Indian Postal Department News: ਭਾਰਤੀ ਡਾਕ ਵਿਭਾਗ ’ਚ ਨਿਕਲਣਗੀਆਂ 40 ਹਜ਼ਾਰ ਆਸਾਮੀਆਂ
Published : May 18, 2024, 11:55 am IST
Updated : May 18, 2024, 11:55 am IST
SHARE ARTICLE
 40 thousand posts will be released in the Indian Postal Department
40 thousand posts will be released in the Indian Postal Department

Indian Postal Department News: ਇਸ ਭਰਤੀ ਪ੍ਰਕਿਰਿਆ ਦਾ ਨੋਟੀਫ਼ਿਕੇਸ਼ਨ ਛੇਤੀ ਹੀ ਜਾਰੀ ਕੀਤਾ ਜਾਵੇਗਾ।

 40 thousand posts will be released in the Indian Postal Department: ਭਾਰਤੀ ਡਾਕ ਵਿਭਾਗ ‘ਇੰਡੀਆ ਪੋਸਟ’ ’ਚ ਗ੍ਰਾਮੀਣ ਡਾਕ ਸੇਵਾ (ਜੀਡੀਐਸ) ਦੀਆਂ ਆਸਾਮੀਆਂ ਕਢੀਆਂ ਜਾ ਰਹੀਆਂ ਹਨ। ਇਸ ਭਰਤੀ ਪ੍ਰਕਿਰਿਆ ਅਧੀਨ ਬ੍ਰਾਂਚ ਪੋਸਟ ਮਾਸਟਰਜ਼, ਅਸਿਸਟੈਂਟ ਬ੍ਰਾਂਚ ਪੋਸਟ ਮਾਸਟਰਜ਼, ਡਾਕ ਸੇਵਕ ਅਤੇ ਬ੍ਰਾਂਚ ਪੋਸਟ ਆਫ਼ਿਸ ਦੀਆਂ 40 ਹਜ਼ਾਰ ਆਸਾਮੀਆਂ ਭਰੀਆਂ ਜਾਣਗੀਆਂ। ਇਸ ਭਰਤੀ ਪ੍ਰਕਿਰਿਆ ਦਾ ਨੋਟੀਫ਼ਿਕੇਸ਼ਨ ਛੇਤੀ ਹੀ ਜਾਰੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ: TarnTaran News; ਝੋਨੇ ਦੀ ਪਨੀਰੀ ਨੂੰ ਪਾਣੀ ਲਗਾਉਣ ਲਈ ਖੇਤ ਗਏ ਨੌਜਵਾਨ ਦੀ ਮੋਟਰ ਤੋਂ ਕਰੰਟ ਲੱਗਣ ਕਾਰਨ ਹੋਈ ਮੌਤ  

ਇਹ ਨੋਟੀਫ਼ਿਕੇਸ਼ਨ ਮਈ ਮਹੀਨੇ ਦੇ ਆਖ਼ਰੀ ਹਫ਼ਤੇ ਜਾਂ ਜੂਨ ਦੇ ਪਹਿਲੇ ਹਫ਼ਤੇ ਜਾਰੀ ਕੀਤਾ ਜਾ ਸਕਦਾ ਹੈ। ਇਨ੍ਹਾਂ ਆਸਾਮੀਆਂ ’ਤੇ ਭਰਤੀ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਆਨਲਾਈਨ ਹੀ ਪ੍ਰਵਾਨ ਕੀਤੀ ਜਾਵੇਗੀ। ਇਨ੍ਹਾਂ ਆਸਾਮੀਆਂ ਲਈ ਅਰਜ਼ੀਆਂ ਦੇਣ ਵਾਲੇ ਉਮੀਦਵਾਰ ਨੇ ਮੈਟ੍ਰਿਕ ਜਾਂ 10 ਜਮਾਤ ’ਚ ਅੰਗਰੇਜ਼ੀ ਵਿਸ਼ਾ ਜ਼ਰੂਰ ਪੜਿ੍ਹਆ ਹੋਵੇ। ਇਸ ਤੋਂ ਇਲਾਵਾ ਉਮੀਦਵਾਰ ਨੇ ਸੈਕੰਡਰੀ ਸਕੂਲ ਪੱਧਰ ’ਤੇ ਆਪਣੀ ਮਾਤਭਾਸ਼ਾ ਦੀ ਪੜ੍ਹਾਈ ਜ਼ਰੂਰ ਕੀਤੀ ਹੋਵੇ। ਉਂਝ ਉਮੀਦਵਾਰਾਂ ਦੀ ਆਖ਼ਰੀ ਚੋਣ 10 ਜਮਾਤ ਦੀ ਪ੍ਰੀਖਿਆ ’ਚ ਉਨ੍ਹਾਂ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਹੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ:Punjab Weather Update : ਪੰਜਾਬ 'ਚ ਪੈ ਰਹੀ ਅੱਤ ਦੀ ਗਰਮੀ, ਤਾਪਮਾਨ 46 ਡਿਗਰੀ ਤੋਂ ਹੋਇਆ ਪਾਰ  

ਇਨ੍ਹਾਂ ਆਸਾਮੀਆਂ ਲਈ ਅਰਜ਼ੀਆਂ ਦੇਣ ਵਾਲੇ ਜਨਰਲ ਵਰਗ , ਹੋਰ ਪਛੜੇ ਵਰਗਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਇਕੋ ਫ਼ੀਸ 150 ਰੁਪਏ ਰਖੀ ਗਈ ਹੈ। ਅਨੁਸੂਚਿਤ ਜਾਤਾਂ, ਅਨੁਸੂਚਿਤ ਕਬੀਲਿਆਂ ਦੇ ਅਤੇ ਦਿਵਯਾਂਗ ਉਮੀਦਵਾਰਾਂ ਲਈ ਕੋਈ ਫ਼ੀਸ ਨਹੀਂ ਹੋਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from  40 thousand posts will be released in the Indian Postal Department, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement