
ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ ਵੱਲੋਂ ਜਾਰੀ...
ਨਵੀਂ ਦਿੱਲੀ: ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ, ਕੋਰੋਨਾ ਵਾਇਰਸ ਕੋਵਿਡ 19 ਜਿਸ ਵਿੱਚ ਭਾਰਤ, ਬ੍ਰਿਟੇਨ ਅਤੇ ਸੰਯੁਕਤ ਰਾਜ ਸ਼ਾਮਲ ਹਨ, ਹੁਣ ਦੁਨੀਆਂ ਦੇ 159 ਦੇਸ਼ਾਂ ਵਿੱਚ ਫੈਲ ਚੁੱਕੇ ਹਨ ਅਤੇ ਨਤੀਜੇ ਵਜੋਂ 7529 ਮੌਤਾਂ ਹੋਈਆਂ ਹਨ। ਕੋਰੋਨਾ ਵਾਇਰਸ ਕਾਰਨ ਸਾਰੇ ਉਦਯੋਗਾਂ, ਯਾਤਰਾ, ਦਫ਼ਤਰਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਨਾਲ ਸਾਰੇ ਤਰ੍ਹਾਂ ਦੇ ਉਦਯੋਗ ਠੱਪ ਹੋ ਗਏ ਹਨ।
Marriage Palace
ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਨੂੰ ਧਿਆਨ ਵਿੱਚ ਰੱਖਦਿਆਂ, ਮੰਤਰੀ ਸਮੂਹ ਨੇ ਜਨਤਕ ਇਕੱਠ ਨੂੰ ਰੋਕਣ ਲਈ ਕਈ ਹੋਰ ਸਖਤ ਕਦਮ ਚੁੱਕੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਸਾਰੇ ਸ਼ਾਪਿੰਗ ਕੰਪਲੈਕਸਾਂ, ਮਾਲ, ਅਜਾਇਬ ਘਰ ਆਦਿ ਬੰਦ ਕਰ ਦਿੱਤੇ ਗਏ ਹਨ।
Coronavirus
ਇਸ ਤੋਂ ਇਲਾਵਾ ਸਥਾਨਕ ਹਫਤਾਵਾਰੀ ਕਿਸਾਨ ਮੰਡੀਆਂ ਨੂੰ ਬੰਦ ਕਰਨ ਦੇ ਨਾਲ ਨਾਲ ਸਾਰੀਆਂ ਧਾਰਮਿਕ ਸੰਸਥਾਵਾਂ ਅਤੇ ਡੇਰਾ ਮੁਖੀਆਂ ਨੂੰ ਆਪਣੇ ਧਾਰਮਿਕ ਸਮਾਗਮ 31 ਮਾਰਚ, 2020 ਤੱਕ ਮੁਲਤਵੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ। ਭਾਰਤ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਦੇ ਆਧਾਰ 'ਤੇ, ਮੰਤਰੀ ਸਮੂਹ ਨੇ ਮੈਰਿਜ ਪੈਲੇਸਾਂ ਵਿਖੇ ਕਰਵਾਏ ਜਾ ਰਹੇ ਵਿਆਹ ਸਮਾਗਮਾਂ ਦੌਰਾਨ ਇਕੱਠ ਕਰਨ 'ਤੇ ਰੋਕ ਲਗਾਉਣ ਦਾ ਵੀ ਫੈਸਲਾ ਕੀਤਾ ਹੈ।
Marriage Palace
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ ਜਾਰੀ ਕੀਤੇ ਗਏ ਹਨ ਕਿ ਮੈਰਿਜ ਪੈਲੇਸਾਂ ਵਿੱਚ ਕਿਸੇ ਵੀ ਸਮਾਰੋਹ ਦੌਰਾਨ 50 ਵਿਅਕਤੀਆਂ ਤੋਂ ਵੱਧ ਇਕੱਠ ਨਾ ਕੀਤਾ ਜਾਵੇ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੂੰ ਆਪਣੇ ਅਧਿਕਾਰ ਖੇਤਰ ਵਿਚਲੇ ਸਾਰੇ ਰੈਸਟੋਰੈਂਟਾਂ, ਹੋਟਲਾਂ, ਢਾਬਿਆਂ ਅਤੇ ਫੂਡ ਕੋਰਟਾਂ ਵਿੱਚ ਹੈਂਡ ਵਾਸਿੰਗ ਪ੍ਰੋਟੋਕੋਲ ਲਾਗੂ ਕੀਤਾ ਜਾਵੇ।
Corona Virus
ਜਿਸ ਜਗਾਂ ਨੂੰ ਵੱਧ ਲੋਕ ਛੂੰਹਦੇ ਹਨ ਉਹਨਾਂ ਥਾਵਾਂ ਦੀ ਢੁਕਵੀਂ ਸਫਾਈ, ਵਿਅਕਤੀਆਂ ਅਤੇ ਟੇਬਲਾਂ ਵਿਚਕਾਰ 1 ਮੀਟਰ ਦੀ ਦੂਰੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਸਾਪਿੰਗ ਕੰਪਲੈਕਸ, ਮਾਲ ਅਤੇ ਸਿਨੇਮਾ 31 ਮਾਰਚ ਤੱਕ ਬੰਦ ਰਹਿਣਗੇ ਪਰ ਮਾਲਾਂ ਵਿਚਲੀਆਂ ਕੈਮਿਸਟਾਂ ਅਤੇ ਕਰਿਆਨੇ ਦੀਆਂ ਦੁਕਾਨਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ।
Marriage Palace
ਇਸੇ ਤਰ੍ਹਾਂ ਲੋਕਾਂ ਨੂੰ ਇਕ ਥਾਂ 'ਤੇ ਇਕੱਠੇ ਹੋਣ ਤੋਂ ਰੋਕਣ ਲਈ ਸੂਬੇ ਦੀਆਂ ਸਾਰੀਆਂ ਸਥਾਨਕ ਹਫਤਾਵਾਰੀ ਕਿਸਾਨ ਮੰਡੀਆਂ ਬੰਦ ਕਰ ਦਿੱਤੀਆਂ ਗਈਆਂ ਹਨ। ਮੰਤਰੀ ਸਮੂਹ ਨੇ ਲੋਕਾਂ ਦੀ ਸਹੂਲਤ ਲਈ ਰੇਹੜੀ ਵਾਲਿਆਂ ਨੂੰ ਗਲੀ/ਮੁਹੱਲਿਆਂ ਵਿਚ ਸਬਜੀ ਵੇਚਣ ਦੀ ਆਗਿਆ ਦੇ ਦਿੱਤੀ ਹੈ। ਮੰਤਰੀ ਸਮੂਹ ਨੇ ਸਕੂਲ ਸਿੱਖਿਆ ਵਿਭਾਗ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਦੇ ਪ੍ਰਬੰਧਕੀ ਅਦਾਰਿਆਂ ਨੂੰ ਵੀ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਨਿਰਦੇਸ ਦਿੱਤੇ ਹਨ।
Marriage
ਜੇ ਪ੍ਰੀਖਿਆਵਾਂ ਕਰਵਾਉਣ ਦੀ ਸਖਤ ਜਰੂਰਤ ਹੈ ਤਾਂ ਉਹ ਸੰਸਥਾਵਾਂ ਅਤੇ ਸਕੂਲ ਜ਼ਿਲ੍ਹਾ ਪ੍ਰਸਾਸਨ ਨੂੰ ਸੂਚਿਤ ਕਰਨਗੇ ਅਤੇ ਇਹ ਵੀ ਯਕੀਨੀ ਬਣਾਉਣਗੇ ਕਿ ਦੋ ਵਿਦਿਆਰਥੀਆਂ ਵਿਚਕਾਰ ਇਕ ਮੀਟਰ ਦੀ ਦੂਰੀ ਰੱਖੀ ਜਾਵੇ। ਮੰਤਰੀ ਸਮੂਹ ਨੇ ਸੂਬੇ ਦੀ ਮੌਜੂਦਾ ਸਥਿਤੀ ਦਾ ਜਾਇਜਾ ਲਿਆ ਅਤੇ ਨਿਰਧਾਰਤ ਦਵਾਈਆਂ ਦੀ ਉਪਲਬਧਤਾ ਅਤੇ ਮਹੱਤਵਪੂਰਨ ਸਥਾਨਾਂ 'ਤੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀ ਤਾਇਨਾਤੀ ਦਾ ਵੀ ਜਾਇਜਾ ਲਿਆ।
ਮੰਤਰੀ ਸਮੂਹ ਨੇ ਇਸ ਤੱਥ 'ਤੇ ਗੰਭੀਰਤਾ ਜਾਹਰ ਕੀਤੀ ਕਿ ਕੋਵਿਡ-19 ਨੇ ਸਾਰੇ ਯੂਰਪ ਵਿੱਚ ਜਨ-ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਯੂਰਪ ਦੇ ਸਾਰੇ ਕਾਰੋਬਾਰ, ਸਿੱਖਿਆ ਸੰਸਥਾਵਾਂ, ਧਾਰਮਿਕ ਸੰਸਥਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।