
ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਜੋਸ਼ੀਮਠ ਵਾਪਸ ਜਾ ਰਹੇ ਸਨ।
ਦੇਹਰਾਦੂਨ: ਚਮੋਲੀ ਦੇ ਬਦਰੀਨਾਥ ਹਾਈਵੇ 'ਤੇ ਪਾਖੀ ਪਿੰਡ ਨੇੜੇ ਇਕ ਕਾਰ ਬੇਕਾਬੂ ਹੋ ਕੇ ਡੂੰਘੀ ਖਾਈ ਵਿਚ ਜਾ ਡਿੱਗੀ। ਕਾਰ ਵਿਚ ਸਵਾਰ ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਸ਼ਨੀਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ।
Badrinath Highway
ਕਾਰ ਸਵਾਰ ਲੋਕ ਦਸ਼ੋਲੀ ਬਲਾਕ ਦੇ ਭੀਮਤਲਾ ਪਿੰਡ ਵਿਚ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਜੋਸ਼ੀਮਠ ਵਾਪਸ ਜਾ ਰਹੇ ਸਨ। ਐਤਵਾਰ ਸਵੇਰੇ ਘਟਨਾ ਦੀ ਜਾਣਕਾਰੀ ਮਿਲਦੇ ਹੀ ਜੋਸ਼ੀਮਠ ਅਤੇ ਪਿੱਪਲਕੋਟੀ ਤੋਂ ਪੁਲਿਸ ਅਤੇ ਐਸ.ਡੀ.ਆਰ.ਐਫ. ਦੀ ਟੀਮ ਮੌਕੇ 'ਤੇ ਪਹੁੰਚ ਗਈ। ਲਾਸ਼ਾਂ ਨੂੰ ਟੋਏ ਚੋਂ ਬਾਹਰ ਕੱਢਿਆ ਜਾ ਰਿਹਾ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।