ਬੀ.ਐਸ.ਐਫ. ਨੇ 2024 ’ਚ ਪੰਜਾਬ ਅੰਦਰੋਂ 294 ਡਰੋਨ ਜ਼ਬਤ ਕੀਤੇ : ਸਰਕਾਰ 
Published : Mar 18, 2025, 8:52 pm IST
Updated : Mar 18, 2025, 8:52 pm IST
SHARE ARTICLE
Representative Image.
Representative Image.

ਮੰਤਰੀ ਨੇ ਕਿਹਾ ਕਿ ਡਰੋਨ ਰਾਹੀਂ ਤਸਕਰੀ ਦੇ ਖਤਰੇ ਨਾਲ ਨਜਿੱਠਣ ਲਈ ਕਈ ਕਦਮ ਚੁਕੇ ਗਏ ਹਨ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਮੰਗਲਵਾਰ ਨੂੰ ਲੋਕ ਸਭਾ ’ਚ ਕਿਹਾ ਕਿ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ 2024 ’ਚ ਪੰਜਾਬ ’ਚ 294 ਡਰੋਨ ਜ਼ਬਤ ਕੀਤੇ ਹਨ। ਰਾਏ ਨੇ ਇਹ ਵੀ ਕਿਹਾ ਕਿ ਇਨ੍ਹਾਂ ਡਰੋਨਾਂ ਨਾਲ ਨਜਿੱਠਣ ਲਈ ਪੰਜਾਬ ਸਰਹੱਦ ’ਤੇ  ਐਂਟੀ ਡਰੋਨ ਸਿਸਟਮ ਲਗਾਇਆ ਗਿਆ ਹੈ।

ਉਨ੍ਹਾਂ ਕਿਹਾ, ‘‘ਵੱਖ-ਵੱਖ ਸਰੋਤਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ  ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ 2024 ’ਚ ਪੰਜਾਬ ਸਰਹੱਦ ’ਤੇ  294 ਡਰੋਨ ਜ਼ਬਤ ਕੀਤੇ ਹਨ।’’ ਮੰਤਰੀ ਨੇ ਕਿਹਾ ਕਿ ਡਰੋਨ ਰਾਹੀਂ ਤਸਕਰੀ ਦੇ ਖਤਰੇ ਨਾਲ ਨਜਿੱਠਣ ਲਈ ਕਈ ਕਦਮ ਚੁਕੇ ਗਏ ਹਨ ਜਿਵੇਂ ਕਿ ਐਂਟੀ ਡਰੋਨ ਸਿਸਟਮ ਸਥਾਪਤ ਕਰਨਾ, ਡਰੋਨ ਬਾਰੇ ਜਾਣਕਾਰੀ ਤੁਰਤ  ਬੀ.ਐਸ.ਐਫ. ਹੈੱਡਕੁਆਰਟਰ, ਭਾਰਤੀ ਹਵਾਈ ਫ਼ੌਜ ਅਤੇ ਸਥਾਨਕ ਪੁਲਿਸ ਸਟੇਸ਼ਨਾਂ ਨਾਲ ਸਾਂਝੀ ਕਰਨਾ। 

ਉਨ੍ਹਾਂ ਕਿਹਾ ਕਿ ਦਿਨ-ਰਾਤ ਨਿਗਰਾਨੀ ਉਪਕਰਣਾਂ ਦੀ ਮਦਦ ਨਾਲ ਯੂ.ਏ.ਵੀ. ਅਤੇ ਡਰੋਨ ’ਤੇ  ਨਜ਼ਰ ਰੱਖੀ ਜਾ ਰਹੀ ਹੈ, ਖੁਫੀਆ ਨੈੱਟਵਰਕ ਅਤੇ ਸਹਿਯੋਗੀ ਏਜੰਸੀਆਂ ਨਾਲ ਸਮੇਂ ਸਿਰ ਤਾਲਮੇਲ ਮਜ਼ਬੂਤ ਕੀਤਾ ਗਿਆ ਹੈ ਅਤੇ ਤਸਕਰਾਂ ਨੂੰ ਫੜਨ ਲਈ ਵੱਖ-ਵੱਖ ਚੌਕੀਆਂ ’ਤੇ  ਨਜ਼ਰ ਰੱਖੀ ਜਾ ਰਹੀ ਹੈ।

Tags: bsf, drone

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement