ਹੋਏ ਬੰਬ ਧਮਾਕਿਆਂ 'ਚ 56 ਮਾਰੇ ਗਏ ਸਨ ਅਤੇ 260 ਦੇ ਕਰੀਬ ਲੋਕ ਜ਼ਖ਼ਮੀ ਹੋਏ ਸਨ।
ਅਦਾਲਤ 'ਚ ਕੁੱਲ 77 ਦੋਸ਼ੀਆਂ 'ਤੇ ਮੁਕੱਦਮਾ ਚਲਾਇਆ ਗਿਆ ਸੀ ਅਤੇ ਇਨ੍ਹਾਂ 'ਚੋਂ 49 ਨੂੰ ਦੋਸ਼ੀ ਪਾਇਆ ਗਿਆ ਸੀ, ਜਦਕਿ 28 ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਸੀ। ਇੰਡੀਅਨ ਮੁਜਾਹਿਦੀਨ ਨੇ ਇਨ੍ਹਾਂ ਧਮਾਕਿਆਂ ਦੀ ਜ਼ਿੰਮੇਵਾਰੀ ਲਈ ਸੀ।
2008 Ahmedabad serial bomb blasts : 38 hanged, 11 sentenced to life imprisonment
ਅਹਿਮਦਾਬਾਦ ਵਿਚ 26 ਜੁਲਾਈ 2008 ਨੂੰ ਲੜੀਵਾਰ ਬੰਬ ਧਮਾਕਿਆਂ ਵਿਚ 70 ਮਿੰਟਾਂ ਵਿੱਚ 56 ਲੋਕ ਮਾਰੇ ਗਏ ਸਨ ਅਤੇ 260 ਦੇ ਕਰੀਬ ਜ਼ਖ਼ਮੀ ਹੋ ਗਏ ਸਨ। ਅਦਾਲਤ ਵਿਚ 13 ਸਾਲਾਂ ਤੋਂ ਵੱਧ ਸਮੇਂ ਬਾਅਦ, ਪਿਛਲੇ ਹਫ਼ਤੇ 49 ਲੋਕਾਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 28 ਹੋਰਾਂ ਨੂੰ ਬਰੀ ਕਰ ਦਿੱਤਾ ਗਿਆ ਸੀ। ਬਚਾਅ ਪੱਖ ਨੇ ਮੰਗਲਵਾਰ ਨੂੰ ਸਜ਼ਾ 'ਤੇ ਆਪਣੀਆਂ ਦਲੀਲਾਂ ਰੱਖੀਆਂ ਸਨ। ਸੋਮਵਾਰ ਨੂੰ ਇਸਤਗਾਸਾ ਪੱਖ ਨੇ ਬਹਿਸ ਪੂਰੀ ਕੀਤੀ ਅਤੇ ਦੋਸ਼ੀਆਂ ਨੂੰ ਵੱਧ ਤੋਂ ਵੱਧ ਸਜ਼ਾ ਦੇਣ ਦੀ ਬੇਨਤੀ ਕੀਤੀ।
Court
ਅਦਾਲਤ ਨੇ ਪਿਛਲੇ ਸਾਲ ਸਤੰਬਰ ਵਿਚ 77 ਮੁਲਜ਼ਮਾਂ ਖ਼ਿਲਾਫ਼ ਮੁਕੱਦਮੇ ਦੀ ਕਾਰਵਾਈ ਖ਼ਤਮ ਕਰ ਦਿੱਤੀ ਸੀ। ਮੁਕੱਦਮੇ ਅਧੀਨ 78 ਮੁਲਜ਼ਮਾਂ ਵਿਚੋਂ ਇੱਕ ਸਰਕਾਰੀ ਗਵਾਹ ਨਿਕਲਿਆ ਸੀ। ਪੁਲਿਸ ਦਾ ਦਾਅਵਾ ਹੈ ਕਿ ਉਕਤ ਦੋਸ਼ੀ ਅੱਤਵਾਦੀ ਸੰਗਠਨ ਇੰਡੀਅਨ ਮੁਜਾਹਿਦੀਨ ਨਾਲ ਜੁੜੇ ਹੋਏ ਹਨ। ਦੋਸ਼ ਲਾਇਆ ਗਿਆ ਸੀ ਕਿ ਇੰਡੀਅਨ ਮੁਜਾਹਿਦੀਨ ਦੇ ਅੱਤਵਾਦੀਆਂ ਨੇ 2002 ਦੇ ਗੋਧਰਾ ਦੰਗਿਆਂ ਦਾ ਬਦਲਾ ਲੈਣ ਦੀ ਸਾਜ਼ਿਸ਼ ਰਚੀ ਸੀ।