ਨਵਜੋਤ ਸਿੱਧੂ ਦੀ ਸੁਰੱਖਿਆ 'ਚ ਕਟੌਤੀ 'ਤੇ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ ਸੌਂਪੀ ਸੀਲਬੰਦ ਸਮੀਖਿਆ ਰਿਪੋਰਟ

By : GAGANDEEP

Published : May 18, 2023, 12:51 pm IST
Updated : May 18, 2023, 12:51 pm IST
SHARE ARTICLE
Navjot Sidhu
Navjot Sidhu

ਹਾਈਕੋਰਟ ਸੋਮਵਾਰ ਨੂੰ ਸੁਣਾਏਗੀ ਫੈਸਲਾ

 

ਚੰਡੀਗੜ੍ਹ : ਪੰਜਾਬ ਕਾਂਗਰਸ ਨੇਤਾ ਨਵਜੋਤ ਸਿੱਧੂ ਦੀ ਸੁਰੱਖਿਆ 'ਚ ਕਟੌਤੀ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ ਹੋਈ। ਜਿਸ ਵਿਚ ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ ਦਾ ਜਾਇਜ਼ਾ ਲੈਂਦਿਆਂ ਸੀਲਬੰਦ ਰਿਪੋਰਟ ਸੌਂਪੀ। ਹਾਈਕੋਰਟ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਦੀ ਰਿਪੋਰਟ ਦੇਖਣ ਤੋਂ ਬਾਅਦ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ। ਜਿਸ ਵਿਚ ਹਾਈਕੋਰਟ ਆਪਣਾ ਫੈਸਲਾ ਸੁਣਾਏਗਾ।

ਇਹ ਵੀ ਪੜ੍ਹੋ: ਡੇਰਾਬੱਸੀ: FDA ਨੇ ਖੰਘ ਦੀ ਦਵਾਈ ਬਣਾਉਣ ਵਾਲੀ ਕੰਪਨੀ ਦਾ ਲਾਇਸੈਂਸ ਕੀਤਾ ਰੱਦ 

6 ਦਿਨ ਪਹਿਲਾਂ ਹੋਈ ਸੁਣਵਾਈ ਵਿਚ ਪੰਜਾਬ ਸਰਕਾਰ ਸਟੇਟਸ ਰਿਪੋਰਟ ਪੇਸ਼ ਨਹੀਂ ਕਰ ਸਕੀ। ਉਨ੍ਹਾਂ ਇਸ ਦਾ ਕਾਰਨ ਕੇਂਦਰੀ ਏਜੰਸੀਆਂ ਵਲੋਂ ਜਵਾਬ ਨਾ ਮਿਲਣਾ ਦੱਸਿਆ। ਜਿਸ ਤੋਂ ਬਾਅਦ ਹਾਈਕੋਰਟ ਨੇ ਸੂਬਾ ਸਰਕਾਰ ਨੂੰ 18 ਮਈ ਤੱਕ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿਤੇ ਸਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸਿੱਧੂ ਨੇ ਪਟਿਆਲਾ 'ਚ ਮਾਮਲਾ ਦਰਜ ਕਰਵਾਇਆ ਸੀ ਕਿ ਉਨ੍ਹਾਂ ਦੇ ਨੌਕਰ ਨੇ ਛੱਤ 'ਤੇ ਕਿਸੇ ਅਣਪਛਾਤੇ ਵਿਅਕਤੀ ਨੂੰ ਦੇਖਿਆ ਸੀ। ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਦੀ ਜਾਨ ਦਾ ਖ਼ਤਰਾ ਹੈ।

ਇਹ ਵੀ ਪੜ੍ਹੋ: ਵਿਆਹ ਦੀਆਂ ਰਸਮਾਂ ਤੋਂ ਪਹਿਲਾਂ ਪੇਪਰ ਦੇਣ ਲਈ ਕਾਲਜ ਪਹੁੰਚੀ ਲਾੜੀ

ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਨਵਜੋਤ ਸਿੱਧੂ ਹਾਲ ਹੀ 'ਚ ਪਟਿਆਲਾ ਜੇਲ ਤੋਂ ਪਰਤੇ ਹਨ। ਇਸ ਤੋਂ ਬਾਅਦ ਹੀ 'ਆਪ' ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਜ਼ੈੱਡ ਪਲੱਸ ਤੋਂ ਘਟਾ ਕੇ ਵਾਈ ਪਲੱਸ ਕਰ ਦਿਤੀ ਸੀ। ਜਿਸ ਤੋਂ ਬਾਅਦ ਉਸ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਪਿਛਲੇ ਮਹੀਨੇ 28 ਅਪ੍ਰੈਲ ਨੂੰ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਵੀ ਮੰਗਿਆ ਸੀ।

ਇਸ ਤੋਂ ਬਾਅਦ 5 ਮਈ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ ਸਮੀਖਿਆ ਲਈ 12 ਮਈ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਪਿਛਲੀ ਤਰੀਕ 'ਤੇ ਕੇਂਦਰੀ ਏਜੰਸੀਆਂ ਤੋਂ ਜਾਣਕਾਰੀ ਨਾ ਮਿਲਣ ਦਾ ਹਵਾਲਾ ਦਿੰਦੇ ਹੋਏ ਸਰਕਾਰ ਨੇ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਸੀ।
ਆਪਣੀ ਪਟੀਸ਼ਨ 'ਚ ਨਵਜੋਤ ਸਿੱਧੂ ਨੇ ਆਪਣੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਸਿੱਧੂ ਨੇ ਸਪੱਸ਼ਟ ਕਿਹਾ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦੂਜੇ ਪਾਸੇ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਮੂਸੇਵਾਲਾ ਦੇ ਘਰ ਪੁੱਜਣ 'ਤੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਗੈਂਗਸਟਰ ਉਨ੍ਹਾਂ ਨੂੰ ਸ਼ਰੇਆਮ ਧਮਕੀਆਂ ਦੇ ਰਹੇ ਹਨ। ਅਜਿਹੇ ਵਿਚ ਸਿੱਧੂ ਮੂਸੇਵਾਲਾ ਤੋਂ ਬਾਅਦ ਹੁਣ ਸਰਕਾਰ ਇਕ ਹੋਰ ਸਿੱਧੂ ਨੂੰ ਵੀ ਮਰਵਾਉਣਾ ਚਾਹੁੰਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:15 PM

TODAY BARNALA NEWS : ਤਾਪਮਾਨ 45 ਡਿਗਰੀ ਤੋਂ ਪਾਰ ! ਕੋਈ ਪੀ ਰਿਹਾ ਗੰਨੇ ਦਾ ਜੂਸ ਤੇ ਕੋਈ ਪੀ ਰਿਹਾ ਨਿੰਬੂ ਪਾਣੀ

25 May 2024 9:58 AM

Punjab Weather Update : ਲਓ ਜੀ ਆ ਗਿਆ ਤੇਜ਼ ਮੀਂਹ, ਪੰਜਾਬ 'ਚ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਦੇਖੋ LIVE

25 May 2024 8:57 AM

ਕਾਕਾ ਬਰਾੜ ਨੂੰ ਕਮਜ਼ੋਰ ਦੱਸਣ ਵਾਲਿਆਂ ਨੂੰ Goldy Kamboj ਦਾ ਜਵਾਬ"ਇੱਕ ਆਮ ਇਨਸਾਨ ਇਨ੍ਹਾਂ ਨੂੰ ਸਹਿਣ ਨਹੀਂ ਹੋ ਰਿਹਾ"

24 May 2024 4:29 PM
Advertisement