
2012 ਵਿਚ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ’ਚ ਪੈਰਾ–ਮੈਡੀਕਲ ਦੀ ਇੱਕ ਵਿਦਿਆਰਥਣ ਨਾਲ ਵਾਪਰੇ ਸਮੂਹਿਕ ਬਲਾਤਕਾਰ ਤੇ ਕਤਲ ਕਾਂਡ ਦੇ ਚਾਰ ਦੋਸ਼ੀਆਂ ਨੂੰ ਫਾਂਸੀ ਦੇਣ ਦਾ
ਨਵੀਂ ਦਿੱਲੀ- 2012 ਵਿਚ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ’ਚ ਪੈਰਾ–ਮੈਡੀਕਲ ਦੀ ਇੱਕ ਵਿਦਿਆਰਥਣ ਨਾਲ ਵਾਪਰੇ ਸਮੂਹਿਕ ਬਲਾਤਕਾਰ ਤੇ ਕਤਲ ਕਾਂਡ ਦੇ ਚਾਰ ਦੋਸ਼ੀਆਂ ਨੂੰ ਫਾਂਸੀ ਦੇਣ ਦਾ ਪਰੀਖਣ ਪਵਨ ਜੱਲਾਦ ਨੇ ਅੱਜ ਬੁੱਧਵਾਰ ਤੜਕਸਾਰ ਕੀਤਾ। ਪਵਨ ਜੱਲਾਦ ਨੇ ਅੱਜ ਤਿਹਾੜ ਜੇਲ੍ਹ 'ਚ ਡੰਮੀ ਨੂੰ ਫਾਂਸੀ ਦੇ ਫੰਦੇ ’ਤੇ ਲਟਕਾਇਆ ਅਤੇ ਇਸ ਤੋਂ ਬਾਅਦ 20 ਮਾਰਚ ਸਵੇਰੇ 5:30 ਵਜੇ ਨਿਰਭਯਾ ਦੇ ਚਾਰ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇਗੀ।
File
ਉਸ ਤੋਂ ਪਹਿਲਾਂ ਪਵਨ ਜੱਲਾਦ ਨੇ ਮੰਗਲਵਾਰ ਨੂੰ ਇਹ ਟ੍ਰਾਇਲ ਕਰਨਾ ਸੀ ਪਰ ਕੱਲ੍ਹ ਕੁਝ ਦਿੱਕਤ ਆਉਣ ਕਰਕੇ ਅਜਿਹਾ ਨਹੀਂ ਹੋ ਸਕਿਆ। ਸ਼ਾਮੀਂ ਪਵਨ ਜੱਲਾਦ ਨੂੰ ਲੈ ਕੇ ਜੇਲ੍ਹ ਦੇ ਡੀਜੀ ਸੰਦੀਪ ਗੋਇਲ ਸਮੇਤ ਹੋਰ ਅਧਿਕਾਰੀਆਂ ਨੇ ਜੇਲ੍ਹ ਨੰਬਰ–3 ’ਚ ਬਣੇ ਫਾਂਸੀ–ਘਰ ਦਾ ਨਿਰੀਖਣ ਕੀਤਾ। ਪਟਿਆਲਾ ਹਾਊਸ ਕੋਰਟ ਨੇ ਬੀਤੀ 5 ਮਾਰਚ ਨੂੰ ਚੌਥੀ ਵਾਰ ਚਾਰੇ ਦੋਸ਼ੀਆਂ ਦੇ ਡੈੱਥ–ਵਾਰੰਟ ਜਾਰੀ ਕੀਤੇ ਸਨ।
File Photo
ਕਾਨੂੰਨੀ ਮਾਹਿਰਾਂ ਮੁਤਾਬਕ ਇਨ੍ਹਾਂ ਦੋਸ਼ੀਆਂ ਦੇ ਸਾਰੇ ਕਾਨੂੰਨੀ ਵਿਕਲਪ ਖ਼ਤਮ ਹੋ ਚੁੱਕੇ ਹਨ। ਇਸ ਲਈ ਉਸ ਸਮੇਂ ਹੀ ਜਾਪਣ ਲੱਗ ਪਿਆ ਸੀ ਕਿ 20 ਮਾਰਚ ਨੂੰ ਇਨ੍ਹਾਂ ਦੋਸ਼ੀਆਂ ਨੂੰ ਫਾਂਸੀ ਜ਼ਰੂਰ ਹੋ ਜਾਵੇਗੀ। ਇਸ ਤੋਂ ਪਹਿਲਾਂ ਅਦਾਲਤ ਵੱਲੋਂ 22 ਜਨਵਰੀ, 1 ਫ਼ਰਵਰੀ ਅਤੇ 3 ਮਾਰਚ ਨੂੰ ਵੀ ਤਿੰਨ ਡੈੱਥ–ਵਾਰੰਟ ਜਾਰੀ ਹੋ ਚੁੱਕੇ ਸਨ ਪਰ ਹਰ ਵਾਰ ਉਹ ਕਾਨੂੰਨੀ ਕਾਰਨਾਂ ਤੇ ਦੋਸ਼ੀਆਂ ਦੀਆਂ ਅਪੀਲਾਂ ਕਾਰਨ ਰੱਦ ਹੁੰਦੇ ਰਹੇ ਹਨ।
File Photo
ਦੱਸ ਦਈਏ ਕਿ 16 ਦਸੰਬਰ, 2012 ਨੂੰ ਪੈਰਾ–ਮੈਡੀਕਲ ਦੀ ਇੱਕ ਵਿਦਿਆਰਥਣ ਨਾਲ ਛੇ ਵਿਅਕਤੀਆਂ ਨੇ ਬਹੁਤ ਵਹਿਸ਼ੀਆਨਾ ਤਰੀਕੇ ਨਾਲ ਸਮੂਹਕ ਬਲਾਤਕਾਰ ਕੀਤਾ ਸੀ ਤੇ ਫਿਰ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ’ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਉਸ ਦਾ ਇਲਾਜ ਕੀਤਾ ਗਿਆ ਪਰ ਉਹ ਠੀਕ ਨਹੀਂ ਹੋ ਰਹੀ ਸੀ।
File Photo
ਤਦ ਉਸ ਨੂੰ ਸਿੰਗਾਪੁਰ ਭੇਜਿਆ ਗਿਆ ਜਿੱਥੇ ਉਹ 29 ਦਸੰਬਰ, 2012 ਨੂੰ ਦਮ ਤੋੜ ਗਈ। ਅਦਾਲਤ ਨੇ ਚਾਰ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਇੱਕ ਦੋਸ਼ੀ ਰਾਮ ਸਿੰਘ ਨੇ ਪਹਿਲਾਂ ਹੀ ਤਿਹਾੜ ਜੇਲ੍ਹ ਵਿੱਚ ਖ਼ੁਦਕੁਸ਼ੀ ਕਰ ਲਈ ਸੀ ਤੇ ਇੱਕ ਨਾਬਾਲਗ਼ ਦੋਸ਼ੀ ਨੂੰ ਤਿੰਨ ਸਾਲ ਬਾਲ–ਸੁਧਾਰ ਘਰ ਵਿੱਚ ਰੱਖ ਕੇ ਰਿਹਾਅ ਕਰ ਦਿੱਤਾ ਗਿਆ ਸੀ।