ਦਿੱਲੀ ਵਕਫ਼ ਬੋਰਡ ਦੀਆਂ 123 ਜਾਇਦਾਦਾਂ ਨੂੰ ਆਪਣੇ ਕਬਜ਼ੇ ’ਚ ਲਵੇਗਾ ਕੇਂਦਰ, ਅਮਾਨਤੁੱਲਾ ਨੇ ਕੀਤਾ ਵਿਰੋਧ
Published : Feb 18, 2023, 11:44 am IST
Updated : Feb 18, 2023, 11:44 am IST
SHARE ARTICLE
Delhi Waqf Board  (File Photo)
Delhi Waqf Board (File Photo)

ਵਕਫ਼ ਬੋਰਡ ਦੀ ਜਾਇਦਾਦ 'ਤੇ ਕਿਸੇ ਵੀ ਤਰ੍ਹਾਂ ਦਾ ਕਬਜ਼ਾ ਨਹੀਂ ਹੋਣ ਦੇਵਾਂਗੇ : ਅਮਾਨਤੁੱਲਾ ਖਾਨ

 

ਨਵੀਂ ਦਿੱਲੀ: ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਨੇ ਮਸਜਿਦਾਂ, ਦਰਗਾਹਾਂ ਅਤੇ ਕਬਰਿਸਤਾਨਾਂ ਸਮੇਤ ਦਿੱਲੀ ਵਕਫ਼ ਬੋਰਡ ਦੀਆਂ 123 ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿਚ ਲੈਣ ਦਾ ਫੈਸਲਾ ਕੀਤਾ ਹੈ। ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੇ ਕੇਂਦਰ ਦੇ ਇਸ ਕਦਮ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਖਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਵਕਫ ਜਾਇਦਾਦ ਹਾਸਲ ਨਹੀਂ ਕਰਨ ਦੇਣਗੇ।

ਇਹ ਵੀ ਪੜ੍ਹੋ : ਅਮਰੀਕਾ 'ਚ ਫਿਰ ਹੋਈ ਗੋਲੀਬਾਰੀ, 6 ਦੀ ਮੌਤ 

8 ਫਰਵਰੀ ਨੂੰ ਬੋਰਡ ਨੂੰ ਭੇਜੇ ਇਕ ਪੱਤਰ ਵਿਚ ਉਪ ਭੂਮੀ ਅਤੇ ਵਿਕਾਸ ਅਧਿਕਾਰੀ ਨੇ 123 ਵਕਫ਼ ਜਾਇਦਾਦਾਂ ਨਾਲ ਸਬੰਧਤ ਸਾਰੇ ਮਾਮਲਿਆਂ ਤੋਂ "ਮੁਕਤ" ਕਰਨ ਦੇ ਫੈਸਲੇ ਦੀ ਜਾਣਕਾਰੀ ਦਿੱਤੀ। ਮੰਤਰਾਲੇ ਦੇ ਭੂਮੀ ਅਤੇ ਵਿਕਾਸ ਦਫਤਰ ਨੇ ਕਿਹਾ ਕਿ ਜਸਟਿਸ ਐੱਸ ਪੀ ਗਰਗ ਦੀ ਅਗਵਾਈ ਵਾਲੀ ਦੋ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ 'ਚ ਕਿਹਾ ਹੈ ਕਿ ਗੈਰ-ਨੋਟੀਫਾਈਡ ਵਕਫ ਜਾਇਦਾਦਾਂ ਦੇ ਮੁੱਦੇ 'ਤੇ ਉਸ ਨੂੰ ਦਿੱਲੀ ਵਕਫ ਬੋਰਡ ਤੋਂ ਕੋਈ ਪ੍ਰਤੀਨਿਧਤਾ ਜਾਂ ਇਤਰਾਜ਼ ਨਹੀਂ ਮਿਲਿਆ ਹੈ।

ਇਹ ਵੀ ਪੜ੍ਹੋ : ਜੇਕਰ ਹਵਾਰੇ ਵਰਗੇ ਜੇਲ੍ਹੀਂ ਤਾੜੇ ਨਾ ਹੁੰਦੇ: ਧਰਮ ਦੇ ਨਾਂ ’ਤੇ ਥਾਂ-ਥਾਂ ਇਦਾਂ ਪਾੜੇ ਨਾ ਹੁੰਦੇ..

ਐਲਐਂਡਡੀਓ ਦੇ ਪੱਤਰ ਮੁਤਾਬਕ ਕੇਂਦਰ ਸਰਕਾਰ ਵੱਲੋਂ ਦਿੱਲੀ ਹਾਈ ਕੋਰਟ ਦੇ ਹੁਕਮਾਂ ’ਤੇ ਕਮੇਟੀ ਦਾ ਗਠਨ ਕੀਤਾ ਗਿਆ ਸੀ। ਖਾਨ ਨੇ ਟਵੀਟ ਕੀਤਾ, “ਅਸੀਂ ਪਹਿਲਾਂ ਹੀ ਅਦਾਲਤ ਵਿਚ 123 ਵਕਫ ਜਾਇਦਾਦਾਂ 'ਤੇ ਆਪਣੀ ਆਵਾਜ਼ ਉਠਾ ਚੁੱਕੇ ਹਾਂ, ਸਾਡੀ ਰਿੱਟ ਪਟੀਸ਼ਨ ਨੰਬਰ 1961/2022 ਹਾਈ ਕੋਰਟ ਵਿਚ ਵਿਚਾਰ ਅਧੀਨ ਹੈ। ਕੁਝ ਲੋਕ ਇਸ ਬਾਰੇ ਝੂਠ ਫੈਲਾ ਰਹੇ ਹਨ, ਇਸ ਦਾ ਸਬੂਤ ਤੁਹਾਡੇ ਸਭ ਦੇ ਸਾਹਮਣੇ ਹੈ। ਅਸੀਂ ਵਕਫ਼ ਬੋਰਡ ਦੀ ਜਾਇਦਾਦ 'ਤੇ ਕਿਸੇ ਵੀ ਤਰ੍ਹਾਂ ਦਾ ਕਬਜ਼ਾ ਨਹੀਂ ਹੋਣ ਦੇਵਾਂਗੇ।

ਇਹ ਵੀ ਪੜ੍ਹੋ : ਬੁਲਗਾਰੀਆ : ਪ੍ਰਵਾਸੀਆਂ ਨਾਲ ਭਰੇ ਟਰੱਕ 'ਚੋਂ ਮਿਲੀਆਂ 18 ਲਾਸ਼ਾਂ, ਇਕ ਬੱਚਾ ਵੀ ਸ਼ਾਮਲ

ਬੋਰਡ ਦੇ ਚੇਅਰਮੈਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਮੰਤਰਾਲੇ ਦੇ ਉਪ ਭੂਮੀ ਅਤੇ ਵਿਕਾਸ ਅਧਿਕਾਰੀ ਨੂੰ ਦਿੱਤੇ ਜਵਾਬ 'ਚ ਕਿਹਾ ਕਿ ਦਿੱਲੀ ਵਕਫ ਬੋਰਡ ਨੇ ਦੋ ਮੈਂਬਰੀ ਕਮੇਟੀ ਦੇ ਗਠਨ ਦੇ ਖਿਲਾਫ ਜਨਵਰੀ 2022 'ਚ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement