
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਵਿਚ ਕੋਰੋਨਾ ਵਾਇਰਸ ਦੇ ਫੈਲਣ ਕਾਰਨ ਪੈਦਾ ਹੋਏ ਸੰਕਟ ਨਾਲ ਸਿੱਝਣ ਵਿਚ ਕੋਈ ਕਸਰ ਬਾਕੀ
ਨਵੀਂ ਦਿੱਲੀ, 17 ਅਪ੍ਰੈਲ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਵਿਚ ਕੋਰੋਨਾ ਵਾਇਰਸ ਦੇ ਫੈਲਣ ਕਾਰਨ ਪੈਦਾ ਹੋਏ ਸੰਕਟ ਨਾਲ ਸਿੱਝਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਅਤੇ ਆਰਬੀਆਈ ਦੇ ਤਾਜ਼ਾ ਐਲਾਨਾਂ ਨਾਲ ਕਿਸਾਨਾਂ, ਦਰਮਿਆਨੇ ਤੇ ਲਘੂ ਉਦਯੋਗਾਂ ਤੇ ਮੇਕ ਇਨ ਇੰਡੀਆ ਨੂੰ ਮਜ਼ਬੂਤੀ ਮਿਲੇਗੀ।
File Photo
ਅਰਥਵਿਵਸਥਾ ਨੂੰ ਗਤੀ ਦੇਣ ਸਬੰਧੀ ਆਰਬੀਆਈ ਦੇ ਐਲਾਨਾਂ ਬਾਰੇ ਟਿਪਣੀ ਕਰਦਿਆਂ ਸ਼ਾਹ ਨੇ ਕਿਹਾ ਕਿ ਅਜਿਹੇ ਫ਼ੈਸਲਿਆਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਦੀ ਪੁਸ਼ਟੀ ਹੁੰਦੀ ਹੈ। ਗ੍ਰਹਿ ਮੰਤਰੀ ਨੇ ਟਵਿਟਰ ’ਤੇ ਕਿਹਾ, ‘ਮੋਦੀ ਸਰਕਾਰ ਨੇ ਕੋਵਿਡ-19 ਵਿਰੁਧ ਲੜਾਈ ਵਿਚ ਕੋਈ ਕਸਰ ਨਹੀਂ ਛੱਡੀ ਅਤੇ ਆਉਣ ਵਾਲੇ ਦਿਨਾਂ ਵਿਚ ਮਜ਼ਬੂਤ ਤੇ ਸਥਿਰ ਭਾਰਤ ਦੀ ਯੋਜਨਾ ਬਣਾਈ ਜਾ ਰਹੀ ਹੈ।’ ਸ਼ਾਹ ਨੇ ਕਿਹਾ ਕਿ ਆਰਬੀਆਈ ਦੇ ਐਲਾਨਾਂ ਨਾਲ ਅਰਥਚਾਰੇ ਨੂੰ ਗਤੀ ਮਿਲੇਗੀ। (ਏਜੰਸੀ)