
9 ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ, ਕਮੇਟੀ ਦਾ ਗਠਨ
ਨਵੀਂ ਦਿੱਲੀ: ਪੰਜਾਬ ਸਰਕਾਰ ਨੇ ਪਿਛਲੇ ਸਾਲ ਸੂਬੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਕੁਤਾਹੀ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅੰਤਰਿਮ ਰਿਪੋਰਟ ਭੇਜ ਦਿੱਤੀ ਹੈ। ਇਸ ਰਿਪੋਰਟ ਵਿਚ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਫਰੀਦਕੋਟ: ਮਹਿਲਾ ਸਰਪੰਚ ਦਾ ਪਤੀ 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਸੂਬਾ ਸਰਕਾਰ ਨੇ ਆਪਣੀ ਰਿਪੋਰਟ ਵਿਚ ਗ੍ਰਹਿ ਮੰਤਰਾਲੇ ਨੂੰ ਸੂਚਿਤ ਕੀਤਾ ਹੈ ਕਿ ਮੰਤਰਾਲੇ ਵੱਲੋਂ ਭੇਜੀ ਗਈ ਰਿਪੋਰਟ ਦਾ ਅਧਿਐਨ ਕੀਤਾ ਜਾ ਰਿਹਾ ਹੈ, ਜਿਸ ਦੇ ਆਧਾਰ 'ਤੇ ਸੂਬਾ ਸਰਕਾਰ ਨੇ ਅਗਲੇਰੀ ਕਾਰਵਾਈ ਲਈ ਅਧਿਕਾਰੀਆਂ ਦੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ, ਜੋ ਦੋਸ਼ੀਆਂ ਦੀ ਜਾਂਚ ਕਰੇਗੀ। ਪੰਜਾਬ ਦੇ 9 ਨਿਯੁਕਤ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਜਾਵੇਗਾ।
ਇਹ ਵੀ ਪੜ੍ਹੋ: ਰਾਜਪੁਰਾ ਦੀ ਸੋਢਾ ਫੈਕਟਰੀ ਨੂੰ ਕਰੀਬ 1 ਕਰੋੜ ਦਾ ਜੁਰਮਾਨਾ, 6 ਇੰਚ ਦਾ ਬੋਰ ਕਰਕੇ 350 ਫੁੱਟ ਹੇਠੋਂ ਕੱਢਿਆ ਜਾ ਰਿਹਾ ਸੀ ਪਾਣੀ
ਇਸ ਕਮੇਟੀ ਨੂੰ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਨੂੰ ਤਲਬ ਕਰਨ ਦਾ ਅਧਿਕਾਰ ਹੋਵੇਗਾ। ਦੋਸ਼ੀ ਅਧਿਕਾਰੀਆਂ ਦੇ ਜਵਾਬ ਤੋਂ ਬਾਅਦ ਉਹਨਾਂ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕਰਨ ਦਾ ਫੈਸਲਾ ਲਿਆ ਜਾਵੇਗਾ। ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਨੁਸਾਰ ਗ੍ਰਹਿ ਮੰਤਰਾਲੇ ਵੱਲੋਂ ਮੰਗੀ ਗਈ ਅੰਤਰਿਮ ਰਿਪੋਰਟ ਭੇਜ ਦਿੱਤੀ ਗਈ ਹੈ। ਇਸ ਵਿਚ ਸੂਬਾ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਜਾਣਕਾਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਰੇਲਵੇ ਤੋਂ ਸੇਵਾਮੁਕਤ ਇੰਸਪੈਕਟਰ ਨੇ ਟਰੇਨ ਹੇਠਾਂ ਆ ਕੇ ਦਿੱਤੀ ਜਾਨ, ਸੁਸਾਈਡ ਨੋਟ ਬਰਾਮਦ
ਮੁੱਖ ਸਕੱਤਰ ਅਨੁਸਾਰ ਸੁਪਰੀਮ ਕੋਰਟ ਦੀ ਕਮੇਟੀ ਨੇ ਪੰਜਾਬ ਵਿਚ ਘਟਨਾ ਸਥਾਨ ਦਾ ਦੌਰਾ ਕਰਕੇ ਜਾਂਚ ਰਿਪੋਰਟ ਤਿਆਰ ਕੀਤੀ ਸੀ। ਇਸ ਦੌਰਾਨ ਕਮੇਟੀ ਨੇ ਸਬੰਧਤ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਸੀ। ਇਸ ਦੇ ਆਧਾਰ 'ਤੇ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।