ਮੋਦੀ ਕੈਬਨਿਟ ਨੇ DA ’ਚ 2 ਫ਼ੀਸਦੀ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਕੇਂਦਰੀ ਸਰਕਾਰੀ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (ਡੀ.ਏ.) ਅਤੇ ਮਹਿੰਗਾਈ ਰਾਹਤ (ਡੀ.ਆਰ.) ਵਿੱਚ 2% ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ । ਸਰਕਾਰ ਨੇ ਡੀ.ਏ. ਨੂੰ 58% ਤੋਂ ਵਧਾ ਕੇ 60% ਕਰ ਦਿੱਤਾ ਹੈ। ਇਹ ਵਾਧਾ 1 ਜਨਵਰੀ, 2026 ਤੋਂ ਲਾਗੂ ਹੋਵੇਗਾ। ਇਸ ਫੈਸਲੇ ਨਾਲ ਸਰਕਾਰ ’ਤੇ 6,791 ਕਰੋੜ ਦਾ ਵਾਧੂ ਸਾਲਾਨਾ ਬੋਝ ਪਵੇਗਾ।
ਇਸ ਤੋਂ ਪਹਿਲਾਂ ਅਕਤੂਬਰ ਵਿੱਚ ਮਹਿੰਗਾਈ ਭੱਤਾ 55% ਤੋਂ ਵਧਾ ਕੇ 58% ਕਰ ਦਿੱਤਾ ਗਿਆ ਸੀ। ਪਿਛਲੀ ਸੋਧ ਨੂੰ 1 ਜੁਲਾਈ 2025 ਤੋਂ ਲਾਗੂ ਮੰਨਿਆ ਗਿਆ ਸੀ ਅਤੇ ਭੁਗਤਾਨ ਬਕਾਏ ਦੇ ਨਾਲ ਵੰਡੇ ਗਏ ਸਨ। ਇਹ ਐਲਾਨ ਸ਼ਨੀਵਾਰ (18 ਅਪ੍ਰੈਲ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਦਿੱਲੀ ਵਿੱਚ ਹੋਈ ਕੈਬਨਿਟ ਮੀਟਿੰਗ ਦੌਰਾਨ ਕੀਤਾ ਗਿਆ ਸੀ। ਇਸ ਕਦਮ ਨਾਲ ਲਗਭਗ 50.5 ਲੱਖ ਕਰਮਚਾਰੀਆਂ ਅਤੇ 68.3 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ।
ਕੇਂਦਰ ਸਰਕਾਰ ਸਾਲ ਵਿੱਚ ਦੋ ਵਾਰ ਮਹਿੰਗਾਈ ਭੱਤਾ (DA) ਅਤੇ ਮਹਿੰਗਾਈ ਰਾਹਤ (DR) ਵਿੱਚ ਸੋਧ ਕਰਦੀ ਹੈ, ਜਿਹੜੀ ਕਿ ਜਨਵਰੀ ਅਤੇ ਜੁਲਾਈ ਵਿਚ ਕੀਤੀ ਜਾਂਦੀ ਹੈ । ਇਸ ਫੈਸਲੇ ਨਾਲ ਕਰਮਚਾਰੀਆਂ ਦੀਆਂ ਮਾਸਿਕ ਤਨਖਾਹਾਂ ਅਤੇ ਪੈਨਸ਼ਨਰਾਂ ਦੀਆਂ ਪੈਨਸ਼ਨਾਂ ਵਿੱਚ ਵਾਧਾ ਹੁੰਦਾ ਹੈ।
