ਉੱਤਰ ਪ੍ਰਦੇਸ਼ 'ਚ ਵਾਪਰਿਆ ਦਰਦਨਾਕ ਹਾਦਸਾ, ਕਾਰ ਨੇ ਬਾਈਕ ਨੂੰ ਮਾਰੀ ਜ਼ਬਰਦਸਤ ਟੱਕਰ, ਦੋ ਮੌਤਾਂ
Published : Mar 18, 2022, 12:50 pm IST
Updated : Mar 18, 2022, 12:50 pm IST
SHARE ARTICLE
Tragic Accident
Tragic Accident

ਕਾਰ ਚਾਲਕ ਮੌਕੇ ਤੋਂ ਹੋਇਆ ਫਰਾਰ

 

ਬਲਰਾਮਪੁਰ: ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ ਹੈ। ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਦੋਸ਼ੀ ਕਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Tragic accidentTragic accident

ਜਾਣਕਾਰੀ ਮੁਤਾਬਕ ਬਲਰਾਮਪੁਰ ਜ਼ਿਲੇ ਦੇ ਮਹਾਰਾਜਗੰਜ ਤਰਾਈ ਥਾਣਾ ਖੇਤਰ 'ਚ ਖਰਝਰ ਡਰੇਨ ਦੇ ਪੁਲ ਨੇੜੇ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ।

DeathDeath

 

ਬਾਈਕ ਸਵਾਰ ਸੰਜੇ ਯਾਦਵ (21) ਅਤੇ ਮਿਥੁਨ (16) ਵਾਸੀ ਪਿੰਡ ਪਾਟੇਸ਼ਵਰੀ ਨਗਰ ਵੀਰਵਾਰ ਦੇਰ ਸ਼ਾਮ ਆਪਣੇ ਪਿੰਡ ਤੋਂ ਕਾਵਾਪੁਰ ਮੋੜ ਵੱਲ ਜਾ ਰਹੇ ਸਨ। ਇਸੇ ਦੌਰਾਨ ਖਰਝਰ ਡਰੇਨ ਦੇ ਪੁਲ ਕੋਲ ਬੇਕਾਬੂ ਕਾਰ ਨੇ ਬਾਈਕ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ।

DeathDeath

ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀਆਂ ਨੂੰ ਪਿੰਡ ਵਾਸੀਆਂ ਦੀ ਮਦਦ ਨਾਲ 108 ਐਂਬੂਲੈਂਸ ਰਾਹੀਂ ਜ਼ਿਲਾ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਅਸ਼ੋਕ ਕੁਮਾਰ ਸਿੰਘ ਨੇ ਦੱਸਿਆ ਕਿ ਕਾਰ ਨੂੰ ਕਬਜ਼ੇ 'ਚ ਲੈ ਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement