‘ਦਿ ਕਸ਼ਮੀਰ ਫਾਈਲਜ਼’ ’ਚ ਅਤਿਵਾਦ ਦਾ ਸ਼ਿਕਾਰ ਮੁਸਲਮਾਨਾਂ ਅਤੇ ਸਿੱਖਾਂ ਨੂੰ ਕੀਤਾ ਗਿਆ ਨਜ਼ਰਅੰਦਾਜ਼- ਉਮਰ ਅਬਦੁੱਲਾ
Published : Mar 18, 2022, 6:51 pm IST
Updated : Mar 18, 2022, 7:01 pm IST
SHARE ARTICLE
Omar Abdullah
Omar Abdullah

ਨੈਸ਼ਨਲ ਕਾਨਫਰੰਸ ਦੇ ਕਾਰਜਕਾਰੀ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਫਿਲਮ 'ਦਿ ਕਸ਼ਮੀਰ ਫਾਈਲਜ਼' ਨੂੰ ਮਨਘੜਤ ਕਰਾਰ ਦਿੱਤਾ

ਨਵੀਂ ਦਿੱਲੀ: ਨੈਸ਼ਨਲ ਕਾਨਫਰੰਸ ਦੇ ਕਾਰਜਕਾਰੀ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਫਿਲਮ 'ਦਿ ਕਸ਼ਮੀਰ ਫਾਈਲਜ਼' ਨੂੰ ਮਨਘੜਤ ਕਰਾਰ ਦਿੱਤਾ ਅਤੇ ਕਿਹਾ ਕਿ ਫਿਲਮ 'ਚ ਕਈ ਝੂਠੀਆਂ ਗੱਲਾਂ ਦੱਸੀਆਂ ਗਈਆਂ ਹਨ। ਉਹਨਾਂ ਕਿਹਾ, 'ਫ਼ਿਲਮ ਨਿਰਮਾਤਾਵਾਂ ਨੇ ਦਾਅਵਾ ਕੀਤਾ ਹੈ ਕਿ ਫ਼ਿਲਮ ਅਸਲੀਅਤ 'ਤੇ ਆਧਾਰਿਤ ਹੈ ਪਰ ਸੱਚਾਈ ਇਹ ਹੈ ਕਿ ਇਸ ਫਿਲਮ ਵਿਚ ਕਈ ਝੂਠ ਦਿਖਾਏ ਗਏ ਹਨ। ਸਭ ਤੋਂ ਵੱਡਾ ਝੂਠ ਇਹ ਹੈ ਕਿ ਉਸ ਸਮੇਂ ਨੈਸ਼ਨਲ ਕਾਨਫਰੰਸ ਦੀ ਸਰਕਾਰ ਸੀ’।

the kashmir filesthe kashmir files

ਉਹਨਾਂ ਕਿਹਾ, 'ਜਦੋਂ 1990 ਵਿਚ ਕਸ਼ਮੀਰੀ ਪੰਡਤਾਂ ਦਾ ਉਜਾੜਾ ਹੋਇਆ ਸੀ। ਉਦੋਂ ਜੰਮੂ-ਕਸ਼ਮੀਰ ਵਿਚ ਰਾਜਪਾਲ ਸ਼ਾਸਨ ਸੀ ਅਤੇ ਫਿਰ ਕੇਂਦਰ ਵਿਚ ਵੀਪੀ ਸਿੰਘ ਦੀ ਅਗਵਾਈ ਵਿਚ ਭਾਜਪਾ ਦੀ ਹਮਾਇਤ ਵਾਲੀ ਸਰਕਾਰ ਸੀ। ਜਦੋਂ ਕਸ਼ਮੀਰੀ ਪੰਡਤਾਂ ਨੂੰ ਇੱਥੋਂ ਬੇਦਖਲ ਕੀਤਾ ਗਿਆ ਸੀ, ਉਸ ਸਮੇਂ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਫਾਰੂਕ ਅਬਦੁੱਲਾ ਨਹੀਂ ਸਨ’।

Umar AbdullahUmar Abdullah

ਉਹਨਾਂ ਇਹ ਵੀ ਕਿਹਾ ਕਿ ਸਿਰਫ਼ ਕਸ਼ਮੀਰੀ ਪੰਡਤਾਂ ਨੂੰ ਹੀ ਪਰਵਾਸ ਨਹੀ ਕਰਨਾ ਪਿਆ ਜਾਂ ਆਪਣੀ ਜਾਨ ਗਵਾਉਣੀ ਪਈ। ਉਹਨਾਂ ਤੋਂ ਇਲਾਵਾ ਮੁਸਲਮਾਨ ਅਤੇ ਸਿੱਖ ਵੀ ਇਸ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਕਸ਼ਮੀਰ ਤੋਂ ਪਰਵਾਸ ਕਰ ਗਏ ਸਨ ਅਤੇ ਆਪਣੀਆਂ ਜਾਨਾਂ ਗੁਆ ਚੁੱਕੇ ਸਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨੈਸ਼ਨਲ ਕਾਨਫਰੰਸ ਨੇ ਕਸ਼ਮੀਰੀ ਪੰਡਿਤਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਆਪਣੀ ਅਹਿਮ ਭੂਮਿਕਾ ਨਿਭਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਇਹ ਕੋਸ਼ਿਸ਼ ਅਜੇ ਵੀ ਜਾਰੀ ਹੈ।

omar abdullah new photoomar abdullah new photo

ਉਹਨਾਂ ਕਿਹਾ ਕਿ ਫਿਲਮ ਨਿਰਮਾਤਾਵਾਂ ਨੇ ਅਤਿਵਾਦ ਦਾ ਸ਼ਿਕਾਰ ਹੋਏ ਮੁਸਲਮਾਨਾਂ ਅਤੇ ਸਿੱਖਾਂ ਦੀਆਂ ਕੁਰਬਾਨੀਆਂ ਨੂੰ ਅੱਖੋਂ ਪਰੋਖੇ ਕੀਤਾ ਹੈ। ਉਮਰ ਅਬਦੁੱਲਾ ਨੇ ਕਿਹਾ ਕਿ ਜੇਕਰ 'ਦਿ ਕਸ਼ਮੀਰ ਫਾਈਲਜ਼' ਕਮਰਸ਼ੀਅਲ ਫਿਲਮ ਸੀ ਤਾਂ ਕਿਸੇ ਨੂੰ ਕੋਈ ਪਰੇਸ਼ਾਨੀ ਨਹੀਂ ਹੈ ਪਰ ਜੇਕਰ ਫਿਲਮ ਨਿਰਮਾਤਾ ਦਾਅਵਾ ਕਰਦੇ ਹਨ ਕਿ ਇਹ ਅਸਲੀਅਤ 'ਤੇ ਆਧਾਰਿਤ ਹੈ ਤਾਂ ਤੱਥ ਗਲਤ ਹਨ।

Omar AbdullahOmar Abdullah

ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ, 'ਅੱਜ ਅਜਿਹਾ ਮਾਹੌਲ ਬਣਾਉਣ ਦੀ ਲੋੜ ਹੈ ਜਿੱਥੇ ਅਸੀਂ ਉਹਨਾਂ ਸਾਰੇ ਲੋਕਾਂ ਨੂੰ ਵਾਪਸ ਲਿਆ ਸਕੀਏ ਜੋ ਆਪਣਾ ਘਰ ਛੱਡ ਗਏ ਹਨ। ਫਿਰਕੂ ਵੰਡ ਨਹੀਂ ਹੋਣੀ ਚਾਹੀਦੀ। ਉਹਨਾਂ ਨੇ ਕਿਹਾ, 'ਮੈਨੂੰ ਨਹੀਂ ਲੱਗਦਾ ਕਿ ਇਹ ਫਿਲਮ ਬਣਾਉਣ ਵਾਲੇ ਲੋਕ ਨਹੀਂ ਚਾਹੁੰਦੇ ਕਿ ਕਸ਼ਮੀਰੀ ਪੰਡਿਤ ਵਾਪਸ ਆਉਣ। ਇਸ ਤਸਵੀਰ ਰਾਹੀਂ ਉਹ ਚਾਹੁੰਦੇ ਹਨ ਕਿ ਕਸ਼ਮੀਰੀ ਪੰਡਿਤ ਹਮੇਸ਼ਾ ਲਈ ਬਾਹਰ ਰਹਿਣ।

Location: India, Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement