Arvind Kejriwal: ਭਲਕੇ 'ਆਪ' ਨੇਤਾਵਾਂ ਨਾਲ ਭਾਜਪਾ ਦੇ ਮੁੱਖ ਦਫ਼ਤਰ ਜਾਣਗੇ ਸੀਐਮ ਕੇਜਰੀਵਾਲ
Published : May 18, 2024, 6:02 pm IST
Updated : May 18, 2024, 6:02 pm IST
SHARE ARTICLE
Arvind Kejriwal
Arvind Kejriwal

ਕੇਜਰੀਵਾਲ ਨੇ 2 ਮਿੰਟ 33 ਸੈਕਿੰਡ ਦੀ ਵੀਡੀਓ ਵਿਚ ਆਪਣੇ ਵਿਚਾਰ ਪ੍ਰਗਟ ਕੀਤੇ।

Arvind Kejriwal: ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ ਦੀ ਖੇਡ ਨਹੀਂ ਖੇਡਣੀ ਚਾਹੀਦੀ। ਕੱਲ੍ਹ ਮੈਂ ਆਪਣੇ ਵੱਡੇ ਨੇਤਾਵਾਂ ਨਾਲ ਦੁਪਹਿਰ 12 ਵਜੇ ਭਾਜਪਾ ਹੈੱਡਕੁਆਰਟਰ ਜਾ ਰਿਹਾ ਹਾਂ, ਜਿਸ ਨੂੰ ਵੀ ਜੇਲ੍ਹ 'ਚ ਡੱਕਣਾ ਹੋਵੇ, ਉਸ ਨੂੰ ਜੇਲ੍ਹ 'ਚ ਡੱਕ ਦਿਓ। 
ਕੇਜਰੀਵਾਲ ਨੇ 2 ਮਿੰਟ 33 ਸੈਕਿੰਡ ਦੀ ਵੀਡੀਓ ਵਿਚ ਆਪਣੇ ਵਿਚਾਰ ਪ੍ਰਗਟ ਕੀਤੇ।

ਉਨ੍ਹਾਂ ਨੇ ਆਪਣੇ ਪੀਏ ਬਿਭਵ ਕੁਮਾਰ ਦਾ ਜ਼ਿਕਰ ਕੀਤਾ, ਪਰ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ 'ਤੇ ਇਕ ਵੀ ਸ਼ਬਦ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਭਾਜਪਾ ਸਾਨੂੰ ਕੁਚਲ ਨਹੀਂ ਸਕਦੀ। ਆਮ ਆਦਮੀ ਪਾਰਟੀ ਇੱਕ ਵਿਚਾਰ ਹੈ। ਤੁਸੀਂ ਜਿੰਨੇ ਲੀਡਰਾਂ ਨੂੰ ਜੇਲ ਵਿਚ ਪਾਓਗੇ, ਅਸੀਂ ਓਨੇ ਹੀ ਵਧਾਂਗੇ। ਸੀਐਮ ਕੇਜਰੀਵਾਲ ਨੇ ਕਿਹਾ ਕਿ ਤੁਸੀਂ ਲੋਕ ਦੇਖ ਰਹੇ ਹੋ ਕਿ ਕਿਵੇਂ ਇਹ ਲੋਕ ਆਮ ਆਦਮੀ ਪਾਰਟੀ ਦੇ ਪਿੱਛੇ ਲੱਗ ਗਏ ਹਨ।

ਇਕ ਤੋਂ ਬਾਅਦ ਇਕ ਲੀਡਰ ਜੇਲ੍ਹ ਵਿਚ ਡੱਕਿਆ ਜਾ ਰਿਹਾ ਹੈ। ਉਨ੍ਹਾਂ ਨੇ ਮੈਨੂੰ ਜੇਲ੍ਹ ਵਿੱਚ ਪਾ ਦਿੱਤਾ, ਸਤੇਂਦਰ ਜੈਨ ਨੂੰ ਜੇਲ੍ਹ ਵਿਚ ਪਾ ਦਿੱਤਾ, ਮਨੀਸ਼ ਸਿਸੋਦੀਆ ਨੂੰ ਜੇਲ੍ਹ ਵਿਚ ਪਾ ਦਿੱਤਾ, ਸੰਜੇ ਸਿੰਘ ਨੂੰ ਜੇਲ੍ਹ ਵਿਚ ਪਾ ਦਿੱਤਾ। ਹੁਣ ਕਹਿ ਰਹੇ ਹਨ ਕਿ ਰਾਘਵ ਚੱਢਾ ਲੰਡਨ ਤੋਂ ਆਇਆ ਹੈ ਤਾਂ ਉਹ ਉਸ ਨੂੰ ਵੀ ਜੇਲ੍ਹ ਵਿਚ ਸੁੱਟ ਦੇਣਗੇ। ਮੈਂ ਸੋਚ ਰਿਹਾ ਸੀ ਕਿ ਇਹ ਲੋਕ ਸਾਨੂੰ ਸਾਰਿਆਂ ਨੂੰ ਜੇਲ੍ਹ ਵਿਚ ਕਿਉਂ ਪਾਉਣਾ ਚਾਹੁੰਦੇ ਹਨ? ਸਾਡਾ ਕੀ ਕਸੂਰ?

ਸਾਡਾ ਕਸੂਰ ਇਹ ਹੈ ਕਿ ਅਸੀਂ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਇਆ ਪਰ ਇਹ ਕੁੱਝ ਨਹੀਂ ਕਰ ਸਕੇ। ਅਸੀਂ ਦਿੱਲੀ ਦੇ ਅੰਦਰ ਮੁਫ਼ਤ ਇਲਾਜ ਦਾ ਪ੍ਰਬੰਧ ਕੀਤਾ। ਉਹ ਅਜਿਹਾ ਕਰਨ ਦੇ ਸਮਰੱਥ ਨਹੀਂ ਹਨ ਇਸ ਲਈ ਉਹ ਦਿੱਲੀ ਦੇ ਮੁਹੱਲਾ ਕਲੀਨਿਕ ਨੂੰ ਬੰਦ ਕਰਨਾ ਚਾਹੁੰਦੇ ਹਨ। 

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement