ਸਿੱਧਰਮਈਆ ਹੋਣਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ, ਸ਼ਿਵਕੁਮਾਰ ਹੋਣਗੇ ਉਪ ਮੁੱਖ ਮੰਤਰੀ

By : GAGANDEEP

Published : May 18, 2023, 2:45 pm IST
Updated : May 18, 2023, 3:00 pm IST
SHARE ARTICLE
photo
photo

20 ਮਈ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ

 

ਬੈਂਗਲੁਰੂ : ਚਾਰ ਦਿਨਾਂ ਦੇ ਮੰਥਨ ਮਗਰੋਂ ਕਰਨਾਟਕ ਨੂੰ ਮੁੱਖ ਮੰਤਰੀ ਮਿਲ ਗਿਆ ਹੈ। ਸਿੱਧਰਮਈਆ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਤੇ ਡੀਕੇ ਸ਼ਿਵਕੁਮਾਰ ਉਪ ਮੁੱਖ ਮੰਤਰੀ ਹੋਣਗੇ।   ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਸੀਨੀਅਰ ਨੇਤਾਵਾਂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਅਤੇ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਅਤੇ ਸ਼ਿਵਕੁਮਾਰ ਨਾਲ ਕਈ ਘੰਟਿਆਂ ਦੇ ਵਿਚਾਰ-ਵਟਾਂਦਰੇ ਤੋਂ ਬਾਅਦ ਪਾਰਟੀ ਨੇ ਇਹ ਐਲਾਨ ਕੀਤਾ। ਸਿੱਧਰਮਈਆ ਵਰੁਣਾ ਵਿਧਾਨ ਸਭਾ ਖੇਤਰ ਤੋਂ ਜਿੱਤੇ ਹਨ, ਜਦੋਂ ਕਿ ਸ਼ਿਵ ਕੁਮਾਰ ਕਨਕਪੁਰਾ ਸੀਟ ਤੋਂ ਜਿੱਤੇ ਹਨ। ਕਾਂਗਰਸ ਦੇ ਜਨਰਲ ਸਕੱਤਰ ਅਤੇ ਸੰਗਠਨ ਇੰਚਾਰਜ ਕੇ.ਸੀ. ਵੇਣੂਗੋਪਾਲ ਨੇ ਪਾਰਟੀ ਹੈੱਡ ਕੁਆਰਟਰ 'ਚ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ,''ਕਾਂਗਰਸ ਪ੍ਰਧਾਨ ਨੇ ਵਿਆਪਕ ਵਿਚਾਰ-ਵਟਾਂਦਰੇ ਤੋਂ ਬਾਅਦ ਫ਼ੈਸਲਾ ਕੀਤਾ ਹੈ ਕਿ ਸਿੱਧਰਮਈਆ ਕਰਨਾਟਕ ਦੇ ਮੁੱਖ ਮੰਤਰੀ ਹੋਣਗੇ ਅਤੇ ਡੀ.ਕੇ. ਸ਼ਿਵਕੁਮਾਰ ਇਕਲੌਤੇ ਉੱਪ ਮੁੱਖ ਮੰਤਰੀ ਹੋਣਗੇ।''

ਉਨ੍ਹਾਂ ਦੱਸਿਆ ਕਿ ਸਹੁੰ ਚੁੱਕ ਸਮਾਰੋਹ 20 ਮਈ ਨੂੰ ਹੋਵੇਗੀ। ਵੇਣੂਗੋਪਾਲ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਨਾਲ ਮੰਤਰੀਆਂ ਦਾ ਇਕ ਸਮੂਹ ਵੀ ਸਹੁੰ ਚੁੱਕੇਗਾ। ਉਨ੍ਹਾਂ ਨੇ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਸਿਹਰਾ ਦੱਖਣੀ ਰਾਜ ਦੇ ਦੋਹਾਂ ਨੇਤਾਵਾਂ ਨੂੰ ਦਿੰਦੇ ਹੋਏ ਕਿਹਾ,''ਦੋਵੇਂ ਨੇਤਾ ਕਰਨਾਟਕ 'ਚ ਕਾਂਗਰਸ ਦੀ ਵੱਡੀ ਜਾਇਦਾਦ ਹਨ। ਕਾਂਗਰਸ ਆਗੂ ਰਣਦੀਪ ਸੁਰਜੇਵਾਲਾ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਰਨਾਟਕ ਵਿੱਚ ਜਿੱਤ ਪਾਰਟੀ ਦੀ ਨਹੀਂ ਸਗੋਂ ਲੋਕਾਂ ਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਨੇ ਫੈਸਲਾ ਕਰ ਲਿਆ ਹੈ ਕਿ ਕੌਣ ਮੁੱਖ ਮੰਤਰੀ ਬਣੇਗਾ।

ਸ਼ਿਵਕੁਮਾਰ ਨੇ ਵੀਰਵਾਰ ਸਵੇਰੇ ਕਿਹਾ, 'ਮੈਂ ਪਾਰਟੀ ਦੇ ਫਾਰਮੂਲੇ ਨਾਲ ਸਹਿਮਤ ਹਾਂ। ਅੱਗੇ ਲੋਕ ਸਭਾ ਚੋਣਾਂ ਹਨ ਤੇ ਮੈਂ ਜ਼ਿੰਮੇਵਾਰੀਆਂ ਲਈ ਤਿਆਰ ਹਾਂ। ਪਾਰਟੀ ਦੇ ਹਿੱਤ ਨੂੰ ਮੁੱਖ ਰੱਖਦਿਆਂ ਮੈਂ ਸਹਿਮਤੀ ਦਿਤੀ ਹੈ। ਕਾਂਗਰਸ ਨੇ ਅੱਜ ਸ਼ਾਮ 7 ਵਜੇ ਬੈਂਗਲੁਰੂ 'ਚ ਕਾਂਗਰਸ ਵਿਧਾਇਕ ਦਲ ਦੀ ਬੈਠਕ ਬੁਲਾਈ ਹੈ। ਇਸ ਵਿੱਚ ਪਾਰਟੀ ਦੇ ਕੇਂਦਰੀ ਆਬਜ਼ਰਵਰ ਵੀ ਪੁੱਜਣਗੇ। ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 20 ਮਈ ਨੂੰ ਬੈਂਗਲੁਰੂ 'ਚ ਹੋਵੇਗਾ। ਇਸ ਤੋਂ ਪਹਿਲਾਂ ਸਿੱਧਰਮਈਆ ਤੇ ਡੀਕੇ ਨਾਲ ਰਾਹੁਲ ਤੇ ਖੜਗੇ ਦੀਆਂ ਦੋ ਮੀਟਿੰਗਾਂ ਬੇਸਿੱਟਾ ਰਹੀਆਂ ਸਨ।

Location: India, Karnataka, Bengaluru

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement