Lockdown 4.0: ਇਸ ਰਾਜ ’ਚ ਖੁੱਲ੍ਹ ਗਏ Salon ਅਤੇ ਨਾਈ ਦੀਆਂ ਦੁਕਾਨਾਂ
Published : May 18, 2020, 12:36 pm IST
Updated : May 18, 2020, 12:36 pm IST
SHARE ARTICLE
Lockdown 4 barber shops and salons reopen in karnataka
Lockdown 4 barber shops and salons reopen in karnataka

ਗੌਰਤਲਬ ਹੈ ਕਿ ਕੇਂਦਰ ਸਰਕਾਰ ਨੇ ਲਾਕਡਾਊਨ 3.0 ਦੇ ਖ਼ਤਮ ਹੋਣ ਤੋਂ ਪਹਿਲਾਂ...

ਨਵੀਂ ਦਿੱਲੀ: 18 ਮਈ ਯਾਨੀ ਸੋਮਵਾਰ ਤੋਂ ਲਾਕਡਾਊਨ ਦੇ ਚੌਥੇ ਪੜਾਅ ਸ਼ੁਰੂ ਹੋਣ ਦੇ ਨਾਲ ਹੀ ਵਪਾਰ, ਉਦਯੋਗ ਅਤੇ ਛੋਟੀਆਂ ਦੁਕਾਨਾਂ ਖੋਲ੍ਹਣ ਦੀ ਛੋਟ ਦਿੱਤੀ ਗਈ ਹੈ। ਕਰਨਾਟਕ ਦੇ ਹੁਬਲੀ ਵਿਚ ਸੋਮਵਾਰ ਨੂੰ ਨਾਈ ਦੀਆਂ ਦੁਕਾਨਾਂ ਦੇ ਨਾਲ-ਨਾਲ ਸੈਲੂਨ ਵੀ ਖੋਲ੍ਹੇ ਗਏ ਹਨ। ਸੈਲੂਨਾਂ ਵਿਚ ਪੂਰੀ ਸਾਵਧਾਨੀ ਵਰਤਦੇ ਹੋਏ ਕਰਮਚਾਰੀਆਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇੱਥੇ ਕਰਮਚਾਰੀਆਂ ਦੇ ਨਾਲ ਨਾਲ ਗਾਹਕਾਂ ਨੂੰ ਵੀ ਮਾਸਕ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ।

SalonSalon

ਗੌਰਤਲਬ ਹੈ ਕਿ ਕੇਂਦਰ ਸਰਕਾਰ ਨੇ ਲਾਕਡਾਊਨ 3.0 ਦੇ ਖ਼ਤਮ ਹੋਣ ਤੋਂ ਪਹਿਲਾਂ ਹੀ ਲਾਕਡਾਊਨ 4 ਦੇ ਸੰਕੇਤ ਦੇ ਦਿੱਤੇ ਸਨ। 18 ਮਈ ਤੋਂ ਨਵੀਆਂ ਗਾਈਡਲਾਈਨਾਂ ਨਾਲ ਲਾਕਡਾਊਨ 4 ਪੂਰੇ ਦੇਸ਼ ਵਿਚ ਲਾਗੂ ਕਰ ਦਿੱਤਾ ਗਿਆ। ਕੇਂਦਰ ਸਰਕਾਰ ਦੇ ਆਦੇਸ਼ ਮੁਤਾਬਕ ਸਾਰੀਆਂ ਥਾਵਾਂ ਤੇ ਸੈਲੂਨ ਖੋਲ੍ਹਣ ਦੀ ਆਗਿਆ ਹੈ ਪਰ ਇਸ ਦੇ ਲਈ ਰਾਜ ਸਰਕਾਰਾਂ ਤੋਂ ਇਸ ਦੀ ਇਜ਼ਾਜਤ ਲੈਣੀ ਲਾਜ਼ਮੀ ਹੈ। ਹਾਲਾਂਕਿ ਮਾਲ ਵਿਚ ਸੈਲੂਨ ਅਜੇ ਨਹੀਂ ਖੋਲ੍ਹੇ ਜਾਣਗੇ।

SalonSalon

ਕਰਨਾਟਕ ਦੇ ਉਦਯੋਗ ਮੰਤਰੀ ਜਗਦੀਸ਼ ਸ਼ੇਟਾਰ ਨੇ ਸਾਵਧਾਨੀਆਂ ਵਰਤਦੇ ਹੋਏ ਉਦਯੋਗ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਆਰਥਿਕ ਕੰਮਾਂ ਨੂੰ ਮੁੜ ਤੋਂ ਸ਼ੁਰੂ ਕਰਨ 'ਤੇ ਜ਼ੋਰ ਦਿੰਦਿਆਂ ਸ਼ੈਟਰ ਨੇ ਕਿਹਾ ਕਿ ਕੇਂਦਰ ਵੱਲੋਂ ਐਲਾਨੇ 20 ਲੱਖ ਕਰੋੜ ਰੁਪਏ ਦੇ ਆਰਥਿਕ ਪ੍ਰੇਰਕ ਪੈਕੇਜ ਨਾਲ ਉਦਯੋਗ ਨੂੰ ਮੁੜ ਸੁਰਜੀਤ ਕੀਤਾ ਜਾ ਸਕੇਗਾ। ਕਰਨਾਟਕ ਰਾਜ ਵਿੱਚ ਹੁਣ ਤੱਕ ਵਾਇਰਸ ਕਾਰਨ 37 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਕੁਲ 1147 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋ ​​ਚੁੱਕੀ ਹੈ।

SalonSalon

ਕੁੱਲ 509 ਮਰੀਜ਼ ਠੀਕ ਹੋ ਗਏ ਹਨ ਅਤੇ ਘਰ ਚਲੇ ਗਏ ਹਨ। ਜੇ ਐਕਟਿਵ ਮਾਮਲਿਆਂ ਬਾਰੇ ਗੱਲ ਕਰੀਏ ਤਾਂ ਰਾਜ ਵਿਚ 600 ਵਿਅਕਤੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇੱਥੇ ਸਿਰਫ ਤਿੰਨ ਜ਼ਿਲ੍ਹੇ ਰੈਡ ਜ਼ੋਨ ਵਿੱਚ ਹਨ ਅਤੇ 20 ਜ਼ਿਲ੍ਹੇ ਓਰੇਂਜ਼ ਜ਼ੋਨ ਵਿੱਚ ਹਨ। ਦਸ ਦਈਏ ਕਿ ਦੇਸ਼ ਭਰ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ।

SalonSalon

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 5242 ਨਵੇਂ ਕੇਸ ਸਾਹਮਣੇ ਆਏ ਹਨ ਅਤੇ 157 ਲੋਕਾਂ ਦੀ ਮੌਤ ਹੋ ਗਈ ਹੈ। ਇਹ ਇਕ ਦਿਨ ਵਿਚ ਸਭ ਤੋਂ ਵੱਧ ਕੇਸ ਹਨ।

SalonSalon

ਇਸ ਤੋਂ ਬਾਅਦ ਦੇਸ਼ ਭਰ ਵਿਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਕੁੱਲ ਸੰਖਿਆ 96,169 ਹੋ ਗਈ ਹੈ ਜਿਨ੍ਹਾਂ ਵਿਚੋਂ 56,316 ਐਕਟਿਵ ਹਨ, 36,824 ਲੋਕ ਠੀਕ ਹੋ ਗਏ ਹਨ ਜਾਂ ਉਨ੍ਹਾਂ ਨੂੰ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਹੈ ਅਤੇ 3,029 ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਰਾਜਸਥਾਨ ਵਿਚ 140, ਗੋਆ ਵਿਚ 9 ਅਤੇ ਬਿਹਾਰ ਵਿਚ ਛੇ ਨਵੇਂ ਕੇਸ ਦਰਜ ਕੀਤੇ ਗਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement