Covid 19 : ਨਿਊਜਰਸੀ ‘ਚ ਭਾਰਤੀ ਮੂਲ ਦੀ ਡਾ. ਪ੍ਰਿਯਾ ਖੰਨਾ ਦੀ ਮੌਤ
Published : Apr 18, 2020, 8:40 am IST
Updated : Apr 18, 2020, 8:40 am IST
SHARE ARTICLE
coronavirus
coronavirus

ਅਮਰੀਕਾ ਵਿਚ 6 ਲੱਖ ਤੋਂ ਵੀ ਜਿਆਦਾ ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ ਅਤੇ 34,641 ਲੋਕਾਂ ਦੀ ਕਰੋਨਾ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ।

ਨਿਊਜਰਸੀ : ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋ ਕਿ ਕਰੋਨਾ ਵਾਇਰਸ ਹੁਣ ਦੁਨੀਆਂ ਦੇ ਹਰ ਕੋਨੇ ਵਿਚ ਪਹੁੰਚ ਚੁੱਕਾ ਹੈ। ਇਸ ਖਤਰਨਾਕ ਵਾਇਰਸ ਨੂੰ ਰੋਕਣ ਲਈ ਅਤੇ ਇਸ ਨਾਲ ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਵਿਚ ਡਾਕਟਰ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਦਿਨ ਰਾਤ ਲੱਗੇ ਹੋਏ ਹਨ। ਕੁਝ ਡਾਕਟਰ ਅਜਿਹੇ ਵੀ ਹਨ ਜਿਨ੍ਹਾਂ ਦੀ ਮਰੀਜ਼ਾਂ ਦਾ ਇਲਾਜ਼ ਕਰਦੇ ਸਮੇਂ ਕਰੋਨਾ ਵਾਇਰਸ ਦੀ ਲਾਗ ਲੱਗਣ ਕਾਰਨ ਉਨ੍ਹਾਂ ਮੌਤ ਹੋ ਚੁੱਕੀ ਹੈ

Coronavirus health ministry presee conference 17 april 2020 luv agrawalCoronavirus 

ਇਸ ਤਰ੍ਹਾਂ ਹੁਣ ਨਿਊਜਰਸੀ ਦੇ ਸ਼ਹਿਰ ਮਿਲਟਾਊਨ ਵਿਚ ਰਹਿੰਦੀ ਕਿਡਨੀ ਸਪੈਸ਼ਲਿਸਟ ਭਾਰਤੀ ਮੂਲ ਦੀ ਡਾਕਟਰ ਪ੍ਰਿਯਾ ਖੰਨਾ (43) ਦੀ ਬੀਤੇ ਦਿਨੀਂ ਮੌਤ ਹੋ ਗਈ ਹੈ। ਦੱਸ ਦੱਈਏ ਕਿ ਡਾ. ਪ੍ਰਿਯਾ ਖੰਨਾ ਕਰੋਨਾ ਵਾਇਰਸ ਦੇ ਮਰੀਜ਼ਾਂ ਦਾ ਇਲਾਜ਼ ਕਰਦੇ ਸਮੇਂ ਆਪ ਵੀ ਇਸ ਮਹਾਂਮਾਰੀ ਤੋਂ ਪ੍ਰਭਾਵਿਤ ਹੋ ਗਈ ਸੀ। ਜਿਸ ਕਾਰਨ ਅੱਜ ਉਸ ਦੀ ਮੌਤ ਹੋ ਗਈ ਹੈ।

photophoto

ਇਸ ਦੇ ਨਾਲ ਹੀ ਉਨ੍ਹਾਂ ਦੇ ਪਿਤਾ ਡਾਕਟਰ ਸਤਿੰਦਰ ਖੰਨਾ (78) ਜੋ ਕਿ ਇਕ ਜਰਨਲ ਸਰਜਨ ਹਨ ਉਹ ਵੀ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਹਨ ਜਿਨ੍ਹਾਂ ਦਾ ਕਲੇਰਾ ਮੈਡੀਕਲ ਸੈਂਟਰ ਬੇਲੇਵਿਲ ਸਿਟੀ ਨਿਊਜਰਸੀ ਵਿਖੇ ਆਈ.ਸੀ.ਯੂ ਵਿਚ ਇਲਾਜ ਚੱਲ ਰਿਹਾ ਹੈ। ਦੱਸ ਦੱਈਏ ਕਿ ਇਸ ਸਮੇਂ ਕਰੋਨਾ ਵਾਇਰਸ ਨੇ ਅਮਰੀਕਾ ਵਿਚ ਹਾਹਾਕਾਰ ਮਚਾਈ ਹੋਈ ਹੈ

Punjab To Screen 1 Million People For CoronavirusCoronavirus

ਜਿਸ ਤੋਂ ਬਾਅਦ ਇੱਥੇ ਇਕ ਦਿਨ ਵਿਚ 4491 ਲੋਕਾਂ ਦੀ ਮੌਤ ਹੋ ਚੁੱਕੀ ਹੈ। 24 ਘੰਟੇ ਵਿਚ ਇੰਨੀ ਵੱਡੀ ਗਿਣਤੀ ਵਿਚ ਮੌਤਾਂ ਹੋਣ ਦਾ  ਇਹ ਪਹਿਲਾ ਮਾਮਲਾ ਹੈ। ਇਸ ਦੇ ਨਾਲ ਹੀ ਇਥੇ 6 ਲੱਖ ਤੋਂ ਵੀ ਜਿਆਦਾ ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ ਅਤੇ 34,641 ਲੋਕਾਂ ਦੀ ਕਰੋਨਾ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ।  

Punjab To Screen 1 Million People For Coronavirus Coronavirus

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement