
ਨਵੀਂ ਦਿੱਲੀ, ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਅਤੇ ਉਹਨਾ ਦੀ ਸਪੁਤਰੀ ਸ੍ਰੀਮਤੀ ਪ੍ਰਿਯੰਕਾ ਗਾਂਧੀ ਨਾਲ ਅੱਜ..
ਨਵੀਂ ਦਿੱਲੀ, ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਅਤੇ ਉਹਨਾ ਦੀ ਸਪੁਤਰੀ ਸ੍ਰੀਮਤੀ ਪ੍ਰਿਯੰਕਾ ਗਾਂਧੀ ਨਾਲ ਅੱਜ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਸੁਪਰੀਮ ਕੋਰਟ ਵਿਚ ਤਿੰਨ ਦਹਾਕੇ ਪੁਰਾਣੇ ਕੇਸ ਵਿਚੋਂ ਬਰੀ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਅੱਜ ਸਵੇਰੇ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਕਰ ਕੇ ਨਵੀਂ ਪਾਰੀ ਸ਼ੁਰੂ ਕਰਨ ਲਈ ਆਸ਼ੀਰਵਾਦ ਲਿਆ। ਇਸ ਤੋਂ ਮਗਰੋਂ ਸ. ਸਿੱਧੂ ਨੇ ਸ੍ਰੀਮਤੀ ਪ੍ਰਿਯੰਕਾ
Navjot Singh Sidhu and Sonia Gandhi
ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਉਹਨਾ ਧਨਵਾਦ ਕਰਦਿਆਂ ਕਿਹਾ ਕਿ ਔਖੀ ਘੜੀ ਵਿਚ ਉਹਨਾ ਅਤੇ ਉਹਨਾ ਦੇ ਪਰਵਾਰ ਨਾਲ ਖੜੇ ਰਹੇ ਹਨ। ਉਹਨਾ ਕਿਹਾ ਕਿ ਪ੍ਰਿਯੰਕਾ ਗਾਂਧੀ ਦੀ ਪ੍ਰੇਰਨਾ ਨਾਲ ਹੀ ਉਹ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸਨ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨ ਕੁਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਸੀ ਅਤੇ ਉਹਨਾ ਨਾਲ ਕਈ ਮਸਲਿਆਂ ਬਾਰੇ ਵਿਚਾਰ ਚਰਚਾ ਵੀ ਕੀਤੀ।