
1,501 ਹੋਰ ਮਰੀਜ਼ਾਂ ਦੀ ਹੋਈ ਮੌਤ
ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਰੋਜ਼ਾਨਾ ਕੋਰੋਨਾ ਦੇ ਦਰਜ ਕੀਤੇ ਜਾ ਰਹੇ ਅੰਕੜੇ ਹੋਰ ਵਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,61,500 ਨਵੇਂ ਕੇਸ ਸਾਹਮਣੇ ਆਏ ਹਨ ਅਤੇ 1,501 ਹੋਰ ਮਰੀਜ਼ਾਂ ਦੀ ਮੌਤ ਹੋਈ ਹੈ।
देश में पिछले 24 घंटे में कोरोना वायरस की 26,84,956 वैक्सीन लगाई गईं जिसके बाद कुल वैक्सीनेशन का आंकड़ा 12,26,22,590 हुआ। #CovidVaccine https://t.co/L8rX5L41gq
— ANI_HindiNews (@AHindinews) April 18, 2021
ਨਵੇਂ ਦਰਜ ਕੀਤੇ ਗਏ ਕੇਸਾਂ ’ਚ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਛੱਤੀਸਗੜ੍ਹ, ਮੱਧ ਪ੍ਰਦੇਸ਼ ਸੱਭ ਤੋਂ ਅੱਗੇ ਹੈ। ਕੁਲ ਮਾਮਲੇ ਵੱਧ ਕੇ 1,47,88,109 ਹੋ ਗਏ ਹਨ ਅਤੇ ਉਥੇ ਹੀ ਮ੍ਰਿਤਕਾਂ ਦੀ ਗਿਣਤੀ 1,77,150’ਤੇ ਪਹੁੰਚ ਗਈ ਹੈ।
corona case
ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਹੁਣ ਤਕ 1,28,09,643 ਮਰੀਜ਼ ਕੋਰੋਨਾ ਮੁਕਤ ਹੋ ਚੁੱਕੇ ਹਨ। ਦੇਸ਼ ਵਿਚ ਸਰਗਰਮ ਕੇਸ 18 ਲੱਖ ਨੂੰ ਪਾਰ ਕਰ ਕੇ 18,01,316 ਹੋ ਗਏ ਹਨ।