
ਦਿੱਲੀ ਵਿਚ ਕਰੋਨਾ ਦੇ 1707 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚ 1593 ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ
ਨਵੀਂ ਦਿੱਲੀ : ਕਰੋਨਾ ਵਾਇਰਸ ਜਿੱਥੇ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ ਉਥੇ ਹੀ ਇਸ ਨੂੰ ਰੋਕਣ ਲਈ ਸਿਹਤ ਵਿਭਾਗ ਦੇ ਕਰਮਚਾਰੀ ਅਤੇ ਪੁਲਿਸ ਮੁਲਾਜ਼ਮ ਦਿਨ ਰਾਤ ਲੱਗੇ ਹੋਏ ਹਨ। ਇਸ ਡਿਊਟੀ ਦੇ ਦੌਰਾਨ ਹੁਣ ਤੱਕ ਕਈ ਕਰਮਚਾਰੀ ਇਸ ਵਾਇਰਸ ਤੋਂ ਪ੍ਰਭਾਵ ਹੋ ਗਏ ਹਨ ਅਤੇ ਕਈਆਂ ਦੀ ਇਸ ਵਾਇਰਸ ਕਾਰਨ ਮੌਤ ਵੀ ਹੋ ਚੁੱਕੀ ਹੈ।
police
ਇਸ ਨੂੰ ਧਿਆਨ ਵਿਚ ਰੱਖਦਿਆਂ ਹੁਣ ਦਿੱਲੀ ਪੁਲਿਸ ਦੇ ਲਈ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ ਜਿਸ ਵਿਚ ਡਿਊਟੀ ਦੇ ਦੌਰਾਨ ਜੇਕਰ ਕੋਈ ਮੁਲਾਜ਼ਮ ਕਰੋਨਾ ਤੋਂ ਪ੍ਰਭਾਵਿਤ ਹੁੰਦਾ ਹੈ ਤਾਂ ਉਸ ਦੇ ਬਾਅਦ ਉਸ ਅੱਗੇ ਆਉਂਣ ਵਾਲੀਆਂ ਪ੍ਰੇਸ਼ਾਨੀਆਂ ਨੂੰ ਦੇਖਦਿਆਂ ਉਸ ਨੂੰ ਇਕ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਦੱਸ ਦੱਈਏ ਕਿ ਦਿੱਲੀ ਪੁਲਿਸ ਦੇ ਪ੍ਰਸ਼ਾਸਨ ਵਿਭਾਗ ਦੇ ਵੱਲੋਂ 17 ਅਪ੍ਰੈਲ ਨੂੰ ਇਸ ਸਬੰਧੀ ਸੂਚਨਾ ਦਿੱਤੀ
Police
ਕਿ ਕਰੋਨਾ ਵਾਇਰਸ ਦੇ ਸਮੇਂ ਵਿਚ ਜੇਕਰ ਕੋਈ ਕਰਮਚਾਰੀ ਕਰਤੱਵਾਂ ਦੀ ਪਾਲਣਾ ਕਰਦਾ ਹੋਇਆ ਕਰੋਨਾ ਵਾਇਰਸ ਦੀ ਲਪੇਟ ਵਿਚ ਆਉਂਦਾ ਹੈ ਤਾਂ ਉਸ ਨੂੰ ਆਰਥਿਕ ਮਦਦ ਲਈ 1 ਲੱਖ ਦੀ ਰਾਸ਼ੀ ਮਦਦ ਵੱਜੋਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਹ ਰਾਸ਼ੀ ਦਿੱਲੀ ਪੁਲਿਸ ਕਲਿਆਣ ਯੋਜਨਾ ਦੇ ਅਧੀਨ ਦਿੱਤੀ ਜਾਵੇਗੀ। ਚਾਲੂ ਵਿੱਤੀ ਸਾਲ ਤੋਂ ਦਿੱਲੀ ਪੁਲਿਸ ਦੀ ਸਲਾਨਾ ਅਨੁਮਾਨਤ ਬਜਟ 8619 ਕਰੋੜ ਰੁਪਏ ਅਤੇ ਨਾਲ ਹੀ ਗਿਣਤੀ ਬਲ 84 ਹਜ਼ਾਰ 536 ਹੈ।
Coronavirus
ਦੱਸ ਦੱਈਏ ਕਿ ਹੁਣ ਤੱਕ ਦਿੱਲੀ ਵਿਚ ਕਰੋਨਾ ਦੇ 1707 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚ 1593 ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਇਨ੍ਹਾਂ ਵਿਚੋਂ 42 ਲੋਕਾਂ ਦੀ ਇਸ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 72 ਲੋਕ ਅਜਿਹੇ ਵੀ ਹਨ ਜਿਹੜੇ ਇਸ ਬੀਮਾਰੀ ਨੂੰ ਮਾਤ ਪਾ ਕੇ ਠੀਕ ਹੋ ਗਏ ਹਨ।
Delhi Coronavirus
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।