
ਪੁਲਿਸ ਵੱਲੋਂ ਸਿੱਖ ਪਿਓ-ਪੁੱਤਰ ਦੀ ਕੁੱਟਮਾਰ ਦਾ ਕੀਤਾ ਜਾ ਰਿਹਾ ਵਿਰੋਧ
ਨਵੀਂ ਦਿੱਲੀ- ਦਿੱਲੀ ਦੇ ਮੁਖ਼ਰਜੀ ਨਗਰ ਵਿਚ ਪੁਲਿਸ ਵੱਲੋਂ ਸਿੱਖ ਪਿਓ-ਪੁੱਤਰ ਦੀ ਕੁੱਟਮਾਰ ਕੀਤੇ ਜਾਣ ਮਾਮਲਾ ਕਾਫ਼ੀ ਜ਼ਿਆਦਾ ਗਰਮਾ ਗਿਆ ਹੈ। ਪੁਲਿਸ ਦੀ ਇਸ ਕਾਰਵਾਈ ਵਿਰੁੱਧ ਵੱਡੀ ਗਿਣਤੀ ਵਿਚ ਸਿੱਖਾਂ ਨੇ ਜਿੱਥੇ ਸਬੰਧਤ ਥਾਣੇ ਨੂੰ ਘੇਰਿਆ। ਉਥੇ ਹੀ ਭੜਕੇ ਹੋਏ ਸਿੱਖਾਂ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨਾਲ ਵੀ ਧੱਕਾਮੁੱਕੀ ਕੀਤੀ। ਜਿਸ ਕਾਰਨ ਮਨਜਿੰਦਰ ਸਿਰਸਾ ਨੂੰ ਉਥੋਂ ਬਚਾਅ ਕਰਦੇ ਹੋਏ ਭੱਜਣਾ ਪਿਆ। ਇਸ ਦੌਰਾਨ ਭੜਕੇ ਹੋਏ ਸਿੱਖਾਂ ਨੇ ਥਾਣੇ ਬਾਹਰ ਦਿੱਲੀ ਪੁਲਿਸ ਮੁਰਦਾਬਾਦ, ਦਿੱਲੀ ਪੁਲਿਸ ਹਾਏ ਹਾਏ ਦੇ ਨਾਅਰੇ ਵੀ ਲਗਾਏ। ਇਸ ਦੌਰਾਨ ਰਾਤ ਨੂੰ ਮੀਂਹ ਪੈਣ ਵੇਲੇ ਵੀ ਦਿੱਲੀ ਵਿਚ ਸਿੱਖਾਂ ਦਾ ਇਹ ਰੋਸ ਪ੍ਰਦਰਸ਼ਨ ਜਾਰੀ ਰਿਹਾ। ਦੱਸ ਦਈਏ ਕਿ ਬੀਤੇ ਦਿਨੀਂ ਦਿੱਲੀ ਪੁਲਿਸ ਨੇ ਮਾਮੂਲੀ ਜਿਹੀ ਗੱਲ ਤੋਂ ਸਿੱਖ ਪਿਓ-ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ। ਜਿਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਇਆ ਸੀ। ਦੇਖੋ ਵੀਡੀਓ.............