ਓਡੀਸ਼ਾ ਦੇ KIIT ਕਾਲਜ ਵਿਚ ਨੇਪਾਲੀ ਵਿਦਿਆਰਥਣ ਦੀ ਖ਼ੁਦਕੁਸ਼ੀ ਦਾ ਮਾਮਲਾ, ਮੁਲਜ਼ਮ ਗ੍ਰਿਫ਼ਤਾਰ
Published : Feb 18, 2025, 1:56 pm IST
Updated : Feb 18, 2025, 1:56 pm IST
SHARE ARTICLE
Nepali student commits suicide in Odisha's KIIT college, accused arrested Latest News in Punjabi
Nepali student commits suicide in Odisha's KIIT college, accused arrested Latest News in Punjabi

ਘਟਨਾ ਤੋਂ ਬਾਅਦ ਯੂਨੀਵਰਸਿਟੀ ਨੇ 500 ਵਿਦਿਆਰਥੀਆਂ ਨੂੰ ਹੋਸਟਲ ’ਚੋਂ ਕੱਢਿਆ, ਨੇਪਾਲ ਦੇ PM ਆਏ ਵਿਦਿਆਰਥੀਆਂ ਦੇ ਪੱਖ ’ਚ

Nepali student commits suicide in Odisha's KIIT college, accused arrested Latest News in Punjabi : ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ ਵਿਚ ਬੀਤੇ ਦਿਨ ਇਕ ਨੇਪਾਲੀ ਵਿਦਿਆਰਥੀ ਦੀ ਸ਼ੱਕੀ ਮੌਤ ਦਾ ਮਾਮਲਾ ਸਾਹਮਣੇ ਆਇਆ ਸੀ। ਓਡੀਸ਼ਾ ਪੁਲਿਸ ਨੇ ਦਸਿਆ ਕਿ ਐਤਵਾਰ ਸ਼ਾਮ ਨੂੰ ਭੁਵਨੇਸ਼ਵਰ ਦੇ ਕਲਿੰਗਾ ਇੰਸਟੀਚਿਊਟ ਆਫ਼ ਇੰਡਸਟਰੀਅਲ ਟੈਕਨਾਲੋਜੀ (KIIT) ਦੇ ਹੋਸਟਲ ਵਿਚ ਬੀ.ਟੈਕ ਤੀਜੇ ਸਾਲ ਦੇ ਇਕ ਵਿਦਿਆਰਥਣ ਦੀ ਲਾਸ਼ ਮਿਲੀ ਸੀ।

ਪੁਲਿਸ ਦੇ ਅਨੁਸਾਰ, ਨੇਪਾਲੀ ਵਿਦਿਆਰਥਣ ਪ੍ਰਕ੍ਰਿਤੀ ਲਮਸਲ ਨੇ ਕਥਿਤ ਤੌਰ 'ਤੇ ਖ਼ੁਦਕੁਸ਼ੀ ਕੀਤੀ ਹੈ। ਇਸ ਘਟਨਾ ਨੂੰ ਲੈ ਕੇ ਨੇਪਾਲੀ ਵਿਦਿਆਰਥੀਆਂ ਨੇ ਕੈਂਪਸ ਵਿਚ ਯੂਨੀਵਰਸਿਟੀ ਪ੍ਰਸ਼ਾਸਨ ਵਿਰੁਧ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਵਿਦਿਆਰਥਣ ਦੇ ਉਸੇ ਬੈਚ ਦਾ ਇਕ ਭਾਰਤੀ ਵਿਦਿਆਰਥੀ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ।

ਨੇਪਾਲੀ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸ਼ਿਕਾਇਤਾਂ ਤੋਂ ਬਾਅਦ ਵੀ ਯੂਨੀਵਰਸਿਟੀ ਨੇ ਕਥਿਤ ਦੋਸ਼ੀਆਂ ਵਿਰੁਧ ਕਾਰਵਾਈ ਨਹੀਂ ਕੀਤੀ, ਜਿਸ ਤੋਂ ਬਾਅਦ ਵਿਦਿਆਰਥੀ ਨੇ ਖ਼ੁਦਕੁਸ਼ੀ ਕਰ ਲਈ। ਵਿਦਿਆਰਥਣ ਦੇ ਚਚੇਰੇ ਭਰਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਮੁਲਜ਼ਮ ਭਾਰਤੀ ਵਿਦਿਆਰਥੀ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਵਿਦਿਆਰਥੀ ਦੇ ਕਮਰੇ ਨੂੰ ਸੀਲ ਕਰ ਦਿਤਾ ਹੈ।

ਭੁਵਨੇਸ਼ਵਰ ਦੇ ਡੀ.ਸੀ.ਪੀ ਪਿਨਾਕ ਮਿਸ਼ਰਾ ਨੇ ਕਿਹਾ ਕਿ ਪੁਲਿਸ ਨੇ ਇਕ ਵਿਦਿਆਰਥੀ ਵਿਰੁਧ ਖ਼ੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਵਿਦਿਆਰਥੀ ਪੁਲਿਸ ਹਿਰਾਸਤ ਵਿਚ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਵਿਦਿਆਰਥੀ ਦਾ ਮੋਬਾਈਲ ਫ਼ੋਨ, ਲੈਪਟਾਪ ਅਤੇ ਹੋਰ ਗੈਜੇਟ ਜ਼ਬਤ ਕਰ ਲਏ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ ਸ਼ਰਮਾ ਓਲੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਕੇ.ਪੀ ਸ਼ਰਮਾ ਓਲੀ ਦਸਿਆ ਕਿ ਨੇਪਾਲੀ ਵਿਦਿਆਰਥੀਆਂ ਦੀ ਮਦਦ ਲਈ ਅਧਿਕਾਰੀਆਂ ਨੂੰ ਓਡੀਸ਼ਾ ਭੇਜਿਆ ਗਿਆ ਹੈ। ਵਿਦਿਆਰਥੀਆਂ ਕੋਲ ਅਪਣੀ ਪਸੰਦ ਅਨੁਸਾਰ ਹੋਸਟਲ ਵਿਚ ਰਹਿਣ ਜਾਂ ਘਰ ਵਾਪਸ ਜਾਣ ਦਾ ਵਿਕਲਪ ਹੈ।

ਘਟਨਾ ਤੋਂ ਬਾਅਦ, ਯੂਨੀਵਰਸਿਟੀ ਵਿਚ ਪੜ੍ਹ ਰਹੇ ਇਕ ਨੇਪਾਲੀ ਵਿਦਿਆਰਥੀ ਅਨਿਲ ਪ੍ਰਸਾਦ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਅਸੀਂ ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਦਫ਼ਤਰ ਗਏ ਅਤੇ ਰਾਤ ਭਰ ਧਰਨੇ 'ਤੇ ਬੈਠੇ ਰਹੇ। ਸਾਨੂੰ ਅੱਜ ਸਵੇਰੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਅਪਣਾ ਸਮਾਨ ਪੈਕ ਕਰਨ ਅਤੇ ਇਕ ਘੰਟੇ ਦੇ ਅੰਦਰ-ਅੰਦਰ ਹੋਸਟਲ ਖ਼ਾਲੀ ਕਰਨ ਲਈ ਕਿਹਾ। ਸਾਨੂੰ ਨਹੀਂ ਪਤਾ ਕਿ ਕਿੱਥੇ ਜਾਣਾ ਹੈ। ਸਾਡੇ ਕੋਲ ਖਾਣਾ ਨਹੀਂ ਹੈ। ਅਸੀਂ ਟਿਕਟਾਂ ਲੈਣ ਦੀ ਕੋਸ਼ਿਸ਼ ਕਰ ਰਹੇ ਹਾਂ।

ਇਸ ਸਬੰਧੀ ਇਕ ਹੋਰ ਵਿਦਿਆਰਥੀ, ਰਾਜਨ ਗੁਪਤਾ, ਨੇ ਕਿਹਾ ਕਿ ਅਸੀਂ ਵਿਰੋਧ ਕਰ ਰਹੇ ਸੀ। ਯੂਨੀਵਰਸਿਟੀ ਸਟਾਫ਼ ਆਇਆ ਅਤੇ ਹੋਸਟਲ ਖ਼ਾਲੀ ਕਰਨ ਲਈ ਕਿਹਾ। ਜਿਹੜੇ ਲੋਕ ਅਪਣਾ ਸਮਾਨ ਜਲਦੀ ਪੈਕ ਨਹੀਂ ਕਰ ਰਹੇ ਸਨ, ਉਨ੍ਹਾਂ ਨੂੰ ਕੁੱਟਿਆ ਗਿਆ। ਸਾਨੂੰ ਜ਼ਬਰਦਸਤੀ ਹੋਸਟਲ ਖ਼ਕਲੀ ਕਰਨ ਲਈ ਮਜ਼ਬੂਰ ਕੀਤਾ ਗਿਆ। ਸਾਨੂੰ ਦੋ ਬਸਾਂ ਵਿਚ ਲੱਦਿਆ ਗਿਆ ਅਤੇ ਕਟਕ ਰੇਲਵੇ ਸਟੇਸ਼ਨ 'ਤੇ ਉਤਾਰ ਦਿਤਾ ਗਿਆ।

ਇਸ ਸਬੰਧੀ ਯੂਨੀਵਰਸਿਟੀ ਨੇ ਕਿਹਾ ਕਿ ਨੇਪਾਲੀ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ, ਯੂਨੀਵਰਸਿਟੀ ਪ੍ਰਸ਼ਾਸਨ ਨੇ ਕਥਿਤ ਤੌਰ 'ਤੇ ਵਿਦਿਆਰਥੀਆਂ ਨੂੰ 17 ਫ਼ਰਵਰੀ, 2025 ਤਕ ਕੈਂਪਸ ਖ਼ਾਲੀ ਕਰਨ ਦਾ ਹੁਕਮ ਦਿਤਾ ਸੀ, ਕਿਉਂਕਿ ਤਣਾਅ ਵਧਦਾ ਗਿਆ ਸੀ। ਯੂਨੀਵਰਸਿਟੀ ਪ੍ਰਸ਼ਾਸਨ ਨੇ ਕਿਹਾ ਸੀ ਕਿ ਇਹ ਕਦਮ ਵਧਦੇ ਤਣਾਅ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।

ਇਕ ਅਧਿਕਾਰੀ ਨੇ ਕਿਹਾ ਕਿ 'ਇਹ ਫ਼ੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕੈਂਪਸ ਵਿਚ ਸ਼ਾਂਤੀ ਬਹਾਲ ਕਰਨ ਲਈ ਲਿਆ ਗਿਆ ਸੀ। ਹਾਲਾਂਕਿ, ਹੁਣ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਕੈਂਪਸ ਵਾਪਸ ਆਉਣ ਅਤੇ ਅਪਣੀ ਪੜ੍ਹਾਈ ਦੁਬਾਰਾ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਵਿਦਿਆਰਥੀਆਂ ਦੀ ਸੁਰੱਖਿਆ ਲਈ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ।

ਭਾਰਤੀ ਦੂਤਾਵਾਸ ਨੇ ਇਸ ਸਬੰਧੀ ਚਿੰਤਾ ਪ੍ਰਗਟ ਕਰਦੇ ਕਿਹਾ ਕਿ ਇਸ ਘਟਨਾ ਸਬੰਧੀ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।
ਪੁਲਿਸ ਕਮਿਸ਼ਨਰ ਸੁਰੇਸ਼ ਦੇਵ ਦੱਤਾ ਸਿੰਘ ਨੇ ਦਸਿਆ ਕਿ ਸ਼ੁਰੂਆਤੀ ਜਾਂਚ ਦੇ ਆਧਾਰ 'ਤੇ ਇਹ ਪਤਾ ਲੱਗਾ ਹੈ ਕਿ ਵਿਦਿਆਰਥੀ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਸੀ ਜਿਸ ਕਾਰਨ ਵਿਦਿਆਰਥੀ ਨੇ ਇਹ ਕਦਮ ਚੁੱਕਿਆ ਹੋ ਸਕਦਾ ਹੈ। ਅਸੀਂ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਹੈ। ਸਥਿਤੀ ਨੂੰ ਕਾਬੂ ਕਰਨ ਲਈ ਯੂਨੀਵਰਸਿਟੀ ਵਿਚ ਪੁਲਿਸ ਫ਼ੋਰਸ ਤਾਇਨਾਤ ਕਰ ਦਿਤੀ ਗਈ ਹੈ। ਸਥਿਤੀ ਹੁਣ ਸ਼ਾਂਤੀਪੂਰਨ ਹੈ।
 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement