
ਅਗਲੇ 48 ਘੰਟਿਆਂ ਦੌਰਾਨ ਬਾਰਸ਼ ਦੀ ਸੰਭਾਵਨਾ
ਨਵੀਂ ਦਿੱਲੀ: ਪਿਛਲੇ ਕਈ ਦਿਨਾਂ ਤੋਂ ਮੌਸਮ ਨੇ ਕਈ ਕਰਵਟਾ ਲਈਆਂ ਹਨ ਜਿਸ ਕਾਰਨ ਅਜੇ ਵੀ ਦੇ ਵੱਖ-ਵੱਖ ਰਾਜਾਂ ਵਿਚ ਆਸਮਾਨ ’ਤੇ ਧੂੜ ਚੜ੍ਹੀ ਹੋਈ ਹੈ। ਭਾਵੇਂ ਕੁੱਝ ਦਿਨ ਪਹਿਲਾਂ ਕਈ ਥਾਵਾਂ ਦੇ ਅੰਦਰ ਥੋੜ੍ਹਾ-ਥੋੜ੍ਹਾ ਮੀਂਹ ਵੀ ਪਿਆ ਪਰ ਹੁਣ ਇਕ ਵਾਰ ਫਿਰ ਪਾਰਾ ਵਧਣ ਲੱਗ ਪਿਆ ਹੈ। ਹੁਣ ਇਕ ਵਾਰ ਫਿਰ ਮੌਸਮ ਦੀ ਮਿਜ਼ਾਜ ਬਦਲਣ ਦੀ ਸੰਭਾਵਨਾ ਬਣੀ ਹੋਈ ਹੈ।
rain
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਆਉਣ ਵਾਲੇ 48 ਘੰਟਿਆਂ ਦੌਰਾਨ ਮੌਸਮ ਦਾ ਮਿਜਾਜ਼ ਨੂੰ ਲੈ ਕੇ ਵਿਸ਼ੇਸ਼ ਬੁਲੇਟਿਨ ਜਾਰੀ ਕੀਤਾ ਹੈ ਜਿਸ ’ਚ ਮੌਸਮ ਮਾਹਿਰਾਂ ਨੇ ਇਹ ਸੰਭਾਵਨਾ ਪ੍ਰਗਟ ਕੀਤੀ ਕੀਤੀ ਹੈ ਕਿ ਆਉਣ ਵਾਲੇ 48 ਘੰਟਿਆਂ ਦੌਰਾਨ ਬਾਰਸ਼ ਦੀ ਸੰਭਾਵਨਾ ਪ੍ਰਗਟ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਚੱਕਰਵਾਤ ਦੇ ਸਰਗਰਮ ਹੋਣ ਨਾਲ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ 18 ਮਾਰਚ ਨੂੰ ਬਾਰਸ਼ ਹੋ ਸਕਦੀ ਹੈ।
Rain
ਮੌਸਮ ਵਿਭਾਗ ਦੇ ਮਾਹਰਾਂ ਮੁਤਾਬਕ ਮੈਦਾਨੀ ਇਲਾਕਿਆਂ ਦਾ ਵੱਧ ਤੋਂ ਵੱਧ ਤਾਪਮਾਨ-28 ਡਿਗਰੀ ਤੋਂ 33 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ ਜਦਕਿ ਘੱਟੋ-ਘੱਟ ਤਾਪਮਾਨ 13 ਤੋਂ 17 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਜੇਕਰ ਪੰਜਾਬ ਅੰਦਰ ਆਉਣ ਵਾਲੇ 48 ਘੰਟਿਆਂ ’ਚ ਬਾਰਸ਼ ਹੋ ਜਾਂਦੀ ਹੈ ਤਾਂ ਪਾਰਾ ਡਿੱਗ ਸਕਦਾ ਹੈ ਤੇ ਲੋਕਾਂ ਨੂੰ ਕੁੱਝ ਦਿਨ ਲਈ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
RAIN
ਭਾਰਤ ਦੇ ਮੌਸਮ ਵਿਭਾਗ ਨੇ ਨਵੀਂ ਪੱਛਮੀ ਗੜਬੜੀ ਕਾਰਨ ਅਗਲੇ 24 ਘੰਟਿਆਂ ਵਿੱਚ ਰਾਜਸਥਾਨ, ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਅਤੇ ਉੱਤਰ-ਪੱਛਮੀ ਹਿਮਾਲਿਆਈ ਖੇਤਰਾਂ ਦੇ ਕਈ ਹਿੱਸਿਆਂ ਵਿੱਚ ਹਲਕੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਦਾ ਅਸਰ ਹੋ ਰਿਹਾ ਹੈ ਅਤੇ ਇਸ ਦੇ ਕਾਰਨ 18 ਤੋਂ 20 ਮਾਰਚ ਤੱਕ ਤੂਫਾਨ ਦੇ ਨਾਲ ਹਲਕੀ ਬਾਰਸ਼ ਦੀ ਸੰਭਾਵਨਾ ਹੈ।