
ਕਰਨਾਟਕ ਦੀ ਤਰਜ਼ 'ਤੇ ਗੋਆ ਵਿਚ ਕਾਂਗਰਸ ਨੇ ਸਰਕਾਰ ਬਣਾਉਣ ਦਾ ਦਾਅਵਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਲਈ ਰਾਜਪਾਲ ਕੋਲੋਂ ਸਮਾਂ ਮੰਗਿਆ...
ਨਵੀਂ ਦਿੱਲੀ, ਕਰਨਾਟਕ ਦੀ ਤਰਜ਼ 'ਤੇ ਗੋਆ ਵਿਚ ਕਾਂਗਰਸ ਨੇ ਸਰਕਾਰ ਬਣਾਉਣ ਦਾ ਦਾਅਵਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਲਈ ਰਾਜਪਾਲ ਕੋਲੋਂ ਸਮਾਂ ਮੰਗਿਆ ਗਿਆ ਹੈ। ਉਧਰ, ਬਿਹਾਰ ਵਿਚ ਆਰਜੇਡੀ ਨੇਤਾ ਤੇਜਸਵੀ ਯਾਦਵ ਰਾਜਪਾਲ ਸਾਹਮਣੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਜਾਣਗੇ। ਗੋਆ ਵਿਚ ਕਾਂਗਰਸ ਪਾਰਟੀ ਸੱਭ ਤੋਂ ਵੱਡੀ ਪਾਰਟੀ ਦੇ ਰੂਪ ਵਿਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰੇਗੀ। 2015 ਦੀਆਂ ਬਿਹਾਰ ਵਿਧਾਨ ਸਭਾ ਚੋਣਾਂ ਵਿਚ ਆਰਜੇਡੀ 80 ਸੀਟਾਂ ਜਿੱਤ ਕੇ ਸੱਭ ਤੋਂ ਵੱਡੀ ਪਾਰਟੀ ਦੇ ਰੂਪ ਵਿਚ ਉਭਰੀ ਸੀ। 2017 ਦੀਆਂ ਗੋਆ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੇ ਸੱਭ ਤੋਂ ਜ਼ਿਆਦਾ 17 ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ। ਬਿਹਾਰ ਦੀ ਮੁੱਖ ਵਿਰੋਧੀ ਪਾਰਟੀ ਰਾਸ਼ਟਰੀ ਜਨਤਾ ਦਲ (ਆਰਜੇਡੀ) ਨੇ ਕਰਨਾਟਕ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਦੇ ਗਠਨ ਨੂੰ ਲੋਕਤੰਤਰ ਦੀ ਹਤਿਆ ਅਤੇ ਸੰਵਿਧਾਨ ਦੀ ਉਲੰਘਣਾ ਕਰਾਰ ਦਿੰਦਿਆਂ ਸ਼ੁਕਰਵਾਰ ਨੂੰ ਪੂਰੇ ਸੂਬੇ ਵਿਚ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
rahul gandhi
ਪਾਰਟੀ ਦੇ ਉਪ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਰਘੁਵੰਸ਼ ਪ੍ਰਸਾਦ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਰਨਾਟਕ ਵਿਚ ਭਾਜਪਾ ਸਰਕਾਰ ਦੇ ਗਠਨ ਵਿਰੁਧ ਰਾਜਧਾਨੀ ਦੇ ਗਰਦਨੀਬਾਗ ਵਿਚ ਧਰਨਾ ਦੇਵੇਗੀ। ਉਨ੍ਹਾਂ ਕਿਹਾ ਕਿ ਐਸਆਰ ਬੋਮਈ ਮਾਮਲੇ ਵਿਚ ਸੁਪਰੀਮ ਕੋਰਟ ਦੇ ਦਿਤੇ ਫ਼ੈਸਲੇ ਨੂੰ ਵੀ ਨਜ਼ਰਅੰਦਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੂੰ ਬਹੁਮਤ ਸਾਬਤ ਕਰਨ ਲਈ 15 ਦਿਨ ਦਾ ਸਮਾਂ ਦੇ ਕੇ ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਦੇ ਦਰਵਾਜ਼ੇ ਖੋਲ੍ਹ ਦਿਤੇ ਹਨ। (ਏਜੰਸੀ)