Farmers Protest: ਹਰਿਆਣਾ ਦੇ 7 ਜ਼ਿਲ੍ਹਿਆਂ ਵਿਚ ਇੰਟਰਨੈਟ ਭਲਕੇ ਤੱਕ ਬੰਦ 
Published : Feb 18, 2024, 7:48 am IST
Updated : Feb 18, 2024, 7:48 am IST
SHARE ARTICLE
Internet
Internet

ਸਰਕਾਰ ਨੇ ਇਸ ਤੋਂ ਪਹਿਲਾਂ 13 ਅਤੇ 15 ਫਰਵਰੀ ਨੂੰ ਮੋਬਾਈਲ ਇੰਟਰਨੈਟ ਸੇਵਾ 'ਤੇ ਪਾਬੰਦੀ ਵਧਾਈ ਸੀ। 

Farmers Protest: ਕਰਨਾਲ : ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸੱਤ ਜ਼ਿਲ੍ਹਿਆਂ ਵਿਚ ਮੋਬਾਈਲ ਇੰਟਰਨੈਟ ਅਤੇ ਐੱਸ.ਐੱਮ.ਐੱਸ. ਭੇਜਣ ਨਾਲ ਸਬੰਧਤ ਸੇਵਾਵਾਂ 'ਤੇ ਪਾਬੰਦੀ 19 ਫਰਵਰੀ ਤੱਕ ਵਧਾ ਦਿੱਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫ਼ਤਿਹਾਬਾਦ ਅਤੇ ਸਿਰਸਾ ਸ਼ਾਮਲ ਹਨ। ਸਰਕਾਰ ਨੇ ਇਸ ਤੋਂ ਪਹਿਲਾਂ 13 ਅਤੇ 15 ਫਰਵਰੀ ਨੂੰ ਮੋਬਾਈਲ ਇੰਟਰਨੈਟ ਸੇਵਾ 'ਤੇ ਪਾਬੰਦੀ ਵਧਾਈ ਸੀ। 

ਇਹ ਵੀ ਪੜ੍ਹੋ: Hoshiarpur News: ਵਿਦੇਸ਼ ਜਾਣ ਤੋਂ ਇਕ ਹਫਤਾ ਪਹਿਲਾਂ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ

ਜ਼ਿਕਰਯੋਗ ਹੈ ਕਿ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਕੇਂਦਰ 'ਤੇ ਦਬਾਅ ਬਣਾਉਣ ਲਈ 'ਦਿੱਲੀ ਚੱਲੋ' ਮਾਰਚ ਤੋਂ ਬਾਅਦ ਪੰਜਵੇਂ ਦਿਨ ਵੀ ਹਰਿਆਣਾ ਨਾਲ ਲੱਗਦੀਆਂ ਪੰਜਾਬ ਦੀਆਂ ਸਰਹੱਦਾਂ 'ਤੇ ਸ਼ੰਭੂ ਅਤੇ ਖਨੌਰੀ ਵਿਖੇ ਕਿਸਾਨਾਂ ਦਾ ਧਰਨਾ ਜਾਰੀ ਹੈ।

ਇਹ ਵੀ ਪੜ੍ਹੋ - Farmer Protest: ਕਿਸਾਨ ਆਗੂਆਂ ਨੇ MSP ਨੂੰ ਕਾਨੂੰਨੀ ਗਰੰਟੀ ਲਈ ਆਰਡੀਨੈਂਸ ਲਿਆਉਣ ਦੀ ਮੰਗ ਕੀਤੀ 

ਕਿਸਾਨਾਂ ਦੀਆਂ ਮੰਗਾਂ ਵਿਚ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਦੀ ਭਲਾਈ ਲਈ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ ਅਤੇ ਕਰਜ਼ਾ ਮੁਆਫ਼ੀ, ਲਖੀਮਪੁਰ ਖੇੜੀ (ਉੱਤਰ ਪ੍ਰਦੇਸ਼) ਹਿੰਸਾ ਦੇ ਪੀੜਤਾਂ ਲਈ ਇਨਸਾਫ਼ ਤੋਂ ਇਲਾਵਾ ਹੋਰ ਕਈ ਮੰਗਾਂ ਸ਼ਾਮਲ ਹਨ। 

 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement