ਇਕੱਠੀਆਂ ਚੋਣਾਂ ਕਰਾਉਣ ਦੇ ਮੁੱਦੇ 'ਤੇ ਵਿਆਪਕ ਚਰਚਾ ਹੋਵੇ  : ਪ੍ਰਧਾਨ ਮੰਤਰੀ
Published : Jun 18, 2018, 11:23 am IST
Updated : Jun 18, 2018, 11:23 am IST
SHARE ARTICLE
Niti Aayog’s meeting
Niti Aayog’s meeting

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ ਅਤੇ ਵਿਧਾਨ ਸਭਾ ਚੋਣਾਂ ਨਾਲੋ-ਨਾਲ ਕਰਾਉਣ ਬਾਰੇ ਵਿਆਪਕ ਚਰਚਾ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਅਜਿਹਾ ਹੋਣ 'ਤੇ...

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ ਅਤੇ ਵਿਧਾਨ ਸਭਾ ਚੋਣਾਂ ਨਾਲੋ-ਨਾਲ ਕਰਾਉਣ ਬਾਰੇ ਵਿਆਪਕ ਚਰਚਾ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਅਜਿਹਾ ਹੋਣ 'ਤੇ ਆਰਥਕ ਬੱਚਤ ਹੋਵੇਗੀ। ਨੀਤੀ ਆਯੋਗ ਦੀ ਸੰਚਾਲਨ ਪਰਿਸ਼ਦ ਦੀ ਚੌਥੀ ਬੈਠਕ ਵਿਚ ਪ੍ਰਧਾਨ ਮੰਤਰੀ ਨੇ ਇਹ ਗੱਲ ਕਹੀ। ਬੈਠਕ ਵਿਚ ਲਗਭਗ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਹਿੱਸਾ ਲਿਆ।

 Niti Aayog’s meetNiti Aayog’s meet

ਕੁੱਝ ਸਮੇਂ ਤੋਂ ਕੇਂਦਰ ਸਰਕਾਰ ਲੋਕ ਸਭਾ ਚੋਣਾਂ ਅਤੇ ਵਿਧਾਨ ਸਭਾ ਚੋਣਾਂ ਨਾਲੋ-ਨਾਲ ਕਰਾਉਣ ਦੇ ਵਿਚਾਰ 'ਤੇ ਗ਼ੌਰ ਕਰ ਰਹੀ ਹੈ। ਬਿਆਨ ਵਿਚ ਕਿਹਾ ਗਿਆ, 'ਪ੍ਰਧਾਨ ਮੰਤਰੀ ਨੇ ਲੋਕ ਸਭਾ ਚੋਣਾਂ ਅਤੇ ਵਿਧਾਨ ਸਭਾ ਚੋਣਾਂ ਇਕੱਠਿਆਂ ਕਰਾਉਣ ਦੇ ਮੁੱਦੇ 'ਤੇ ਇਸ ਗੱਲ ਨੂੰ ਧਿਆਨ ਵਿਚ ਰਖਦਿਆਂ ਚਰਚਾ ਦਾ ਸੱਦਾ ਦਿਤਾ ਕਿ ਅਜਿਹਾ ਹੋਣ 'ਤੇ ਆਰਥਕ ਬੱਚਤ ਹੋਵੇਗੀ ਅਤੇ ਸਾਧਨਾਂ ਦੀ ਬਿਹਤਰ ਵਰਤੋਂ ਹੋ ਸਕੇਗੀ।'

Narendra ModiNarendra Modi

ਨੀਤੀ ਆਯੋਗ ਨੇ ਪਿਛਲੇ ਸਾਲ 2024 ਤੋਂ ਲੋਕ ਸਭਾ ਚੋਣਾਂ ਅਤੇ ਵਿਧਾਨ ਸਭਾ ਚੋਣਾ ਦੋ ਦੌਰਾਂ ਵਿਚ ਕਰਾਉਣ ਦਾ ਸੁਝਾਅ ਦਿਤਾ ਸੀ। ਬੈਠਕ ਵਿਚ ਭਾਸ਼ਨ ਦਿੰਦਿਆਂ ਮੋਦੀ ਨੇ ਇਹ ਵੀ ਕਿਹਾ ਕਿ ਭਾਰਤ ਵਿਚ ਖੇਤੀ ਦੇ ਖੇਤਰ ਵਿਚ ਕੰਪਨੀਆਂ ਦੁਆਰਾ ਨਿਵੇਸ਼ ਬਹੁਤ ਹੀ ਘੱਟ ਹੈ। ਉਨ੍ਹਾਂ ਸੂਬਾ ਸਰਕਾਰਾਂ ਨੂੰ ਖੇਤੀ ਦੇ ਖੇਤਰ ਵਿਚ ਉਦਯੋਗਾਂ ਦੀ ਹਿੱਸੇਦਾਰੀ ਵਧਾਉਣ ਲਈ ਨੀਤੀਆਂ ਬਣਾਉਣ ਦੀ ਅਪੀਲ ਵੀ ਕੀਤੀ।

Niti Aayog meetingNiti Aayog meeting

ਅਰਥਵਿਵਸਥਾ ਦੇ ਵੱਖ-ਵੱਖ ਪੱਖਾਂ ਬਾਰੇ ਮੋਦੀ ਨੇ ਕਿਹਾ ਕਿ ਦੁਨੀਆਂ ਨੂੰ ਉਮੀਦ ਹੈ ਕਿ ਭਾਰਤ ਛੇਤੀ ਹੀ ਪੰਜ ਹਜ਼ਾਰ ਅਰਬ ਡਾਲਰ ਦੀ ਅਰਥਵਿਵਸਥਾ ਬਣ ਜਾਵੇਗਾ। ਉਨ੍ਹਾਂ  ਕਿਹਾ ਕਿ ਉਹ ਵਿੱਤ ਆਯੋਗ ਨੂੰ ਚੰਗੇ ਸੁਝਾਅ ਦੇਣ ਕਿ ਕਿਸ ਤਰ੍ਹਾਂ ਨਿਵੇਸ਼ ਵਧਾਇਆ ਜਾ ਸਕਦਾ ਹੈ ਅਤੇ ਖ਼ਰਚੇ ਘਟਾਏ ਜਾ ਸਕਦੇ ਹਨ। (ਏਜੰਸੀ)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement