
ਕੋਰੋਨਾ ਵਾਇਰਸ ਦੇਸ਼ ਭਰ ਵਿਚ ਤਬਾਹੀ ਮਚਾ ਰਿਹਾ ਹੈ।
ਨਵੀਂ ਦਿੱਲੀ : ਕੋਰੋਨਾ ਵਾਇਰਸ ਦੇਸ਼ ਭਰ ਵਿਚ ਤਬਾਹੀ ਮਚਾ ਰਿਹਾ ਹੈ। 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਸੰਕਰਮਿਤ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ ਕਾਫ਼ੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।
photo
ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੀ ਤਾਜ਼ਾ ਰਿਪੋਰਟ ਦੇ ਅਨੁਸਾਰ, ਭਾਰਤ ਵਿੱਚ ਕੋਰੋਨਾ ਸੰਕਰਮਿਤ ਦੀ ਗਿਣਤੀ ਵਧ ਕੇ 14,378 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ 991 ਨਵੇਂ ਕੇਸ ਸਾਹਮਣੇ ਆਏ ਹਨ।
photo
ਅਤੇ 43 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਮਹਾਂਮਾਰੀ ਨਾਲ 480 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, ਇਸ ਦੌਰਾਨ, ਰਾਹਤ ਦੀ ਖ਼ਬਰ ਹੈ ਕਿ 1992 ਮਰੀਜ਼ ਬਿਮਾਰੀ ਨੂੰ ਹਰਾਉਣ ਵਿਚ ਕਾਮਯਾਬ ਹੋ ਗਏ ਹਨ ਅਤੇ ਠੀਕ ਹੋ ਗਏ ਹਨ।
photo
ਅਤੇ ਆਪਣੇ ਘਰਾਂ ਨੂੰ ਪਰਤ ਗਏ ਹਨ । ਕੋਰੋਨਾ ਨੇ ਮਹਾਰਾਸ਼ਟਰ, ਦਿੱਲੀ ਅਤੇ ਤਾਮਿਲਨਾਡੂ ਵਿੱਚ ਜਿਆਦਾ ਤਬਾਹੀ ਮਚਾਈ ਹੈ। ਪੀੜਤਾਂ ਦਾ ਇਹ ਅੰਕੜਾ ਹਰ ਦਿਨ ਵਧ ਰਿਹਾ ਹੈ।
ਕੋਰੋਨਾ ਪੀੜਤਾਂ ਨੂੰ ਸਮੇਂ ਸਿਰ ਦਵਾਈਆਂ ਮੁਹੱਈਆ ਕਰਵਾਉਣ ਲਈ ਦੇਸ਼ ਦੀ ਦਵਾਈ ਰੈਗੂਲੇਟਰ ਆਲ ਇੰਡੀਆ ਆਰਗੇਨਾਇਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਸ (AIOCD ) ਨੇ ਸਾਰੇ ਕੈਮਿਸਟਾਂ ਨੂੰ 55 ਜ਼ਰੂਰੀ ਦਵਾਈਆਂ ਦਾ ਸਟਾਕ ਰੱਖਣ ਨੂੰ ਕਿਹਾ ਹੈ।
ਇਕ ਰਿਪੋਰਟ ਮੁਤਾਬਕ ਦੇਸ਼ ਦੇ 8 ਲੱਖ ਤੋਂ ਜ਼ਿਆਦਾ ਕੈਮਿਸਟਾਂ ਦੀ ਨੁਮਾਇੰਦਗੀ ਕਰਨ ਵਾਲੀ AIOCD ਨੇ ਅਜਿਹੀਆਂ 55 ਦਵਾਈਆਂ ਦੀ ਸੂਚੀ ਬਣਾਈ ਹੈ, ਜਿਸ ਵਿਚ ਐਂਟੀਬਾਇਓਟਿਕਸ, ਨੇਬੁਲਾਈਜ਼ਰ ਅਤੇ ਕਾਰਡਿਯਕ ਮੈਡੀਸਿਨ ਸ਼ਾਮਲ ਹਨ। ਇਹ ਦਵਾਈਆਂ ਆਈਸੀਯੂ ਵਿਚ ਭਰਤੀ ਕੋਵਿਡ-19 ਦੇ ਮਰੀਜਾਂ ਲਈ ਕਾਰਗਰ ਸਾਬਿਤ ਹੋ ਸਕਦੀਆਂ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।