ਖ਼ਬਰਾਂ |

ਤਾਜ਼ਾ |

Bihar News: ਜਬਰੀ ਵਿਆਹ ਦਾ ਖੂਨੀ ਅੰਤ, ਸਹੁਰੇ ਨੇ ਨੂੰਹ, ਉਸ ਦੇ ਪਿਤਾ ਤੇ ਭਰਾ ਦਾ ਗੋਲੀ ਮਾਰ ਕੇ ਕੀਤਾ ਕਤਲ
Published : Feb 18, 2024, 3:13 pm IST
Updated : Feb 18, 2024, 3:40 pm IST
SHARE ARTICLE
The father-in-law shot dead the daughter-in-law Bihar news in punjabi
The father-in-law shot dead the daughter-in-law Bihar news in punjabi

Bihar News: ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਹੋਇਆ ਫਰਾਰ

The father-in-law shot dead the daughter-in-law, her father and brother Bihar news in punjabi : ਬਿਹਾਰ ਦੇ ਬੇਗੂਸਰਾਏ ਵਿਚ ਇਕ 25 ਸਾਲਾ ਔਰਤ, ਉਸ ਦੇ ਪਿਤਾ ਅਤੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਨੂੰ ਔਰਤ ਦੇ ਸਹੁਰੇ ਨੇ ਅੰਜਾਮ ਦਿਤਾ। ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਦੇ ਮੁਖੀ ਦਾ ਕਹਿਣਾ ਹੈ ਕਿ ਇਹ ਜਬਰੀ ਵਿਆਹ ਦਾ ਮਾਮਲਾ ਹੈ। ਇਸ ਕਾਰਨ ਔਰਤ ਦੇ ਸਹੁਰੇ ਵਾਲੇ ਉਸ ਨੂੰ ਨਹੀਂ ਰੱਖ ਰਹੇ ਸਨ।

 ਇਹ ਵੀ ਪੜ੍ਹੋ: Haryana News: ਖੇਤਾਂ 'ਚ ਗੇੜਾ ਮਾਰਨ ਗਏ ਕਿਸਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ

ਜਾਣਕਾਰੀ ਮੁਤਾਬਕ ਇਹ ਘਟਨਾ ਸਾਹਬਪੁਰ ਕਮਾਲ ਥਾਣਾ ਖੇਤਰ ਦੇ ਵਿਸ਼ਨੂੰਪੁਰ ਅਹੂਕ ਪਿੰਡ 'ਚ ਵਾਪਰੀ। ਮ੍ਰਿਤਕਾਂ ਦੀ ਪਛਾਣ 25 ਸਾਲਾ ਨੀਲੂ ਕੁਮਾਰੀ, ਨੀਲੂ ਦੇ ਪਿਤਾ ਉਮੇਸ਼ ਯਾਦਵ ਅਤੇ ਭਰਾ ਰਾਜੇਸ਼ ਯਾਦਵ ਵਜੋਂ ਹੋਈ ਹੈ। ਇਹ ਲੋਕ ਬੇਗੂਸਰਾਏ ਜ਼ਿਲ੍ਹੇ ਦੇ ਸ੍ਰੀਨਗਰ ਇਲਾਕੇ ਦੇ ਰਹਿਣ ਵਾਲੇ ਸਨ।

 ਇਹ ਵੀ ਪੜ੍ਹੋ: Moga Accident News: ਮੋਗਾ 'ਚ ਪਲਟਿਆ ਟੈਂਪੂ ਟਰੈਵਲ, ਡਰਾਈਵਰ ਦੀ ਮੌਤ, ਇਕੋ ਪਰਿਵਾਰ ਦੇ 11 ਲੋਕ ਜ਼ਖ਼ਮੀ

ਘਟਨਾ ਸਬੰਧੀ ਥਾਣਾ ਸਾਹੇਬਪੁਰ ਕਮਾਲ ਦੇ ਐਸਐਚਓ ਦੀਪਕ ਕੁਮਾਰ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸ਼ਾਮ ਨੂੰ ਵਾਪਰੀ। ਉਮੇਸ਼ ਯਾਦਵ ਆਪਣੇ ਬੇਟੇ ਅਤੇ ਬੇਟੀ ਨੀਲੂ ਨਾਲ ਨੀਲੂ ਦੇ ਸਹੁਰੇ ਘਰ ਗਿਆ ਹੋਇਆ ਸੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਉਮੇਸ਼ ਧੀ ਦੇ ਸਹੁਰੇ ਘਰ ਪਹੁੰਚਿਆ ਤਾਂ ਸਹੁਰਾ ਗੁੱਸੇ 'ਚ ਆ ਗਿਆ ਅਤੇ ਹੱਥੋਪਾਈ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੌਰਾਨ ਨੀਲੂ ਕੁਮਾਰੀ ਦੇ ਸਹੁਰੇ ਨੇ ਆਪਣੀ ਬੰਦੂਕ ਕੱਢ ਲਈ ਅਤੇ ਤਿੰਨਾਂ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਿੰਡ ਦੇ ਮੁਖੀ ਸੁਬੋਧ ਕੁਮਾਰ ਯਾਦਵ ਨੇ ਦੱਸਿਆ ਕਿ ਇਹ ਜ਼ਬਰਦਸਤੀ ਵਿਆਹ ਦਾ ਮਾਮਲਾ ਹੈ, ਜਿਸ ਵਿੱਚ ਲੜਕੇ ਨੂੰ ਅਗਵਾ ਕਰਕੇ ਉਨ੍ਹਾਂ ਦੀ ਮਰਜ਼ੀ ਖ਼ਿਲਾਫ਼ ਵਿਆਹ ਕਰਵਾ ਲਿਆ ਜਾਂਦਾ ਹੈ। ਇਹੀ ਕਾਰਨ ਹੈ ਕਿ ਵਿਆਹ ਦੇ ਦੋ ਸਾਲ ਬਾਅਦ ਵੀ ਨੀਲੂ ਕੁਮਾਰੀ ਦੇ ਸਹੁਰੇ ਉਸ ਨੂੰ ਆਪਣੇ ਘਰ ਨਹੀਂ ਲੈ ਰਹੇ ਸਨ।

(For more Punjabi news apart from The father-in-law shot dead the daughter-in-law Bihar news in punjabi,  stay tuned to Rozana Spokesman)

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement