ਇਸ ਵਾਰ ਹੱਜ ਯਾਤਰਾ 'ਚ ਨਹੀਂ ਜਾ ਪਾਉਣਗੇ 12 ਸਾਲ ਤੋਂ ਘੱਟ ਉਮਰ ਦੇ ਬੱਚੇ, ਸਾਊਦੀ ਅਰਬ ਨੇ ਲਗਾਈ ਪਾਬੰਦੀ
Published : Feb 18, 2023, 6:25 pm IST
Updated : Feb 18, 2023, 6:25 pm IST
SHARE ARTICLE
hajj pilgrimage
hajj pilgrimage

ਇਸ ਫ਼ੈਸਲੇ ਤੋਂ ਬਾਅਦ ਭਾਰਤ ਦੀ ਹੱਜ ਕਮੇਟੀ ਨੇ ਨਵਾਂ ਸਰਕੂਲਰ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। 

ਲਖਨਊ: ਹੱਜ ਯਾਤਰਾ 2023 ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ। ਇਸ ਵਾਰ 12 ਸਾਲ ਤੋਂ ਘੱਟ ਉਮਰ ਦੇ ਬੱਚੇ ਹਜ 'ਤੇ ਨਹੀਂ ਜਾ ਸਕਣਗੇ। ਸਾਊਦੀ ਅਰਬ ਦੀ ਸਰਕਾਰ ਨੇ 12 ਸਾਲ ਤੱਕ ਦੇ ਬੱਚਿਆਂ ਲਈ ਹੱਜ ਯਾਤਰਾ 'ਤੇ ਪਾਬੰਦੀ ਲਗਾ ਦਿੱਤੀ ਹੈ। ਜਿਨ੍ਹਾਂ ਬੱਚਿਆਂ ਨੇ ਹੱਜ ਲਈ ਅਪਲਾਈ ਕੀਤਾ ਹੈ, ਉਨ੍ਹਾਂ ਦੀਆਂ ਅਰਜ਼ੀਆਂ ਰੱਦ ਮੰਨੀਆਂ ਜਾਣਗੀਆਂ। ਸਾਊਦੀ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਭਾਰਤ ਦੀ ਹੱਜ ਕਮੇਟੀ ਨੇ ਨਵਾਂ ਸਰਕੂਲਰ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। 

ਯੂਪੀ ਦੇ ਸਾਬਕਾ ਮੰਤਰੀ ਅਤੇ ਯੂਪੀ ਹਜ ਕਮੇਟੀ ਦੇ ਚੇਅਰਮੈਨ ਮੋਹਸਿਨ ਰਜ਼ਾ ਨੇ ਇੱਕ ਵੀਡੀਓ ਜਾਰੀ ਕੀਤਾ ਹੈ। ਜਿਸ ਵਿਚ ਉਨ੍ਹਾਂ ਨੇ ਹੱਜ ਯਾਤਰੀਆਂ ਨੂੰ ਬਾਰ੍ਹਾਂ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਅਪਲਾਈ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਸਾਊਦੀ ਅਰਬ ਦੀ ਸਰਕਾਰ ਨੇ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਨੂੰ ਆਉਣ ਤੋਂ ਮਨ੍ਹਾ ਕਰ ਦਿੱਤਾ ਹੈ।

ਇਹ ਫ਼ੈਸਲਾ ਸਾਊਦੀ ਅਰਬ ਦੀ ਸਰਕਾਰ ਨੇ ਸਿਹਤ ਅਤੇ ਪ੍ਰਸ਼ਾਸਨਿਕ ਸੁਰੱਖਿਆ ਦੇ ਮੱਦੇਨਜ਼ਰ ਲਿਆ ਹੈ। ਜਾਣਕਾਰੀ ਮੁਤਾਬਕ ਹੱਜ-2023 ਲਈ ਆਨਲਾਈਨ ਅਰਜ਼ੀਆਂ 10 ਫਰਵਰੀ ਤੋਂ ਸ਼ੁਰੂ ਹੋ ਗਈਆਂ ਹਨ। ਯਾਤਰਾ ਵਿਚ ਦਿਲਚਸਪੀ ਰੱਖਣ ਵਾਲੇ 10 ਮਾਰਚ 2023 ਦੀ ਆਖਰੀ ਮਿਤੀ ਤੱਕ ਅਪਲਾਈ ਕਰ ਸਕਦੇ ਹਨ। ਇਸ ਦੇ ਲਈ, ਤੁਸੀਂ ਹੱਜ ਕਮੇਟੀ ਦੀ ਵੈੱਬਸਾਈਟ hajcommittee.gov.in/haf23 'ਤੇ ਜਾ ਸਕਦੇ ਹੋ। ਅਰਜ਼ੀ ਦੀ ਨਿਰਧਾਰਤ ਮਿਤੀ ਤੋਂ ਭਾਰਤੀ ਅੰਤਰਰਾਸ਼ਟਰੀ ਪਾਸਪੋਰਟ ਦੀ ਵੈਧਤਾ 03 ਫਰਵਰੀ 2024 ਤੋਂ ਘੱਟ ਨਹੀਂ ਹੋਣੀ ਚਾਹੀਦੀ। 

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement