
ਉਨ੍ਹਾਂ ਕਿਹਾ ਕਿ ਮ੍ਰਿਤਕਾਂ ਵਿੱਚ ਕੁਝ ਬੱਚੇ ਵੀ ਸ਼ਾਮਲ ਹਨ।
Hyderabad Building Fire: ਐਤਵਾਰ ਸਵੇਰੇ ਹੈਦਰਾਬਾਦ ਦੇ ਇਤਿਹਾਸਕ ਚਾਰਮੀਨਾਰ ਨੇੜੇ ਇੱਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਵਿੱਚ 17 ਲੋਕਾਂ ਦੀ ਮੌਤ ਹੋ ਗਈ।
ਇੱਕ ਨਿੱਜੀ ਹਸਪਤਾਲ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ 17 ਲੋਕਾਂ ਨੂੰ ਮ੍ਰਿਤਕ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ।
ਮੁੱਖ ਮੰਤਰੀ ਏ ਰੇਵੰਤ ਰੈਡੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਅਤੇ ਸੀਨੀਅਰ ਅਧਿਕਾਰੀਆਂ ਨੂੰ ਇਮਾਰਤ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।
ਫਾਇਰ ਵਿਭਾਗ ਦੇ ਇੱਕ ਅਧਿਕਾਰੀ ਅਨੁਸਾਰ, ਅੱਗ ਲੱਗਣ ਦੀ ਸੂਚਨਾ ਸਵੇਰੇ ਲਗਭਗ 6.30 ਵਜੇ ਮਿਲੀ, ਜਿਸ ਤੋਂ ਬਾਅਦ ਫਾਇਰਫਾਈਟਰ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਬੇਹੋਸ਼ ਪਾਏ ਗਏ ਅਤੇ ਉਨ੍ਹਾਂ ਨੂੰ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ।
ਘਟਨਾ ਸਥਾਨ ਦਾ ਦੌਰਾ ਕਰਨ ਤੋਂ ਬਾਅਦ, ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ ਨੇ ਪੱਤਰਕਾਰਾਂ ਨੂੰ ਕਿਹਾ, "ਪੁਲਿਸ ਨੇ ਸੂਚਿਤ ਕੀਤਾ ਹੈ ਕਿ ਅੱਗ ਲੱਗਣ ਦੀ ਘਟਨਾ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ, ਪਰ ਇਸਦੀ ਪੁਸ਼ਟੀ ਸਿਰਫ਼ ਸਬੰਧਤ ਅਧਿਕਾਰੀਆਂ ਦੁਆਰਾ ਹੀ ਕੀਤੀ ਜਾਵੇਗੀ।"
ਉਨ੍ਹਾਂ ਕਿਹਾ ਕਿ ਮ੍ਰਿਤਕਾਂ ਵਿੱਚ ਕੁਝ ਬੱਚੇ ਵੀ ਸ਼ਾਮਲ ਹਨ।
ਮੌਕੇ 'ਤੇ ਮੌਜੂਦ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ ਦੇ ਵਿਧਾਇਕ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਢਲੀਆਂ ਰਿਪੋਰਟਾਂ ਅਨੁਸਾਰ, ਲਗਭਗ 20 ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਮੁੱਖ ਮੰਤਰੀ ਦਫ਼ਤਰ (ਸੀ.ਐਮ.ਓ.) ਤੋਂ ਜਾਰੀ ਇੱਕ ਅਧਿਕਾਰਤ ਰਿਲੀਜ਼ ਅਨੁਸਾਰ, ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਅਤੇ ਉਨ੍ਹਾਂ ਦਾ ਸਹੀ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਦੇ ਗੁਲਜ਼ਾਰ ਹਾਊਸ ਵਿਖੇ ਇਮਾਰਤ ਵਿਚ ਅੱਗ ਲੱਗਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ।