ਦਰਦਨਾਕ ਹਾਦਸਾ : ਤੇਜ਼ ਰਫ਼ਤਾਰ ਸਕੂਲ ਬੱਸ ਨੇ ਕੁਚਲਿਆ ਮਾਸੂਮ, ਹੋਈ ਮੌਤ
Published : Feb 18, 2023, 5:30 pm IST
Updated : Feb 18, 2023, 5:30 pm IST
SHARE ARTICLE
photo
photo

ਮਾਂ ਨਾਲ ਬਾਜ਼ਾਰ ਜਾ ਰਿਹਾ ਸੀ ਮਾਸੂਮ

 

ਸੂਰਤ : ਗੁਜਰਾਤ ਦੇ ਸੂਰਤ ਸ਼ਹਿਰ ਦੇ ਗੌਰਵਪਥ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇਕ ਮਾਸੂਮ ਦੀ ਮੌਤ ਹੋ ਗਈ। ਬੱਚਾ ਮਾਂ ਦਾ ਹੱਥ ਫੜ ਕੇ ਸਬਜ਼ੀ ਖਰੀਦਣ ਜਾ ਰਿਹਾ ਸੀ। ਇਸੇ ਦੌਰਾਨ ਤੇਜ਼ ਰਫ਼ਤਾਰ ਨਾਲ ਆ ਰਹੀ ਸਕੂਲ ਬੱਸ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਸਿਰ ਵਿੱਚ ਗੰਭੀਰ ਸੱਟ ਲੱਗਣ ਕਾਰਨ ਜ਼ਖ਼ਮੀ ਬੱਚੇ ਦੀ ਹਸਪਤਾਲ ਵਿੱਚ ਮੌਤ ਹੋ ਗਈ।

ਰਜ਼ੀਆ ਬੇਗਮ ਸ਼ਮਸ਼ਾਦ ਆਲਮ ਇਸਰਾਈਲ ਖਾਨ ਆਪਣੇ ਬੱਚਿਆਂ ਨਾਲ ਗੌਰਵਪਥ ਰੋਡ 'ਤੇ ਡਰੀਮ ਫੈਸਟੀਵ ਦੀ ਉਸਾਰੀ ਅਧੀਨ ਇਮਾਰਤ ਵਿੱਚ ਰਹਿੰਦੀ ਹੈ। ਮਾਂ ਰਜ਼ੀਆ ਬੇਗਮ ਪੁੱਤਰ ਅਬਦੁਲ ਰਜ਼ਾਕ (7 ਸਾਲ) ਡਰੀਮ ਫੈਸਟੀਵ ਦੇ ਸਾਹਮਣੇ ਸੜਕ ਪਾਰ ਕਰ ਰਹੀ ਸੀ। ਸਾਹਮਣੇ ਤੋਂ ਆ ਰਹੀ ਕੰਟਰੀਸਾਈਡ ਇੰਟਰਨੈਸ਼ਨਲ ਸਕੂਲ ਦੀ ਬੱਸ ਨੇ ਅਬਦੁਲ ਨੂੰ ਟੱਕਰ ਮਾਰ ਦਿੱਤੀ। ਖੂਨ ਨਾਲ ਲੱਥਪੱਥ ਬੱਚਾ ਮਾਂ ਦੇ ਸਾਹਮਣੇ ਜ਼ਮੀਨ 'ਤੇ ਤੜਫਣ ਲੱਗਾ। ਬੱਚੇ ਨੂੰ ਤੁਰੰਤ 108 ਐਂਬੂਲੈਂਸ ਰਾਹੀਂ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਰਾਤ ਨੂੰ ਉਸ ਦੀ ਮੌਤ ਹੋ ਗਈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਮੂਲ ਰੂਪ ਤੋਂ ਸੂਰਤ ਦਾ ਰਹਿਣ ਵਾਲਾ ਹੈ ਅਤੇ ਪਿਛਲੇ 3 ਸਾਲਾਂ ਤੋਂ ਸਕੂਲ ਬੱਸ ਚਲਾ ਰਿਹਾ ਹੈ। ਇਸ ਤੋਂ ਪਹਿਲਾਂ ਉਹ ਖੇਤੀ ਕਰਦਾ ਸੀ। ਥਾਣੇ ਦੇ ਇੱਕ ਪੀਐਸਆਈ ਨੇ ਦੱਸਿਆ ਸੀ ਕਿ ਘਟਨਾ ਤੋਂ ਬਾਅਦ ਪਰਿਵਾਰ ਕੇਸ ਦਰਜ ਕਰਵਾਉਣ ਲਈ ਤਿਆਰ ਨਹੀਂ ਸੀ, ਜਿਸ ਲਈ ਪਹਿਲਾਂ ਐਨ.ਸੀ. ਦਰਜ ਕੀਤੀ ਗਈ ਸੀ।

SHARE ARTICLE

ਏਜੰਸੀ

Advertisement

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM

Police ਨੇ ਠੋਕੇ Mani Bouncer ਦਾ ਕਤਲ ਕਰਨ ਵਾਲੇ ਸ਼ੂਟਰ.. Encounter ਦੀਆਂ ਸਿੱਧੀਆਂ ਤਸਵੀਰਾਂ!

09 May 2024 3:56 PM

Captain Amarinder ਦੀ ਚਾਚੀ ਕਰੇਗੀ Preneet Kaur ਖਿਲਾਫ਼ ਪ੍ਰਚਾਰ! ਕਹਿੰਦੇ, 'ਇਨ੍ਹਾਂ ਨੇ ਮੇਰੇ ਨਾਲ ਮਾੜੀ ਕੀਤੀ !'

09 May 2024 3:19 PM

?Debate Live : 'ਹਰਨਾਮ ਸਿੰਘ ਧੂੰਮਾ ਖੁਦ ਵੀ ਵਿਆਹ ਕਰਵਾਉਣ ਤੇ ਪੰਥ ਨੂੰ ਵਧਾਉਣ ਲਈ 2-4 ਬੱਚੇ ਪੈਦਾ ਕਰਨ'..

09 May 2024 11:16 AM
Advertisement