ਢਾਬੇ 'ਤੇ ਖਾਣਾ ਖਾਣ ਗਏ ਦੋਸਤਾਂ ਨਾਲ ਵਾਪਰਿਆ ਹਾਦਸਾ, ਮੈਡੀਕਲ ਦੇ 2 ਵਿਦਿਆਰਥੀਆਂ ਦੀ ਹੋਈ ਮੌਤ

By : GAGANDEEP

Published : May 18, 2023, 2:58 pm IST
Updated : May 18, 2023, 2:58 pm IST
SHARE ARTICLE
Accident
Accident

ਇਕ ਨੌਜਵਾਨ ਗੰਭੀਰ ਜ਼ਖ਼ਮੀ

 

ਝਾਲਾਵਾੜ : ਰਾਜਸਥਾਨ ਦੇ ਝਾਲਾਵਾੜ ਮੈਡੀਕਲ ਕਾਲਜ ਦੇ 2 ਵਿਦਿਆਰਥੀਆਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜ਼ਖ਼ਮੀਆਂ 'ਚੋਂ ਇਕ ਦੀ ਹਾਲਤ ਨਾਜ਼ੁਕ ਹੋਣ 'ਤੇ ਉਸ ਨੂੰ ਜ਼ਿਲ੍ਹਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮਾਮਲਾ ਅਕਲਰਾ ਥਾਣਾ ਖੇਤਰ ਦੇ ਤੇਲੀਆਖੇੜੀ ਦਾ ਹੈ। ਹਸਪਤਾਲ ਚੌਕੀ ਦੇ ਹੈੱਡ ਕਾਂਸਟੇਬਲ ਰਾਜਿੰਦਰ ਨੇ ਦਸਿਆ ਕਿ ਤਿੰਨੇ ਵਿਦਿਆਰਥੀ ਬੁੱਧਵਾਰ ਰਾਤ ਕਰੀਬ 2.30 ਵਜੇ ਖਾਣਾ ਖਾਣ ਲਈ ਢਾਬੇ 'ਤੇ ਗਏ ਸਨ।

ਇਹ ਵੀ ਪੜ੍ਹੋ: ਸਿੱਧਰਮਈਆ ਹੋਣਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ, ਸ਼ਿਵਕੁਮਾਰ ਹੋਣਗੇ ਉਪ ਮੁੱਖ ਮੰਤਰੀ

ਵਾਪਸ ਆਉਂਦੇ ਸਮੇਂ ਹਨੇਰਾ ਹੋਣ ਕਾਰਨ ਬੁਲੇਟ ਸੜਕ 'ਤੇ ਖੜ੍ਹੇ ਟਰੱਕ ਨਾਲ ਟਕਰਾ ਗਿਆ। ਹਾਦਸੇ ਵਿਚ ਤਿੰਨੋਂ ਜ਼ਖ਼ਮੀ ਹੋ ਗਏ। ਉਥੋਂ ਲੰਘ ਰਹੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿਤੀ ਅਤੇ ਤਿੰਨਾਂ ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿਥੇ ਪ੍ਰਸ਼ਾਂਤ (21) ਅਤੇ ਪ੍ਰਵੀਨ (28) ਨੂੰ ਡਾਕਟਰ ਨੇ ਮ੍ਰਿਤਕ ਐਲਾਨ ਦਿਤਾ। ਇਸ ਦੇ ਨਾਲ ਹੀ ਵਿਮਲ ਨੂੰ ਜ਼ਖ਼ਮੀ ਹਾਲਤ 'ਚ ਜ਼ਿਲ੍ਹਾ ਹਸਪਤਾਲ ਦੇ ਆਈ.ਸੀ.ਯੂ. 'ਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ਆਉਣ ਵਾਲੇ 5 ਸਾਲਾਂ ਤੱਕ ਚੱਲਣੀ ਪਵੇਗੀ ਭਿਆਨਕ ਗਰਮੀ, ਸੰਯੁਕਤ ਰਾਸ਼ਟਰ ਨੇ ਜਾਰੀ ਕੀਤਾ ਅਲਰਟ

ਮੈਡੀਕਲ ਦੇ ਵਿਦਿਆਰਥੀਆਂ ਨੇ ਦਸਿਆ ਕਿ ਤਿੰਨੋਂ 2021 ਬੈਚ ਦੇ ਵਿਦਿਆਰਥੀ ਹਨ ਅਤੇ ਦੂਜੇ ਸਾਲ ਵਿਚ ਸਨ। ਫਿਲਹਾਲ ਦੋਵਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ, ਜਦਕਿ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿਤਾ ਗਿਆ ਹੈ। ਉਨ੍ਹਾਂ ਦੇ ਝਾਲਾਵਾੜ ਪਹੁੰਚਣ ਤੋਂ ਬਾਅਦ ਹੀ ਪੋਸਟਮਾਰਟਮ ਦੀ ਕਾਰਵਾਈ ਕੀਤੀ ਜਾਵੇਗੀ।

 

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement