SYL ਦੇ ਮੁੱਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪ ਪੰਜਾਬੀਆਂ ਲਈ ਬੇਹੱਦ ਚਿੰਤਾਜਨਕ
ਚੰਡੀਗੜ੍ਹ: ਸਤਲੁਜ-ਯਮੁਨਾ ਲਿੰਕ ਨਹਿਰ ਪੰਜਾਬ ਅਤੇ ਹਰਿਆਣਾ ਵਿਚਾਲੇ ਸਿਆਸੀ ਮੁੱਦਾ ਬਣ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਕਿ ਸੀ.ਐੱਮ. ਖੱਟਰ ਨੂੰ ਦ੍ਰਿੜ੍ਹਤਾ ਨਾਲ ਕਹਿਣ ਕਿ ਉਹ ਐੱਸ.ਵਾਈ.ਐੱਲ ਨਹਿਰ ਬਣਾਉਣ ਅਤੇ ਸਾਡੇ ਦਰਿਆਈ ਪਾਣੀ ਦਿੱਲੀ ਅਤੇ ਹਰਿਆਣਾ ਨੂੰ ਦੇਣ ਲਈ ਕਹਿਣਾ ਬੰਦ ਕਰਨ।
ਇਸ ਵਿਸ਼ੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪ ਪੰਜਾਬੀਆਂ ਲਈ ਬੇਹੱਦ ਚਿੰਤਾਜਨਕ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਦੀ ਨਵੀਂ ਸਰਕਾਰ ਦੀ ਹੁਣ ਦੋਹਰੀ ਜਵਾਬਦੇਹੀ ਹੈ, ਕਿਉਂਕਿ ਅਸੀਂ ਪੰਜਾਬ ਤੋਂ ਪਾਣੀ ਲੈਣਾ ਹੈ ਤੇ ਦਿੱਲੀ ਨੂੰ ਪਾਣੀ ਦੇਣਾ ਹੈ ਤੇ ਦੋਵਾਂ ਰਾਜਾਂ ਦਿੱਲੀ ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ।