
ਇਸ ਤਸਵੀਰ ਦੇ ਜ਼ਰੀਏ ਉਸ ਨੇ ਲੋਕਾਂ ਨੂੰ ਮੌਜੂਦਾ ਸਮੇਂ ਹੱਥ ਮਿਲਾਉਣ ਤੋਂ ਬਚਣ ਦਾ ਸੰਦੇਸ਼ ਦਿੱਤਾ ਹੈ,
ਨਵੀਂ ਦਿੱਲੀ : ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਲੱਗਭਗ ਪੂਰੀ ਦੁਨੀਆ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ। ਵਿਸ਼ਵ ਸਿਹਤ ਸੰਗਠ ਪਹਿਲਾਂ ਹੀ ਇਸ ਵਾਇਰਸ ਨੂੰ ਮਹਾਂਮਾਰੀ ਐਲਾਨ ਕਰ ਚੁੱਕਿਆ ਹੈ। ਹੁਣ ਭਾਰਤ ਸਰਕਾਰ ਨੇ ਵੀ ਇਸ ਨੂੰ ਮਹਾਂਮਾਰੀ ਐਲਾਨ ਕਰ ਦਿੱਤਾ ਹੈ ਅਤੇ ਆਪਣੇ ਨਾਗਰਿਕਾਂ ਦੇ ਬਚਾਅ ਲਈ ਜ਼ਰੂਰੀ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ।
Corona Virus
ਦੂਜੇ ਦੇਸ਼ਾਂ ਵਿਚ ਜਾਣ ਅਤੇ ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਲੋਕਾਂ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਦੁਨੀਆ ਭਰ ਵਿਚ ਕਈ ਮਸ਼ਹੂਰ ਖੇਡ ਪ੍ਰਤੀਯੋਗਿਤਾਵਾਂ ਰੱਦ ਹੋ ਚੁੱਕੀਆਂ ਹਨ। ਭਾਰਤ ਸਰਕਾਰ ਇਸ ਮੁਸ਼ਕਲ ਸਮੇਂ ਨਾਲ ਨਜਿੱਠਣ ਲਈ ਆਪਣੇ ਕਦਮਾਂ ਨੂੰ ਹੋਲੀ-ਹੋਲੀ ਮਜ਼ਬੂਤ ਕਰ ਰਹੀ ਹੈ। ਉੱਥੇ ਹੀ ਭਾਰਤੀ ਖਿਡਾਰੀ ਵੀ ਸੋਸ਼ਲ ਮੀਡੀਆ ਰਾਹੀਂ ਦੇਸ਼ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕ ਕਰ ਰਹੇ ਹਨ।
File Photo
ਇਸ ਸਭ ਦੇ ਚਲਦੇ ਭਾਰਤੀ ਸਪਿਨਰ ਹਰਭਜਨ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਸਟੋਰੀ ਅਪਲੋਡ ਕੀਤੀ ਹੈ, ਜਿਸ ਵਿਚ ਉਸ ਨੇ ਆਪਣੇ ਮਜ਼ਾਕੀਆ ਸੁਭਾਅ ਮੁਤਾਬਕ ਇਕ ਤਸਵੀਰ ਪੋਸਟ ਕੀਤੀ ਹੈ। ਇਸ ਤਸਵੀਰ ਦੇ ਜ਼ਰੀਏ ਉਸ ਨੇ ਲੋਕਾਂ ਨੂੰ ਮੌਜੂਦਾ ਸਮੇਂ ਹੱਥ ਮਿਲਾਉਣ ਤੋਂ ਬਚਣ ਦਾ ਸੰਦੇਸ਼ ਦਿੱਤਾ ਹੈ, ਉੱਥੇ ਹੀ ਉਸ ਨੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਲੋਕਾਂ ਨੂੰ ਨਮਸਤੇ ਕਰਨ ਲਈ ਕਿਹਾ ਹੈ।
File Photo
ਇਸ ਸਟੋਰੀ ਵਿਚ ਐੱਮ. ਐੱਸ. ਧੋਨੀ ਕਿੰਗਜ਼ ਇਲੈਵਨ ਪੰਜਾਬ ਦੀ ਮਾਲਕਣ ਪ੍ਰਿਟੀ ਜ਼ਿੰਟਾ ਦੇ ਨਾਲ ਹੱਥ ਮਿਲਾਉਂਦੇ ਦਿਸ ਰਹੇ ਹਨ ਅਤੇ ਉੱਥੇ ਹੀ ਦੂਜੇ ਪਾਸੇ ਹਰਭਜਨ ਪ੍ਰਿਟੀ ਜ਼ਿੰਟਾ ਨੂੰ ਨਮਸਤੇ ਕਰਦੇ ਦਿਖਾਈ ਦੇ ਰਹੇ ਹਨ। ਇਹ ਤਸਵੀਰਾਂ ਆਈ. ਪੀ. ਐੱਲ. ਦੇ ਇਕ ਮੈਚ ਦੀਆਂ ਹਨ। ਹਰਭਜਨ ਨੇ ਤਸਵੀਰ ਵਿਚ ਲਿਖਿਆ, ''ਕੋਰੋਨਾ ਵਾਇਰਸ ਤੋਂ ਬਚਣ ਦਾ ਆਸਾਨ ਤਰੀਕਾ।''