
'ਦਿੱਲੀ ਦੇ ਮੁੱਖ ਮੰਤਰੀ ਨੂੰ ਹਰਿਆਣਾ ਦੇ ਹਿੱਸੇ ਦਾ ਪਾਣੀ ਪੰਜਾਬ ਤੋਂ ਦਿਵਾਉਣ'
ਰੋਹਤਕ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Manohar Lal Khattar) ਨੇ ਇੱਕ ਵਾਰ ਫਿਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ। ਮਨੋਹਰ ਲਾਲ (Manohar Lal Khattar) ਨੇ ਕਿਹਾ ਕਿ ਦਿੱਲੀ ਸਰਕਾਰ ਪਾਣੀ ਨੂੰ ਲੈ ਕੇ ਝੂਠ ਬੋਲ ਰਹੀ ਹੈ, ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਦਿੱਲੀ ਨੂੰ ਆਪਣੇ ਹਿੱਸੇ ਮੁਤਾਬਕ 1050 ਕਿਊਸਿਕ ਪਾਣੀ ਦਿੱਤਾ ਜਾ ਰਿਹਾ ਹੈ। ਮਨੋਹਰ ਲਾਲ (Manohar Lal Khattar) ਮੰਗਲਵਾਰ ਨੂੰ ਹਰਿਆਣਾ ਨਿਵਾਸ ਵਿਖੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ।
दिल्ली सरकार पानी को लेकर झूठ बोल रही है, दिल्ली को उनके हिस्से का 1050 क्यूसेक्स पानी दिया जा रहा है।
— Manohar Lal (@mlkhattar) May 17, 2022
इसके विपरीत पंजाब की 'AAP' पार्टी की सरकार हरियाणा को हमारे हिस्सा का पानी नहीं दे रही है। दिल्ली के मुख्यमंत्री को पहले पंजाब से हरियाणा के हिस्से का पानी दिलवाना चाहिए। pic.twitter.com/WEWwdoITGM
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ (Manohar Lal Khattar) ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰਿਆਣਾ ਨੂੰ ਉਸਦੇ ਹਿੱਸੇ ਦਾ ਪਾਣੀ ਨਹੀਂ ਦੇ ਰਹੀ। ਦਿੱਲੀ ਦੇ ਮੁੱਖ ਮੰਤਰੀ ਨੂੰ ਪਹਿਲਾਂ ਹਰਿਆਣਾ ਦੇ ਹਿੱਸੇ ਦਾ ਪਾਣੀ ਪੰਜਾਬ ਤੋਂ ਦਿਵਾਉਣਾ ਚਾਹੀਦਾ ਹੈ।
Manohar Lal Khattar
ਮੁੱਖ ਮੰਤਰੀ ਖੱਟਰ (Manohar Lal Khattar) ਨੇ ਕਿਹਾ ਕਿ ਹਰਿਆਣਾ ਅਤੇ ਦਿੱਲੀ ਦੇ ਪਾਣੀਆਂ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਇਸ 'ਤੇ ਅਦਾਲਤ ਨੇ ਮੋਹਰ ਲਗਾਈ ਸੀ ਕਿ ਦਿੱਲੀ ਨੂੰ ਉਨ੍ਹਾਂ ਦੇ ਹਿੱਸੇ ਦਾ ਪੂਰਾ ਪਾਣੀ ਦਿੱਤਾ ਜਾ ਰਿਹਾ ਹੈ।
Arvind Kejriwal