
ਦੇਸ਼ ਵਿਚ ਕਰੋਨਾ ਵਾਇਰਸ ਨੂੰ ਰੋਕਣ ਲਈ ਲੌਕਡਾਊਨ ਲਗਾਇਆ ਗਿਆ ਹੈ ਫਿਰ ਵੀ ਆਏ ਦਿਨ ਇਸ ਵਾਇਰਸ ਦੇ ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ।
ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਨੂੰ ਰੋਕਣ ਲਈ ਲੌਕਡਾਊਨ ਲਗਾਇਆ ਗਿਆ ਹੈ ਫਿਰ ਵੀ ਆਏ ਦਿਨ ਇਸ ਵਾਇਰਸ ਦੇ ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਪਿਛਲੇ 24 ਘੰਟੇ ਵਿਚ ਦੇਸ ਵਿਚ 5 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ ਅਤੇ 157 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਸਿਹਤ ਮੰਤਰਾਲੇ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਦੇਸ਼ ਵਿਚ ਕਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ 96,169 ਹੋ ਗਈ ਹੈ ਅਤੇ ਉੱਥੇ ਹੀ 3,049 ਲੋਕਾਂ ਦੀ ਇਸ ਮਹਾਂਮਾਰੀ ਕਾਰਨ ਮੌਤ ਹੋ ਚੁੱਕੀ ਹੈ।
Covid-19
ਇਸ ਦੇ ਨਾਲ ਹੀ ਇਹ ਵੀ ਦੱਸਣ ਯੋਗ ਹੈ ਕਿ 36 ਹਜ਼ਾਰ ਤੋਂ ਜ਼ਿਆਦਾ ਲੋਕ ਇਸ ਵਾਇਰਸ ਨੂੰ ਹਰਾਉਂਣ ਤੋਂ ਬਾਅਦ ਠੀਕ ਵੀ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਕੁੱਲ ਐਕਟਿਵ ਕੇਸ 56,316 ਹਨ । ਹੁਣ ਤੱਕ ਭਾਰਤ ਵਿਚ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਂਰਸ਼ਟਰ ਹੈ ਜਿੱਥੇ ਕਰੋਨਾ ਮਰੀਜ਼ਾਂ ਦੀ ਗਿਣਤੀ 33 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਇਸ ਤੋਂ ਇਲਾਵਾ ਮਰਨ ਵਾਲੇ ਲੋਕਾਂ ਦੀ ਗਿਣਤੀ 1198 ਹੋ ਗਈ ਹੈ।
Covid 19
ਉਧਰ ਗੁਜਰਾਤ ਵਿਚ ਕਰੋਨਾ ਵਾਇਰਸ ਦੀ ਚਪੇਟ ਵਿਚ ਆਉਂਣ ਵਾਲੇ ਮਰੀਜ਼ਾਂ ਦੀ ਗਿਣਤੀ 11,379 ਤੱਕ ਅੱਪੜ ਚੁੱਕੀ ਹੈ ਅਤੇ ਇੱਥੇ 659 ਲੋਕਾਂ ਦੀ ਮੌਤ ਹੋ ਗਈ ਹੈ। ਤਾਮਿਲਨਾਡੂ ਵਿਚ ਕੋਰੋਨਾ ਦੀ ਲਾਗ ਵੀ ਤੇਜ਼ੀ ਨਾਲ ਵੱਧ ਰਹੀ ਹੈ. ਹੁਣ ਤੱਕ ਇੱਥੇ 11 ਹਜ਼ਾਰ 224 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਸ ਵਿੱਚ 78 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਦਿੱਲੀ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਨੂੰ ਪਾਰ ਕਰ ਗਈ ਹੈ। ਮੰਤਰਾਲੇ ਦੇ ਅਪਡੇਟ ਅਨੁਸਾਰ, ਦਿੱਲੀ ਵਿੱਚ ਮਰੀਜ਼ਾਂ ਦੀ ਕੁਲ ਗਿਣਤੀ 10 ਹਜ਼ਾਰ 54 ਹੈ, ਜਿਸ ਵਿੱਚ 160 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
Covid 19 lockdown
ਇਸ ਦੇ ਨਾਲ ਹੀ ਰਾਜਸਥਾਨ ਵਿਚ 5 ਹਜ਼ਾਰ 202 ਪੁਸ਼ਟੀਕਰਣ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿਚ 131 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤਕ ਮੱਧ ਪ੍ਰਦੇਸ਼ ਵਿਚ 4977 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚ 248 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ। ਹੁਣ ਇੱਥੇ ਮਰੀਜ਼ਾਂ ਦੀ ਗਿਣਤੀ ਵਧ ਕੇ 4259 ਹੋ ਗਈ ਹੈ, ਜਿਸ ਵਿੱਚ 238 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ।
COVID-19 in india
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।