
ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਜਾਰੀ ਰਿਹਾ| ਕੌਮੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 29 ਪੈਸੇ ਦੇ ਵਾਧੇ ਨਾਲ.....
ਨਵੀਂ ਦਿੱਲੀ : ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਜਾਰੀ ਰਿਹਾ| ਕੌਮੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 29 ਪੈਸੇ ਦੇ ਵਾਧੇ ਨਾਲ 75.32 ਰੁਪਏ ਤੋਂ ਵਧ ਕੇ 75 ਰੁਪਏ 61 ਪੈਸੇ ਹੋ ਗਈ| ਜਦੋਂ ਕਿ ਦਿੱਲੀ ਵਿਚ ਡੀਜ਼ਲ ਦੀ ਕੀਮਤ 67 ਰੁਪਏ ਦੇ ਅੰਕੜੇ ਨੂੰ ਪਾਰ ਕਰਦੇ ਹੋਏ 67.08 ਰੁਪਏ ਤੇ ਜਾ ਪਹੁੰਚੀ|
An increase Rs. 1 in Petrol-Diesel Karnataka elections
ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ਵਿਚ ਆਏ ਅਚਨਾਕ ਵਾਧੇ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ 80 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈਆ| ਵੀਰਵਾਰ ਨੂੰ ਦਲਾਲੀ ਫਰਮ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਚਾਰ ਰੁਪਏ ਤੱਕ ਦੀ ਬੜੋੱਤਰੀ ਕਰਨ ਦੀ ਸਲਾਹ ਦਿੱਤੀ ਹੈ|
An increase Rs. 1 in Petrol-Diesel Karnataka elections
ਧਿਆਨ ਯੋਗ ਗੱਲ ਇਹ ਹੈ ਕਿ ਕਰਨਾਟਕ ਵਿਚ ਵਿਧਾਨ ਸਭਾ ਚੋਣਾਂ ਦੇ ਕਰੀਬ 19 ਦਿਨਾਂ ਤੱਕ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਨਹੀਂ ਕੀਤਾ| ਹਾਲਾਂਕਿ, ਜਿਵੇਂ ਹੀ ਚੋਣਾਂ ਖਤਮ ਹੋਈਆ ਉਸ ਤੋਂ ਬਾਅਦ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਨੂੰ ਵਧਾ ਕੇ 98 ਅਤੇ 1.15 ਰੁਪਏ ਕੀਤੀ ਜਾ ਚੁੱਕੀ ਹੈ|