
12 ਜ਼ਖ਼ਮੀਆਂ ਨੂੰ ਵਿਸ਼ੇਸ਼ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ (ਜੀਐਮਸੀ) ਹਸਪਤਾਲ ਜੰਮੂ ਭੇਜ ਦਿੱਤਾ ਗਿਆ ਹੈ।
ਸ੍ਰੀਨਗਰ - ਜੰਮੂ-ਕਸ਼ਮੀਰ ਦੇ ਰਿਆਸੀ ਇਲਾਕੇ 'ਚ ਸ਼ਰਧਾਲੂਆਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਰਾਜੌਰੀ ਜ਼ਿਲ੍ਹੇ ਤੋਂ ਸ਼ਿਵਖੋੜੀ ਜਾ ਰਹੀ ਸ਼ਰਧਾਲੂਆਂ ਵਾਲੀ ਬੱਸ ਖੱਡ ਵਿਚ ਡਿੱਗ ਗਈ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 19 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਸਰਕਾਰੀ ਮੈਡੀਕਲ ਕਾਲਜ ਜੰਮੂ ਰੈਫਰ ਕਰ ਦਿੱਤਾ ਗਿਆ ਹੈ।
ਸ਼ਨੀਵਾਰ ਨੂੰ ਮਹਾਸ਼ਿਵਰਾਤਰੀ ਦੇ ਮੌਕੇ ਸ਼ਰਧਾਲੂ ਬਾਬਾ ਭੋਲੇਨਾਥ ਦੇ ਦਰਸ਼ਨਾਂ ਲਈ ਜਾ ਰਹੇ ਸਨ। ਇਸ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਸ਼ਿਵਖੋੜੀ ਮੰਦਰ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਫਿਸਲ ਗਈ ਅਤੇ ਟੋਏ ਵਿਚ ਜਾ ਡਿੱਗੀ। ਉਨ੍ਹਾਂ ਦੱਸਿਆ ਕਿ ਇਹ ਹਾਦਸਾ 12.30 ਵਜੇ ਦੇ ਕਰੀਬ ਰਨਸੂ ਇਲਾਕੇ ਦੇ ਤਾਰਯਥ ਵਿਖੇ ਵਾਪਰਿਆ ਜਦੋਂ ਮੋੜ ਲੈਂਦੇ ਸਮੇਂ ਵਾਹਨ ਦਾ ਡਰਾਈਵਰ ਕੰਟਰੋਲ ਗੁਆ ਬੈਠਾ।
ਇਹ ਵੀ ਪੜ੍ਹੋ - ਇਸ ਵਾਰ ਹੱਜ ਯਾਤਰਾ 'ਚ ਨਹੀਂ ਜਾ ਪਾਉਣਗੇ 12 ਸਾਲ ਤੋਂ ਘੱਟ ਉਮਰ ਦੇ ਬੱਚੇ, ਸਾਊਦੀ ਅਰਬ ਨੇ ਲਗਾਈ ਪਾਬੰਦੀ
ਇਸ ਹਾਦਸੇ ਵਿਚ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਤੁਰੰਤ ਬਚਾਅ ਮੁਹਿੰਮ ਚਲਾਈ ਗਈ ਅਤੇ ਜ਼ਖਮੀਆਂ ਨੂੰ ਨੇੜਲੇ ਸਿਹਤ ਕੇਂਦਰ ਲਿਜਾਇਆ ਗਿਆ, ਜਿੱਥੇ ਉਨ੍ਹਾਂ 'ਚੋਂ ਦੋ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ 'ਚ 12 ਲੋਕ ਜ਼ਖਮੀ ਹੋਏ ਹਨ। 12 ਜ਼ਖ਼ਮੀਆਂ ਨੂੰ ਵਿਸ਼ੇਸ਼ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ (ਜੀਐਮਸੀ) ਹਸਪਤਾਲ ਜੰਮੂ ਭੇਜ ਦਿੱਤਾ ਗਿਆ ਹੈ।