ਪਾਣੀਪਤ 'ਚ 12 ਸਾਲਾ ਬੱਚੀ ਨਾਲ ਜਬਰ ਜਨਾਹ ਤੇ ਹੱਤਿਆ ਦੇ 2 ਦੋਸ਼ੀਆਂ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ
Published : Feb 18, 2022, 9:12 pm IST
Updated : Feb 18, 2022, 9:12 pm IST
SHARE ARTICLE
Two get death sentence in minor rape-murder case in Panipat
Two get death sentence in minor rape-murder case in Panipat

ਹਰਿਆਣਾ ਦੀ ਪਾਣੀਪਤ ਜ਼ਿਲ੍ਹਾ ਅਦਾਲਤ ਨੇ 12 ਸਾਲਾ ਬੱਚੀ ਨਾਲ ਜਬਰ ਜਨਾਹ ਅਤੇ ਉਸ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ।

 

ਪਾਣੀਪਤ: ਹਰਿਆਣਾ ਦੀ ਪਾਣੀਪਤ ਜ਼ਿਲ੍ਹਾ ਅਦਾਲਤ ਨੇ 12 ਸਾਲਾ ਬੱਚੀ ਨਾਲ ਜਬਰ ਜਨਾਹ ਅਤੇ ਉਸ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਜਨਵਰੀ 2018 'ਚ ਦੋਹਾਂ ਦੋਸ਼ੀਆਂ ਨੇ ਗੁਆਂਢ ਦੀ ਇਕ ਲੜਕੀ ਨਾਲ ਇਸ ਘਿਨਾਉਣੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਮਿਤ ਗਰਗ ਦੀ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਅਜਿਹੇ ਲੋਕਾਂ ਨੂੰ ਸਮਾਜ ਵਿਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ, ਇਹ ਲੋਕ ਸਮਾਜ ਲਈ ਖ਼ਤਰਾ ਹਨ।

Rape CaseRape Case

ਜੱਜ ਨੇ ਦੋਸ਼ੀਆਂ ਨੂੰ ਆਈਪੀਸੀ ਦੀ ਧਾਰਾ 302, 376ਏ ਅਤੇ 6 ਪੋਕਸੋ ਦੇ ਤਹਿਤ ਮੌਤ ਦੀ ਸਜ਼ਾ, 20-20 ਹਜ਼ਾਰ ਦਾ ਜ਼ੁਰਮਾਨਾ ਅਤੇ ਜੁਰਮਾਨਾ ਅਦਾ ਨਾ ਕਰਨ 'ਤੇ 6-6 ਮਹੀਨੇ ਦੀ ਵਾਧੂ ਸਜ਼ਾ ਸੁਣਾਈ। ਆਈਪੀਸੀ ਦੀ ਧਾਰਾ 363 ਅਤੇ 201 ਤਹਿਤ 7-7 ਸਾਲ ਦੀ ਕੈਦ, 5-5 ਹਜ਼ਾਰ ਰੁਪਏ ਜੁਰਮਾਨਾ ਅਤੇ ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿਚ 1-1 ਮਹੀਨੇ ਦੀ ਵਾਧੂ ਸਜ਼ਾ ਸੁਣਾਈ ਹੈ।

Every adult citizen of the country has the right to live as he pleases -MP High CourtCourt

ਆਈਪੀਸੀ ਦੀ ਧਾਰਾ 366 ਵਿਚ 10 ਸਾਲ ਦੀ ਕੈਦ, 5,000 ਰੁਪਏ ਜੁਰਮਾਨਾ ਅਤੇ ਜੁਰਮਾਨੇ ਦੀ ਅਦਾਇਗੀ ਨਾ ਕਰਨ 'ਤੇ ਇਕ ਮਹੀਨੇ ਦੀ ਵਾਧੂ ਕੈਦ ਦੀ ਵਿਵਸਥਾ ਹੈ। ਆਈਪੀਸੀ ਦੀ ਧਾਰਾ 376 ਡੀ ਵਿਚ ਉਮਰ ਕੈਦ, 25,000 ਰੁਪਏ ਜੁਰਮਾਨਾ ਅਤੇ ਜੁਰਮਾਨੇ ਦੀ ਅਦਾਇਗੀ ਨਾ ਕਰਨ 'ਤੇ 6 ਮਹੀਨੇ ਦੀ ਵਾਧੂ ਸਜ਼ਾ ਦਾ ਪ੍ਰਬੰਧ ਹੈ। ਜੇਕਰ ਦੋਸ਼ੀਆਂ ਨੂੰ 376 ਡੀ ਤਹਿਤ ਸਜ਼ਾ ਹੋਈ ਜੁਰਮਾਨੇ ਦੀ ਰਾਸ਼ੀ ਦਾ ਭੁਗਤਾਨ ਕੀਤਾ ਜਾਂਦਾ ਹੈ ਤਾਂ 25 ਹਜ਼ਾਰ ਦੀ ਰਾਸ਼ੀ ਪੀੜਤ ਪਰਿਵਾਰ ਨੂੰ ਦਿੱਤੀ ਜਾਵੇਗੀ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਥਾਣਾ ਮਤਲੌੜਾ ਅਧੀਨ ਪੈਂਦੇ ਪਿੰਡ ਉਰਲਾਣਾ ਕਲਾ ਵਾਸੀ ਇਕ ਵਿਅਕਤੀ ਨੇ ਦੱਸਿਆ ਸੀ ਕਿ ਉਸ ਦੀ ਵੱਡੀ ਭੈਣ ਦੀ 12 ਸਾਲ ਦੀ ਬੇਟੀ ਬਚਪਨ ਤੋਂ ਹੀ ਉਹਨਾਂ ਦੇ ਨਾਲ ਰਹਿੰਦੀ ਸੀ।

Two get death sentence in minor rape-murder case in PanipatTwo get death sentence in minor rape-murder case in Panipat

13 ਜਨਵਰੀ 2018 ਨੂੰ ਸ਼ਾਮ ਕਰੀਬ 6 ਵਜੇ ਉਹਨਾਂ ਦੀ ਭਾਣਜੀ ਘਰ ਦਾ ਕੂੜਾ ਸੁੱਟਣ ਗਈ ਸੀ, ਜੋ ਉਸ ਸਮੇਂ ਤੋਂ ਲਾਪਤਾ ਸੀ। ਉਸ ਦੇ ਪਰਿਵਾਰ ਵਾਲਿਆਂ ਨੇ ਸਾਰੀ ਰਾਤ ਭਾਲ ਕੀਤੀ ਪਰ ਉਸ ਦਾ ਕਿਧਰੇ ਵੀ ਪਤਾ ਨਹੀਂ ਲੱਗਾ। 14 ਜਨਵਰੀ 2018 ਨੂੰ ਉਸ ਦੀ ਨਗਨ ਅਵਸਥਾ ਵਿਚ ਮਿਲੀ ਸੀ। ਚਾਚੇ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਹ ਨਹੀਂ ਜਾਣਦਾ ਕਿ ਇਹ ਵਾਰਦਾਤ ਕਿਸ ਨੇ ਕੀਤੀ ਹੈ ਅਤੇ ਨਾ ਹੀ ਉਸ ਨੂੰ ਕਿਸੇ ’ਤੇ ਸ਼ੱਕ ਹੈ। ਜਿਸ ਨੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ, ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement