
ਦੇਸ਼ ਦੇ ਕਈ ਹਿੱਸਿਆਂ ਵਿਚ ਜਦੋਂ ਪੁਲਿਸ ਅਤੇ ਸਿਹਤ ਕਰਮਚਾਰੀਆਂ ਨਾਲ...
ਨਵੀਂ ਦਿੱਲੀ: ਕੋਰੋਨਾ ਵਾਇਰਸ ਖਿਲਾਫ ਯੁੱਧ ਵਿਸ਼ਵ ਦੇ ਨਾਲ ਨਾਲ ਪੂਰੇ ਦੇਸ਼ ਵਿੱਚ ਜਾਰੀ ਹੈ। ਸਿਹਤ ਕਰਮਚਾਰੀ ਅਤੇ ਪੁਲਿਸ ਕਰਮਚਾਰੀ ਪੂਰੀ ਲਗਨ ਨਾਲ ਇਸ ਲੜਾਈ ਵਿਚ ਕੋਰੋਨਾ ਨੂੰ ਹਰਾਉਣ ਵਿਚ ਲੱਗੇ ਹੋਏ ਹਨ। ਅਜਿਹੀ ਸਥਿਤੀ ਵਿੱਚ ਇਨ੍ਹਾਂ ਲੋਕਾਂ ਦਾ ਧੰਨਵਾਦ ਕਰਨਾ ਤਾਂ ਬਣਦਾ ਹੈ। ਇਸ ਸਬੰਧ ਵਿਚ ਲੋਕਾਂ ਨੇ ਗੁਰੂਗ੍ਰਾਮ, ਹਰਿਆਣਾ ਵਿਚ ਪੁਲਿਸ ਮੁਲਾਜ਼ਮਾਂ 'ਤੇ ਫੁੱਲਾਂ ਦੀ ਵਰਖਾ ਕਰਕੇ ਕੋਰੋਨਾ ਵਿਰੁੱਧ ਲੜਾਈ ਵਿਚ ਉਨ੍ਹਾਂ ਦਾ ਧੰਨਵਾਦ ਕੀਤਾ।
Police
ਦੇਸ਼ ਦੇ ਕਈ ਹਿੱਸਿਆਂ ਵਿਚ ਜਦੋਂ ਪੁਲਿਸ ਅਤੇ ਸਿਹਤ ਕਰਮਚਾਰੀਆਂ ਨਾਲ ਬੁਰੀ ਖ਼ਬਰ ਸਾਹਮਣੇ ਆਈ, ਤਾਂ ਇਕ ਵੀਡੀਓ ਸਾਹਮਣੇ ਆਈ ਸੀ ਜੋ ਕਿ ਬਹੁਤ ਸਕੂਨ ਦਿੰਦੀ ਹੈ। ਹਰਿਆਣਾ ਦੇ ਗੁਰੂਗਰਾਮ ਦੇ ਪਿੰਡ ਮਲਾਹੇਦਾ ਵਿੱਚ ਸਥਾਨਕ ਲੋਕਾਂ ਨੇ ਪੁਲਿਸ ਦਾ ਧੰਨਵਾਦ ਕੀਤਾ ਅਤੇ ਸਲਾਮੀ ਦਿੱਤੀ। ਇਸ ਦੇ ਲਈ ਲੋਕਾਂ ਨੇ ਪੁਲਿਸ ਦੇ ਕਾਫਲੇ 'ਤੇ ਫੁੱਲਾਂ ਦੀਆਂ ਪੱਤੀਆਂ ਦੀ ਵਰਖਾ ਕੀਤੀ ਅਤੇ ਉਨ੍ਹਾਂ ਨੂੰ ਉਤਸ਼ਾਹ ਦਿੱਤਾ। ਦੇਸ਼ ਕੋਰੋਨਾ ਮਹਾਂਮਾਰੀ ਵਿਰੁੱਧ ਵਿਸ਼ਾਲ ਯੁੱਧ ਲੜ ਰਿਹਾ ਹੈ।
Police
ਇਸ ਲੜਾਈ ਵਿਚ ਇਕ ਪਾਸੇ ਜਿੱਥੇ ਸਿਹਤ ਕਰਮਚਾਰੀ ਦਿਨ-ਰਾਤ ਹਸਪਤਾਲਾਂ ਵਿਚ ਮਰੀਜ਼ਾਂ ਦੀ ਸੇਵਾ ਵਿਚ ਲੱਗੇ ਹੋਏ ਹਨ ਅਤੇ ਉਨ੍ਹਾਂ ਨੂੰ ਵਾਇਰਸ ਤੋਂ ਮੁਕਤ ਕਰਨ ਦੀ ਕੋਸ਼ਿਸ਼ ਵਿਚ ਲੱਗੇ ਹੋਏ ਹਨ, ਦੂਜੇ ਪਾਸੇ ਪੁਲਿਸ ਵੀ ਮੈਦਾਨ ਵਿਚ ਉਤਰ ਕੇ ਆਪਣੀ ਡਿਊਟੀ ਨਿਭਾਉਣ ਵਿਚ ਲੱਗੀ ਹੋਈ ਹੈ। ਦੱਸ ਦਈਏ ਕਿ 3 ਮਈ ਤੱਕ ਦੇਸ਼ ਵਿਆਪੀ ਲਾਕਡਾਊਨ ਕਰਨ ਦੀ ਸਾਰੀ ਜ਼ਿੰਮੇਵਾਰੀ ਪੁਲਿਸ ਦੇ ਮੋਢਿਆਂ ਤੇ ਹੈ।
DOCTOR
14 ਅਪ੍ਰੈਲ ਨੂੰ ਜਦੋਂ ਪ੍ਰਧਾਨ ਮੰਤਰੀ ਮੋਦੀ ਨੇ 3 ਮਈ ਤੱਕ ਦੇਸ਼ ਵਿਚ ਲਾਕਡਾਊਨ ਵਧਾਉਣ ਦਾ ਐਲਾਨ ਕੀਤਾ ਸੀ ਤਾਂ ਉਨ੍ਹਾਂ ਦੇਸ਼ ਵਾਸੀਆਂ ਤੋਂ 7 ਵਾਅਦੇ ਪੁੱਛੇ ਸਨ। ਜਿਸ ਵਿਚ ਸੱਤਵੀਂ ਤੁਕ ਵਿਚ ਉਹਨਾਂ ਨੇ ਕੋਰੋਨਾ ਯੋਧਿਆਂ ਦਾ ਸਨਮਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਦੇਸ਼ ਦੇ ਸਾਰੇ ਲੋਕਾਂ, ਕੋਰੋਨਾ ਯੋਧਿਆਂ, ਡਾਕਟਰਾਂ, ਨਰਸਾਂ, ਸਫ਼ਾਈ ਸੇਵਕਾਂ, ਪੁਲਿਸ ਕਰਮਚਾਰੀਆਂ ਦਾ ਸਨਮਾਨ ਕਰਨਾ ਚਾਹੀਦਾ ਹੈ।
Doctors
ਦਸ ਦਈਏ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਲਗਭਗ ਪੂਰੀ ਦੁਨੀਆ ਨੂੰ ਆਪਣੀ ਗ੍ਰਿਫਤ ਵਿਚ ਲੈ ਚੁੱਕਾ ਹੈ। ਸਾਰੇ ਵਿਸ਼ਵ ਵਿਚ ਹੁਣ ਤਕ ਕੋਰੋਨਾ ਦੇ 22,14,327 ਮਾਮਲੇ ਸਾਹਮਣੇ ਆ ਚੁੱਕੇ ਹਨ। ਜਦਕਿ 1, 48, 889 ਮੌਤਾਂ ਪੂਰੀ ਦੁਨੀਆ ਵਿਚ ਹੁਣ ਤਕ ਦਰਜ ਕੀਤੀਆਂ ਗਈਆਂ ਹਨ। ਭਾਰਤ ਵਿਚ ਹੁਣ ਤਕ 13387 ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ ਇਸ ਨਾਲ 452 ਮੌਤਾਂ ਹੋ ਚੁੱਕੀਆਂ ਹਨ।
Doctor
ਉਧਰ ਪੰਜਾਬ 'ਚ ਵੀ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਸ਼ੁੱਕਰਵਾਰ ਤੱਕ ਪੰਜਾਬ 'ਚੋਂ 214 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਮੋਹਾਲੀ ਜ਼ਿਲੇ ਤੋਂ 56, ਨਵਾਂਸ਼ਹਿਰ 'ਚ 19, ਪਠਾਨਕੋਟ ਤੋਂ 24, ਜਲੰਧਰ ਤੋਂ 35, ਹੁਸ਼ਿਆਰਪੁਰ ਤੋਂ 7, ਮਾਨਸਾ 11, ਅੰਮ੍ਰਿਤਸਰ 11, ਲੁਧਿਆਣਾ 15 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।