ਕਿਸੇ ਦੂਜੇ ਬੈਂਚ ਦੇ ਆਦੇਸ਼ ਨੂੰ ਰੱਦ ਕਰਨਾ ਸਵੀਕਾਰਯੋਗ ਨਹੀਂ, ਬਿਲਕਿਸ ਬਾਨੋ ਕੇਸ 'ਚ ਦੋਸ਼ੀ ਨੇ ਪਾਈ ਰੀਵਿਊ ਪਟੀਸ਼ਨ 
Published : Mar 18, 2024, 2:19 pm IST
Updated : Mar 18, 2024, 2:19 pm IST
SHARE ARTICLE
Bilkis Bano Gang Rape Case
Bilkis Bano Gang Rape Case

ਹੁਣ ਇਸ ਮਾਮਲੇ ਦੇ ਇਕ ਦੋਸ਼ੀ ਨੇ ਸੁਪਰੀਮ ਕੋਰਟ 'ਚ ਰੀਵਿਊ ਪਟੀਸ਼ਨ ਦਾਇਰ ਕਰਕੇ 8 ਜਨਵਰੀ ਦੇ ਫ਼ੈਸਲੇ 'ਤੇ ਸਵਾਲ ਖੜ੍ਹੇ ਕੀਤੇ ਹਨ

Bilkis Bano Gang Rape:  ਨਵੀਂ ਦਿੱਲੀ:  ਜਨਵਰੀ ਵਿਚ ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਕੇਸ ਵਿਚ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਮਾਮਲੇ ਵਿਚ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਸਾਰਿਆਂ ਦੀ ਰਿਹਾਈ ਨੂੰ ਰੱਦ ਕਰ ਦਿੱਤਾ ਸੀ। ਹੁਣ ਇਸ ਮਾਮਲੇ ਦੇ ਇਕ ਦੋਸ਼ੀ ਨੇ ਸੁਪਰੀਮ ਕੋਰਟ 'ਚ ਰੀਵਿਊ ਪਟੀਸ਼ਨ ਦਾਇਰ ਕਰਕੇ 8 ਜਨਵਰੀ ਦੇ ਫ਼ੈਸਲੇ 'ਤੇ ਸਵਾਲ ਖੜ੍ਹੇ ਕੀਤੇ ਹਨ। ਦੋਸ਼ੀ ਰਮੇਸ਼ ਚੰਦਨਾ ਨੇ ਦਲੀਲ ਦਿੱਤੀ ਹੈ ਕਿ ਸੁਪਰੀਮ ਕੋਰਟ ਨੇ 8 ਜਨਵਰੀ ਦੇ ਆਪਣੇ ਫ਼ੈਸਲੇ ਵਿਚ ਕਿਸੇ ਹੋਰ ਬੈਂਚ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ ਜੋ ਸਵੀਕਾਰਯੋਗ ਨਹੀਂ ਹੈ।

ਦਰਅਸਲ, 8 ਜਨਵਰੀ ਦੇ ਫ਼ੈਸਲੇ ਵਿਚ ਜਸਟਿਸ ਬੀਵੀ ਨਾਗਰਥਨਾ ਅਤੇ ਜਸਟਿਸ ਉੱਜਲ ਭੂਯਾਨ ਦੀ ਬੈਂਚ ਨੇ ਕਿਹਾ ਸੀ ਕਿ ਬਿਲਕਿਸ ਬਾਨੋ ਕੇਸ ਵਿਚ ਬਲਾਤਕਾਰ ਦੇ ਦੋਸ਼ੀਆਂ ਲਈ ਲਾਗੂ ਛੋਟ ਨੀਤੀ ਮਹਾਰਾਸ਼ਟਰ ਸਰਕਾਰ ਉੱਤੇ ਲਾਗੂ ਹੋਵੇਗੀ ਨਾ ਕਿ ਗੁਜਰਾਤ ਸਰਕਾਰ ਉੱਤੇ। ਸਿਖਰਲੀ ਅਦਾਲਤ ਨੇ ਕਿਹਾ ਸੀ ਕਿ ਗੁਜਰਾਤ ਰਾਜ ਨੂੰ ਇਸ ਮਾਮਲੇ ਵਿਚ ਬਲਾਤਕਾਰ ਦੇ ਦੋਸ਼ੀਆਂ 'ਤੇ ਆਪਣੀ ਛੋਟ ਦੀ ਨੀਤੀ ਲਾਗੂ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 11 ਦੋਸ਼ੀਆਂ ਨੇ ਆਤਮ ਸਮਰਪਣ ਕਰ ਦਿੱਤਾ ਸੀ।  

ਇਸ ਤੋਂ ਪਹਿਲਾਂ ਗੁਜਰਾਤ ਸਰਕਾਰ ਨੇ ਸੁਪਰੀਮ ਕੋਰਟ 'ਚ ਰੀਵਿਊ ਪਟੀਸ਼ਨ ਦਾਇਰ ਕਰ ਕੇ ਇਸ ਵਿਰੁੱਧ ਕੀਤੀਆਂ ਟਿੱਪਣੀਆਂ ਨੂੰ ਹਟਾਉਣ ਦੀ ਬੇਨਤੀ ਕੀਤੀ ਹੈ। ਦੱਸ ਦਈਏ ਕਿ ਘਟਨਾ ਦੇ ਸਮੇਂ ਬਿਲਕਿਸ ਬਾਨੋ ਦੀ ਉਮਰ 21 ਸਾਲ ਸੀ ਅਤੇ ਉਹ ਪੰਜ ਮਹੀਨੇ ਦੀ ਗਰਭਵਤੀ ਸੀ। ਬਾਨੋ ਨਾਲ ਗੋਧਰਾ ਟਰੇਨ ਨੂੰ ਅੱਗ ਲਾਉਣ ਦੀ ਘਟਨਾ ਤੋਂ ਬਾਅਦ ਭੜਕੇ ਦੰਗਿਆਂ ਦੌਰਾਨ ਬਲਾਤਕਾਰ ਕੀਤਾ ਗਿਆ ਸੀ। ਦੰਗਿਆਂ ਵਿਚ ਮਾਰੇ ਗਏ ਉਸ ਦੇ ਪਰਿਵਾਰ ਦੇ ਸੱਤ ਮੈਂਬਰਾਂ ਵਿਚ ਉਸ ਦੀ ਤਿੰਨ ਸਾਲ ਦੀ ਧੀ ਵੀ ਸ਼ਾਮਲ ਸੀ। 


 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement