
ਦੇਸ਼ ਵਿਚ ਕਰੋਨਾ ਵਾਇਰਸ ਨੂੰ ਰੋਕਣ ਦੇ ਲਈ ਲੌਕਡਾਊਨ ਲਗਾਇਆ ਗਿਆ ਹੈ ਜਿਸ ਤੋਂ ਬਾਅਦ ਹਰ ਪਾਸੇ ਆਵਾਜੀ ਨੂੰ ਬੰਦ ਕੀਤਾ ਗਿਆ ਹੈ
ਅੰਮ੍ਰਿਤਸਰ : ਦੇਸ਼ ਵਿਚ ਕਰੋਨਾ ਵਾਇਰਸ ਨੂੰ ਰੋਕਣ ਦੇ ਲਈ ਲੌਕਡਾਊਨ ਲਗਾਇਆ ਗਿਆ ਹੈ ਜਿਸ ਤੋਂ ਬਾਅਦ ਹਰ ਪਾਸੇ ਆਵਾਜੀ ਨੂੰ ਬੰਦ ਕੀਤਾ ਗਿਆ ਹੈ ਇਸ ਤਹਿਤ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਂਰਾਸ਼ਟਰ) ਵਿਚ ਦਰਸ਼ਨਾਂ ਲਈ ਗਈ ਸੰਗਤ ਲੌਕਡਾਊਨ ਦੇ ਕਾਰਨ ਉਥੇ ਹੀ ਫਸ ਕੇ ਰਹਿ ਗਈ ਹੈ। ਜਿਨ੍ਹਾਂ ਨੂੰ ਵਾਪਿਸ ਲਿਆਉਂਣ ਦੇ ਲਈ ਹੁਣ ਸ਼ੋਮਣੀ ਗੁਰੂ ਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਵਿੰਦ ਸਿੰਘ ਲੋਗੋਂਵਾਲ ਨੇ ਭਾਰਤ ਸਰਕਾਰ ਨੂੰ ਪੱਤਰ ਲਿਖਿਆ ਹੈ।
Gobind Singh Longowal
ਜਿਸ ਵਿਚ ਉਨ੍ਹਾਂ ਲਿਖਿਆ ਕਿ ਪਿਛਲੇ ਕੁਝ ਸਮੇਂ ਤੋਂ ਨਾਦੇੜ ਸਾਹਿਬ ਵਿਖੇ ਰੁਕੀ ਸੰਗਤ ਨੂੰ ਪੰਜਾਬ ਵਾਪਿਸ ਭੇਜਣ ਲਈ ਯੋਗ ਪ੍ਰਬੰਧ ਕੀਤੇ ਜਾਣ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਕੰਮ ਲਈ ਸ਼੍ਰੋਮਣੀ ਕਮੇਟੀ ਹਰ ਸੰਭਵ ਸਹਿਯੋਗ ਦੇਣ ਨੂੰ ਤਿਆਰ ਹੈ। ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਕਿ ਉਹ ਆਪਣੇ ਵਿਭਾਗ ਦੇ ਕਰਮਚਾਰੀਆਂ ਨੂੰ ਇਸ ਲਈ ਜਲਦ ਕਦਮ ਚੁੱਕਣ ਨੂੰ ਕਹਿਣ ਤਾਂ ਜੋਂ ਸੰਗਤ ਨੂੰ ਪੰਜਾਬ ਲਿਆਂਦਾ ਜਾ ਸਕੇ। ਭਾਈ ਲੌਂਗੋਵਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ ਸੀ।
lockdown
ਪਰੰਤੂ ਅਜੇ ਤੱਕ ਸ਼ਰਧਾਲੂਆਂ ਨੂੰ ਲਿਆਉਣ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਇਸ ਨੂੰ ਲੈ ਕੇ ਹੁਣ ਭਾਰਤ ਦੇ ਗ੍ਰਹਿ ਮੰਤਰੀ ਨੂੰ ਪੱਤਰ ਭੇਜਿਆ ਗਿਆ ਹੈ। ਜਿਸ ਦਾ ਉਤਾਰਾ ਪੰਜਾਬ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਪਹਿਲਾਂ ਹੀ ਕਈ ਦਿਨਾਂ ਤੋਂ ਨਾਂਦੇੜ ਵਿਖੇ ਰੁਕੇ ਹੋਏ ਹਨ ਅਤੇ ਕਰਫਿਊ ਵਧ ਜਾਣ ਕਾਰਨ ਉਨ੍ਹਾਂ ਦੀ ਚਿੰਤਾ ਵੀ ਵਧ ਗਈ ਹੈ।
Gobind Singh Longowal
ਉਹ ਕਈ ਤਰ੍ਹਾਂ ਦੀਆਂ ਘਰੇਲੂ ਤੇ ਨਿੱਜੀ ਮਜ਼ਬੂਰੀਆਂ ਦਾ ਸਾਹਮਣਾ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਪ੍ਰਵਾਨਗੀ ਮਗਰੋਂ ਸ਼੍ਰੋਮਣੀ ਕਮੇਟੀ ਸ਼ਰਧਾਲੂਆਂ ਨੂੰ ਲਿਆਉਣ ਦਾ ਪ੍ਰਬੰਧ ਕਰਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਇਸ ਮਾਮਲੇ ਨੂੰ ਪਹਿਲ ਦੇ ਅਧਾਰ ’ਤੇ ਵਿਚਾਰਨਾ ਚਾਹੀਦਾ ਹੈ ਅਤੇ ਹਰ ਪੱਧਰ ’ਤੇ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ। ਦੱਸ ਦੱਈਏ ਕਿ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਦੇਖਦਿਆਂ ਦੇਸ਼ ਵਿਚ ਲਗਾਏ 21 ਦਿਨ ਦੇ ਲੌਕਡਾਊਨ ਨੂੰ ਵਧਾ ਕੇ ਹੁਣ 3 ਮਈ ਤੱਕ ਕਰ ਦਿੱਤਾ ਹੈ।
Amit Shah
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।