
ਹਸਪਤਾਲ ਵਿੱਚ ਦਾਖਲ ਸਨ 34 ਕੋਰੋਨਾ ਸੰਕਰਮਿਤ ਮਰੀਜ਼
ਰਾਏਪੁਰ: ਛੱਤੀਸਗੜ ਦੀ ਰਾਜਧਾਨੀ ਰਾਏਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਸ਼ਨੀਵਾਰ ਨੂੰ ਅੱਗ ਲੱਗਣ ਕਾਰਨ ਕੋਰੋਨਾ ਵਾਇਰਸ ਨਾਲ ਸੰਕਰਮਿਤ ਪੰਜ ਮਰੀਜ਼ਾਂ ਦੀ ਮੌਤ ਹੋ ਗਈ। ਰਾਏਪੁਰ ਜ਼ਿਲੇ ਦੇ ਸੀਨੀਅਰ ਪੁਲਿਸ ਕਪਤਾਨ ਅਜੈ ਯਾਦਵ ਨੇ ਸ਼ਨੀਵਾਰ ਨੂੰ ਦੱਸਿਆ ਕਿ ਸ਼ਹਿਰ ਦੇ ਪਚਪੇੜੀ ਨਾਕਾ ਖੇਤਰ ਵਿਚ ਸਥਿਤ ਰਾਜਧਾਨੀ ਹਸਪਤਾਲ ਵਿਚ ਸ਼ਨੀਵਾਰ ਸ਼ਾਮ ਨੂੰ ਲੱਗੀ ਅੱਗ ਕਾਰਨ ਪੰਜ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਤਿੰਨ ਔਰਤਾਂ ਸ਼ਾਮਲ ਸਨ।
Chhattisgarh: Fire broke out at a hospital in Raipur.
— ANI (@ANI) April 17, 2021
Tarkeshwar Patel, Additional SP says, "5 persons lost their lives in the incident. Other patients have been shifted to other hospitals. Investigation will be done." pic.twitter.com/dG4PuvapOU
ਯਾਦਵ ਨੇ ਦੱਸਿਆ ਕਿ ਹਸਪਤਾਲ ਵਿਚ ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਪੁਲਿਸ ਟੀਮਾਂ ਅਤੇ ਫਾਇਰ ਇੰਜਨਾਂ ਨੂੰ ਤੁਰੰਤ ਮੌਕੇ ‘ਤੇ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਅੱਗ ‘ਤੇ ਕਾਬੂ ਪਾਇਆ ਗਿਆ ਹੈ। ਇਸ ਘਟਨਾ ਵਿੱਚ ਇੱਕ ਮਰੀਜ਼ ਦੀ ਸੜਨ ਨਾਲ ਅਤੇ ਚਾਰ ਹੋਰ ਮਰੀਜ਼ਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਲਾਗ ਦੇ 34 ਮਰੀਜ਼ ਰਾਜਧਾਨੀ ਹਸਪਤਾਲ ਵਿੱਚ ਦਾਖਲ ਸਨ। ਨੌਂ ਮਰੀਜ਼ਾਂ ਨੂੰ ਵਾਰਡ ਵਿਚ ਰੱਖਿਆ ਗਿਆ ਸੀ। ਜਿੱਥੇ ਅੱਗ ਲੱਗੀ ਹੋਈ ਸੀ। ਅੱਗ ਲੱਗਣ ਤੋਂ ਬਾਅਦ ਹੋਰ ਮਰੀਜ਼ਾਂ ਨੂੰ ਬਾਹਰ ਕੱਢਿਆ ਗਿਆ, ਪਰ ਪੰਜ ਮਰੀਜ਼ਾਂ ਨੂੰ ਬਚਾਇਆ ਨਹੀਂ ਜਾ ਸਕਿਆ।
Chhattisgarh: Visuals from a hospital in Raipur, after fire broke out there last night pic.twitter.com/JUy6ubRF2m
— ANI (@ANI) April 18, 2021
ਇਸ ਦੇ ਨਾਲ ਹੀ ਰਾਜ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਇਸ ਘਟਨਾ ‘ਤੇ ਸੋਗ ਜ਼ਾਹਰ ਕੀਤਾ ਹੈ ਅਤੇ ਮ੍ਰਿਤਕ ਮਰੀਜ਼ਾਂ ਦੇ ਪਰਿਵਾਰ ਵਾਲਿਆਂ ਨੂੰ ਚਾਰ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ईश्वर दिवंगत आत्माओं को शांति एवं परिवारजनों को संबल दें। हम सबकी संवेदनाएं पीड़ित परिवार के साथ हैं। ॐ शांति: https://t.co/mFQktcr4Vw
— Bhupesh Baghel (@bhupeshbaghel) April 17, 2021