ਸਿਹਤ ਵਿਗੜਨ ਕਾਰਨ ਭਾਜਪਾ ਆਗੂ ਰਤਨ ਲਾਲ ਕਟਾਰੀਆ ਦਾ ਦੇਹਾਂਤ
Published : May 18, 2023, 8:31 am IST
Updated : May 18, 2023, 8:31 am IST
SHARE ARTICLE
photo
photo

72 ਸਾਲ ਦੀ ਉਮਰ ‘ਚ ਲਏ ਆਖ਼ਰੀ ਸਾਹ

 


ਅੰਬਾਲਾ : ਹਰਿਆਣਾ ਦੇ ਅੰਬਾਲਾ ਤੋਂ ਭਾਜਪਾ ਦੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦਾ ਦੇਹਾਂਤ ਹੋ ਗਿਆ ਹੈ। ਕਟਾਰੀਆ ਨੇ ਬੀਤੀ ਰਾਤ ਪੀਜੀਆਈ ਵਿਚ ਆਖ਼ਰੀ ਸਾਹ ਲਏ। ਉਹ ਪਿਛਲੇ ਕਈ ਦਿਨਾਂ ਤੋਂ ਨਿਮੋਨੀਆ ਕਾਰਨ ਪੀਜੀਆਈ ਵਿਚ ਦਾਖ਼ਲ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਸੈਕਟਰ-4, ਐਮਡੀਸੀ ਵਿਚ ਸਵੇਰੇ 11:30 ਵਜੇ ਹੋਵੇਗਾ। ਦੁਪਹਿਰ 12 ਵਜੇ ਸ਼ਮਸ਼ਾਨਘਾਟ ਮਨੀਮਾਜਰਾ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।

ਪਿਛਲੇ ਮਹੀਨੇ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਅਤੇ ਹੋਰ ਦਿੱਗਜ ਨੇਤਾਵਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਸੀ।

ਰਤਨ ਲਾਲ ਕਟਾਰੀਆ ਨੂੰ 1980 ਵਿਚ ਬੀਜੇਵਾਈਐਮ ਦਾ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਸੀ। ਇਸ ਤੋਂ ਬਾਅਦ ਪਾਰਟੀ ਦੇ ਸੂਬਾ ਬੁਲਾਰੇ, ਸੂਬਾ ਮੰਤਰੀ, ਅਨੁਸੂਚਿਤ ਜਾਤੀ ਮੋਰਚਾ ਦੇ ਆਲ ਇੰਡੀਆ ਜਨਰਲ ਸਕੱਤਰ, ਭਾਜਪਾ ਦੇ ਰਾਸ਼ਟਰੀ ਮੰਤਰੀ ਦੇ ਸਫ਼ਰ ਤੋਂ ਬਾਅਦ ਜੂਨ 2001 ਤੋਂ ਸਤੰਬਰ 2003 ਤੱਕ ਉਨ੍ਹਾਂ ਨੂੰ ਭਾਜਪਾ ਦਾ ਸੂਬਾ ਪ੍ਰਧਾਨ ਬਣਾਇਆ ਗਿਆ।1987-90 ਵਿਚ, ਉਹ ਰਾਜ ਸਰਕਾਰ ਦੇ ਸੰਸਦੀ ਸਕੱਤਰ ਅਤੇ ਹਰੀਜਨ ਕਲਿਆਣ ਨਿਗਮ ਦੇ ਚੇਅਰਮੈਨ ਬਣੇ। ਜੂਨ 1997 ਤੋਂ ਜੂਨ 1999 ਤੱਕ ਉਹ ਹਰਿਆਣਾ ਵੇਅਰਹਾਊਸਿੰਗ ਦੇ ਚੇਅਰਮੈਨ ਰਹੇ। 6 ਅਕਤੂਬਰ 1999 ਨੂੰ ਰਤਨ ਲਾਲ ਕਟਾਰੀਆ ਅੰਬਾਲਾ ਤੋਂ ਸੰਸਦ ਮੈਂਬਰ ਚੁਣੇ ਗਏ। ਸਾਲ 2014 ਦੀਆਂ ਚੋਣਾਂ ਵਿਚ ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਰਾਜਕੁਮਾਰ ਵਾਲਮੀਕੀ ਨੂੰ ਹਰਾ ਕੇ ਜਿੱਤ ਦਾ ਰਿਕਾਰਡ ਬਣਾਇਆ ਸੀ।

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement