ਕੋਰੋਨਾ ਦਾ ਕਹਿਰ: 27 ਤੋਂ 30 ਅਪ੍ਰੈਲ ਤੱਕ ਹੋਣ ਵਾਲੀ JEE Main ਪ੍ਰੀਖਿਆ ਮੁਲਤਵੀ  
Published : Apr 18, 2021, 11:41 am IST
Updated : Apr 18, 2021, 11:41 am IST
SHARE ARTICLE
JEE Main exam postponed
JEE Main exam postponed

ਪ੍ਰੀਖਿਆ ਦੇ ਦੋ ਸੈਸ਼ਨ ਫਰਵਰੀ ਅਤੇ ਮਾਰਚ ’ਚ ਆਯੋਜਿਤ ਕੀਤੇ ਜਾ ਚੁੱਕੇ ਹਨ।

ਨਵੀਂ ਦਿੱਲੀ - ਦੇਸ਼ ’ਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਕੋਰੋਨਾ ਕੇਸਾਂ ’ਚ ਵਾਧੇ ਨੂੰ ਵੇਖਦਿਆਂ ਹੋਇਆ ਨੈਸ਼ਨਲ ਟੈਸਟਿੰਗ ਏਜੰਸੀ (ਐੱਨ. ਟੀ. ਏ.) ਨੇ ਇੰਜੀਨੀਅਰਿੰਗ ਦੀ ਪ੍ਰਵੇਸ਼ ਪ੍ਰੀਖਿਆ ਜੇ. ਈ. ਈ. ਮੇਨ 2021 ਅਪ੍ਰੈਲ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ। ਪ੍ਰੀਖਿਆ ਦੇ ਦੋ ਸੈਸ਼ਨ ਫਰਵਰੀ ਅਤੇ ਮਾਰਚ ’ਚ ਆਯੋਜਿਤ ਕੀਤੇ ਜਾ ਚੁੱਕੇ ਹਨ। ਹੁਣ 27 ਤੋਂ 30 ਅਪ੍ਰੈਲ ਤੱਕ ਹੋਣ ਵਾਲੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ।

ਪ੍ਰੀਖਿਆ ਦੀ ਨਵੀਂ ਤਾਰੀਖ਼ ਜਲਦੀ ਹੀ ਐਲਾਨ ਕੀਤੀ ਜਾਵੇਗੀ। ਇਸ ਬਾਬਤ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਹਲਾਤਾਂ ਨੂੰ ਵੇਖਦੇ ਹੋਏ ਉਨ੍ਹਾਂ ਨੇ ਐੱਨ. ਟੀ. ਏ. ਨੂੰ ਪ੍ਰੀਖਿਆ ਮੁਲਤਵੀ ਕਰਨ ਦਾ ਸੁਝਾਅ ਦਿੱਤਾ ਸੀ। 

ਦੱਸ ਦਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਰੋਜ਼ਾਨਾ ਕੋਰੋਨਾ ਦੇ ਦਰਜ ਕੀਤੇ ਜਾ ਰਹੇ ਅੰਕੜੇ ਹੋਰ ਵਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ  2,61,500 ਨਵੇਂ ਕੇਸ ਸਾਹਮਣੇ ਆਏ ਹਨ ਅਤੇ  1,501 ਹੋਰ ਮਰੀਜ਼ਾਂ ਦੀ ਮੌਤ ਹੋਈ ਹੈ। 

Photo

ਨਵੇਂ ਦਰਜ ਕੀਤੇ ਗਏ ਕੇਸਾਂ ’ਚ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਛੱਤੀਸਗੜ੍ਹ, ਮੱਧ ਪ੍ਰਦੇਸ਼ ਸੱਭ ਤੋਂ ਅੱਗੇ ਹੈ। ਕੁਲ ਮਾਮਲੇ ਵੱਧ ਕੇ 1,47,88,109 ਹੋ ਗਏ ਹਨ ਅਤੇ ਉਥੇ ਹੀ ਮ੍ਰਿਤਕਾਂ ਦੀ ਗਿਣਤੀ  1,77,150’ਤੇ ਪਹੁੰਚ ਗਈ ਹੈ। 

ਨਵੇਂ ਦਰਜ ਕੀਤੇ ਗਏ ਕੇਸਾਂ ’ਚ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਛੱਤੀਸਗੜ੍ਹ, ਮੱਧ ਪ੍ਰਦੇਸ਼ ਸੱਭ ਤੋਂ ਅੱਗੇ ਹੈ। ਕੁਲ ਮਾਮਲੇ ਵੱਧ ਕੇ 1,47,88,109 ਹੋ ਗਏ ਹਨ ਅਤੇ ਉਥੇ ਹੀ ਮ੍ਰਿਤਕਾਂ ਦੀ ਗਿਣਤੀ  1,77,150’ਤੇ ਪਹੁੰਚ ਗਈ ਹੈ। 

SHARE ARTICLE

ਏਜੰਸੀ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement